08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਗਿਆਸਪੁਰਾ ਨੇ ‘ਮੇਰਾ ਘਰ-ਮੇਰੇ ਨਾਮ’ ਅਧੀਨ 162 ਲੋਕਾਂ ਨੂੰ ਲਾਲ ਲਕੀਰ ਵਾਲੇ ਮਕਾਨਾਂ ਦੀ ਮਾਲਕੀ ਦੇ ਕਾਰਡ ਵੰਡੇ ਸਹੂਲਤਾਂ ਜਾਰੀ ਰੱਖਣ ਲਈ 2027 ’ਚ ਮੁੜ ਸਰਕਾਰ ਬਣਾਉਣੀ ਜਰੂਰੀ-ਗਿਆਸਪੁਰਾ

ਮਲੌਦ, 7 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਾ ਪੂਰਾ ਕੀਤਾ ਕਰਦਿਆਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਦਿੱਤਾ ਮਾਲਕੀ ਦਾ ਹੱਕ। ਪਾਇਲ ਵਿਧਾਨ ਸਭਾ ਹਲਕੇ ਦੇ ਪਿੰਡ ਨਿਜ਼ਾਮਪੁਰ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਸਰਪੰਚ ਲਖਵੀਰ ਸਿੰਘ ਵਲੋਂ ਪ੍ਰਭਵਸਾਲੀ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 08-10-2026
ਮਲੌਦ, 7 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦਾ ਪੂਰਾ ਕੀਤਾ ਕਰਦਿਆਂ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਦਿੱਤਾ ਮਾਲਕੀ ਦਾ ਹੱਕ। ਪਾਇਲ ਵਿਧਾਨ ਸਭਾ ਹਲਕੇ ਦੇ ਪਿੰਡ ਨਿਜ਼ਾਮਪੁਰ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਸਰਪੰਚ ਲਖਵੀਰ ਸਿੰਘ ਵਲੋਂ ਪ੍ਰਭਵਸਾਲੀ ਸਮਾਗਮ ਕਰਵਾਇਆ ਗਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਲਾਲ ਲਕੀਰ ਅੰਦਰ ਸਥਿਤ ਮਕਾਨਾਂ ਵਿਚ ਰਹਿ ਰਹੇ 162 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਅਤੇ ਮਾਲਕੀ ਕਾਰਡ ਸੌਂਪੇ। ਉਨਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਇਸ ਦਿਸ਼ਾ ਵਿਚ ਕੰਮ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਅਤੇ ਮਾਲਕੀ ਕਾਰਡ ਸੌਂਪਣੇ ਸ਼ੁਰੂ ਕੀਤੇ ਹਨ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਮਿਲਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਉਹ ਭਵਿੱਖ ਵਿੱਚ ਆਪਣੇ ਮਕਾਨ ਨਾਲ ਸਬੰਧਤ ਕਈ ਸਰਕਾਰੀ ਤੇ ਕਾਨੂੰਨੀ ਪ੍ਰਕਿਰਿਆਵਾਂ ਆਸਾਨੀ ਨਾਲ ਪੂਰੀ ਕਰ ਸਕਣਗੇ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਪਰਿਵਾਰ ਲਾਲ ਲਕੀਰ ਅੰਦਰ ਰਹਿੰਦੇ ਹਨ ਅਤੇ ਸਰਕਾਰ ਵਲੋਂ ਪੜਾਅਵਾਰ ਢੰਗ ਨਾਲ ਉਨ੍ਹਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਰਹੀ ਹੈ। ਇਸ ਮੌਕੇ ਤਹਿਸੀਲਦਾਰ ਰੀਤੂ ਸ਼ਰਮਾ, ਕਾਨੂੰਗੋ ਨੀਤੂ, ਸਰਪੰਚ ਲਖਵੀਰ ਸਿੰਘ, ਸਰਪੰਚ ਊਧਮ ਸਿੰਘ ਜੰਡਾਲੀ, ਪੰਚ ਗੁਰਪਿੰਦਰ ਸਿੰਘ ਬੱਬੂ, ਪੰਚ ਬਲਵਿੰਦਰ ਸਿੰਘ, ਪੰਚ ਧਰਮਿੰਦਰ ਸਿੰਘ, ਪੰਚ ਬੂਟਾ ਸਿੰਘ, ਪੰਚ ਧਰਮਿੰਦਰ ਸਿੰਘ, ਪ੍ਰਧਾਨ ਜਗਮੇਲ ਸਿੰਘ ਜੱਗੀ ਸਾਬਕਾ ਸੰਮਤੀ ਮੈਂਬਰ ਸੁਖਮਿੰਦਰ ਕੌਰ, ਨੰਬਰਦਾਰ ਜਗਰੂਪ ਸਿੰਘ, ਗੁਰਮਨਦੀਪ ਸਿੰਘ, ਬਲਵੀਰ ਸਿੰਘ, ਪ੍ਰਧਾਨ ਅਵਤਾਰ ਸਿੰਘ, ਜੀਵਨ ਸਿੰਘ, ਗੁਰਮੀਤ ਸਿੰਘ, ਹਾਕਮ ਸਿੰਘ ਹਾਕੀ, ਲਖਵੀਰ ਸਿੰਘ ਰਾਜੂ, ਸੁਖਵੀਰ ਸਿੰਘ, ਗੁਰਮੇਲ ਸਿੰਘ, ਸਤਵੰਤ ਸਿੰਘ ਮਾਣਕ, ਪਵਨਦੀਪ ਸਿੰਘ, ਹਰਮੀਤ ਸਿੰਘ, ਸ਼ਰਨਦੀਪ ਸਿੰਘ ਕਾਲਾ, ਗੁਰਮੁਖ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਬੀ.ਆਈ. ਦੀ ਕਾਰਵਾਈ ਹਾਈ ਕੋਰਟ ਦੇ ਹੁਕਮਾਂ ’ਤੇ ਹੋਈ-ਜਾਖੜ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਨਗੜ੍ਹ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।