08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਹਾਕੀ ਦੀਆਂ ਦੋਨੋਂ ਟੀਮਾਂ ਵਲੋਂ ਕੀਤਾ ਗਿਆ ਚੰਗਾ ਪ੍ਰਦਰਸ਼ਨ, ਖਿਡਾਰੀਆਂ ਨੇ ਆਪਣਾ ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ- ਮਿੰਟਾ ਕਿਸ਼ਨਗੜ੍ਹ

ਬੀਜਾ, 7 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਦੋਨੋਂ ਭਾਰਤੀ ਹਾਕੀ ਟੀਮਾ ਦੇ ਸ਼ਾਨਦਾਰ ਪ੍ਰਦਰਸ਼ਨ, ਮਿਹਨਤ ਅਤੇ ਜਜ਼ਬੇ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਹਾਕੀ ਦੀਆਂ ਦੋਨੋਂ ਟੀਮਾਂ ਵੱਲੋਂ ਕੀਤਾ ਗਿਆ ਚੰਗਾ ਪ੍ਰਦਰਸ਼ਨ ਦੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਜਗਜੀਵਨ ਸਿੰਘ ਮਿੰਟਾ ਕਿਸ਼ਨਗੜ੍ਹ ਨੇ ਦੱਸਿਆ ਕਿ ਟੀਮਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਾਲ ਦੇਸ਼ ਨੂੰ ਬਹੁਤ ਮਾਣ ਮਿਲਿਆ ਹੈ।

ਅਜੀਤ ਡੈਸਕ 08-10-2026
ਬੀਜਾ, 7 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਦੋਨੋਂ ਭਾਰਤੀ ਹਾਕੀ ਟੀਮਾ ਦੇ ਸ਼ਾਨਦਾਰ ਪ੍ਰਦਰਸ਼ਨ, ਮਿਹਨਤ ਅਤੇ ਜਜ਼ਬੇ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਹਾਕੀ ਦੀਆਂ ਦੋਨੋਂ ਟੀਮਾਂ ਵੱਲੋਂ ਕੀਤਾ ਗਿਆ ਚੰਗਾ ਪ੍ਰਦਰਸ਼ਨ ਦੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਜਗਜੀਵਨ ਸਿੰਘ ਮਿੰਟਾ ਕਿਸ਼ਨਗੜ੍ਹ ਨੇ ਦੱਸਿਆ ਕਿ ਟੀਮਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਾਲ ਦੇਸ਼ ਨੂੰ ਬਹੁਤ ਮਾਣ ਮਿਲਿਆ ਹੈ। ਉਨ੍ਹਾਂ ਸਾਰੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨੂੰ ਇਸ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ ਤੇ ਕਿਹਾ ਕਿ ਇਸ ਪ੍ਰਾਪਤੀ ’ਤੇ ਪੂਰੇ ਦੇਸ਼ ਅੰਦਰ ਖੁਸ਼ੀ ਦਾ ਮਾਹੌਲ ਹੈ ਕਿਉਂਕਿ 44 ਸਾਲ ਬਾਅਦ ਸੋਨ ਤਗਮਾ ਜਿੱਤਿਆ ਹੈ। ਅਕਾਲੀ ਨੇਤਾ ਮਿੰਟਾ ਕਿਸ਼ਨਗੜ੍ਹ ਕਿਹਾ ਕਿ ਭਾਰਤੀ ਮਹਿਲਾ ਟੀਮ ਨੇ ਇਸ ਗੋਲਡ ਨਾਲ ਲੰਬੇ ਸਮੇਂ ਦਾ ਸੋਕਾ ਖ਼ਤਮ ਕਰ ਦਿੱਤਾ ਹੈ। ਏਸ਼ੀਆਈ ਖੇਡਾਂ ਵਿਚ ਭਾਰਤ ਨੇ ਆਪਣਾ ਆਖ਼ਰੀ ਇਕਲੌਤਾ ਗੋਲਡ ਮੈਡਲ 1982 ਵਿਚ ਦਿੱਲੀ ਵਿਚ ਜਿੱਤਿਆ ਸੀ। ਉਦੋਂ ਮਹਿਲਾ ਹਾਕੀ ਨੂੰ ਪਹਿਲੀ ਵਾਰ ਇਨ੍ਹਾਂ ਖੇਡਾਂ ਵਿਚ ਸ਼ਾਮਲ ਕੀਤਾ ਗਿਆ ਸੀ।
ਪਿਛਲੀ ਖ਼ਬਰ ‘ ਆਪ’ ਦੇ ਹੀ ਵਿਧਾਇਕ ਮਾਈਸਰਖਾਨਾ ਨੇ ਸਿੱਖਿਆ ਕ੍ਰਾਂਤੀ ਦੀ ਪੋਲ ਖੋਲ੍ਹੀ- ਗਿੱਲ ਬੇਰਕਲਾਂ ਅਗਲੀ ਖ਼ਬਰ ਏ. ਐਸ. ਕਾਲਜ, ਖੰਨਾ ਦੇ ਬੀ. ਸੀ. ਏ. ਵਿਦਿਆਰਥੀਆਂ ਵਲੋਂ ਕਸੌਲੀ ਦੀ ਵਿਦਿਅਕ ਅਤੇ ਮਨੋਰੰਜਕ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।