16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਨੂੰ ਖੰਨਾ ’ਚ ਮਿਲਿਆ ਭਰਵਾਂ ਹੁੰਗਾਰਾ ਭਾਕਿਯੂ ਲੱਖੋਵਾਲ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਕੁਹਾੜਾ ਚੌਂਕ ’ਚ ਰੋਸ ਪ੍ਰਦਰਸ਼ਨ

ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਵਿਖੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕੁਹਾੜਾ ਚੌਂਕ ਦਾ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਿਹਾ। ਇਸ ਦੌਰਾਨ ਇਲਾਕਾ ਵਾਸੀਆਂ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਵਲੋਂ ਮੁੱਖ ਮਾਰਗ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਕੇ ਧਰਨਾ ਲਾਇਆ ਗਿਆ।

ਅਜੀਤ ਡੈਸਕ 16-10-2026
ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਵਿਖੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕੁਹਾੜਾ ਚੌਂਕ ਦਾ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਿਹਾ। ਇਸ ਦੌਰਾਨ ਇਲਾਕਾ ਵਾਸੀਆਂ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਵਲੋਂ ਮੁੱਖ ਮਾਰਗ ’ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਕੇ ਧਰਨਾ ਲਾਇਆ ਗਿਆ। ਬੰਦ ਕਾਰਨ ਇਲਾਕੇ ਵਿਚ ਆਮ ਜਨਜੀਵਨ ਪ੍ਰਭਾਵਿਤ ਹੋਇਆ ਅਤੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ, ਜੌਲੀ ਜੰਡਿਆਲੀ ਅਤੇ ਪਮਨਦੀਪ ਸਿੰਘ ਗਰੇਵਾਲ, ਚਰਨਜੀਤ ਸਿੰਘ ਪੰਧੇਰ ਨੇ ਕਿਹਾ ਕਿ ਯੂਨੀਅਨ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪੰਜਾਬ ਬੰਦ ਦੇ ਸੱਦੇ ਨੂੰ ਡੇਹਲੋਂ, ਸਰੀਂਹ, ਗੋਪਾਲਪੁਰ, ਪੋਹੀੜ ਤੇ ਰੁੜਕਾ ਚੌਂਕ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਡੇਹਲੋਂ, (ਅੰਮ੍ਰਿਤਪਾਲ ਸਿੰਘ ਕੈਲੇ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਬਾਅਦ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਕਸਬਾ ਡੇਹਲੋਂ ਦੇ ਮੁੱਖ ਚੌਂਕ, ਬਾਈਪਾਸ ਰੁੜਕਾ ਚੌਂਕ, ਹੋਟਲ ਸੀ-ਵੰਨ ਚੌਂਕ, ਸਾਹਨੇਵਾਲ ਚੌਂਕ, ਕਸਬਾ ਸਰੀਂਹ, ਪੋਹੀੜ ਸਮੇਤ ਇਲਾਕੇ ਸ਼ਾਂਤਮਈ ਰੋਸ ਧਰਨੇ ਦਿੱਤੇ ਗਏ, ਜਿਨ੍ਹਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ, ਸਮਾਜਸੇਵੀ ਜਥੇਬੰਦੀਆਂ, ਨਿਹੰਗ ਜਥੇਬੰਦੀਆਂ, ਪਿੰਡਾਂ ਦੇ ਨੌਜਵਾਨਾਂ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ। ਵੱਖ-ਵੱਖ ਆਗੂਆਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਵਲੋਂ ਬਣਾਈ ਗਈ ਇਨਸਾਫ਼ ਪਾਰਟੀ ਕਮੇਟੀ ਦੀਆਂ ਮੰਗਾਂ ਮੰਨਣ ਲਈ ਪ੍ਰਸ਼ਾਸਨ ’ਤੇ ਜ਼ੋਰ ਦਿੱਤਾ। ਗੋਪਾਲਪੁਰ ਵਿਖੇ ਧਰਨੇ ਵਿਚ ਸ਼ਾਮਿਲ ਲੋਕਾਂ ਨੇ ਦੋਸ਼ ਲਾਇਆ ਕਿ ਧਰਨੇ ਦੌਰਾਨ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ, ਪਰ ਬਾਅਦ ਵਿਚ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਗਿਆ। ਧਰਨੇ ਵਿਚ ਸ਼ਾਮਿਲ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਲੋਕਾਂ ਦਾ ਇਕੱਠ ਇਨਸਾਫ਼ ਦੀ ਮੰਗ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਿਰਫ਼ ਇੱਕ ਢੌਂਗ ਸਾਬਤ ਹੋਇਆ ਹੈ। ਇਨ੍ਹਾਂ ਵੱਖ-ਵੱਖ ਥਾਵਾਂ ’ਤੇ ਰੋਸ ਧਰਨਿਆਂ ਦੌਰਾਨ ਸ਼੍ਰੋ. ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ, ਅਧਿਆਪਕ ਫ਼ਰੰਟ ਵਲੋਂ ਅਜੀਤਪਾਲ ਸਿੰਘ ਜੱਸੋਵਾਲ, ਬਲਾਕ ਕਾਂਗਰਸ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਸਾਬਕਾ ਸਰਪੰਚ ਮਹਾਂ ਸਿੰਘ ਰੁੜਕਾ, ਰਣਜੀਤ ਸਿੰਘ ਅਧਾਰ ਸਟੋਰ ਰੁੜਕਾ, ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਸਰਪੰਚ ਕਿਰਪਾਲ ਸਿੰਘ ਨੰਗਲ, ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ, ਨੰਬਰਦਾਰ ਪ੍ਰਦੀਪ ਸਿੰਘ ਕੈਂਡ, ਕਿਸਾਨ ਯੂਨੀਅਨ ਆਗੂ ਹਰਨੇਕ ਸਿੰਘ ਗੁੱਜਰਵਾਲ, ਜਗਜੀਵਨ ਸਿੰਘ ਭੁੱਟਾ, ਸਾਬਕਾ ਸਰਪੰਚ ਹਰਪਾਲ ਸਿੰਘ ਪਾਲੀ ਸਾਇਆਂ, ਯੂਥ ਵਿੰਗ ਪ੍ਰਧਾਨ ਮਨਜੋਤ ਸਿੰਘ ਡੇਹਲੋਂ, ਮਨਦੀਪ ਸਿੰਘ ਰੰਗੀ, ਗੁਰਜੀਤ ਸਿੰਘ ਰੰਗੀ, ਮਨਦੀਪ ਸਿੰਘ, ਬਲਵੰਤ ਸਿੰਘ ਸਮੇਤ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਤੇ ਵੱਖ-ਵੱਖ ਆਗੂਆਂ ਨੇ ਸ਼ਿਰਕਤ ਕੀਤੀ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਨੂੰ ਸਾਹਨੇਵਾਲ ’ਚ ਮਿਲਿਆ ਭਰਵਾਂ ਹੁੰਗਾਰਾ ਸਾਹਨੇਵਾਲ, (ਹਨੀ ਚਾਠਲੀ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਕਸਬਾ ਸਾਹਨੇਵਾਲ ਦੇ ਮੁੱਖ ਬਾਜ਼ਾਰ ਕੁਹਾੜਾ ਰੋਡ, ਡੇਹਲੋਂ ਰੋਡ, ਰੇਲਵੇ ਰੋਡ, ਜੀ. ਟੀ. ਰੋਡ ਅਤੇ ਪੁਰਾਣਾ ਬਾਜ਼ਾਰ ਦੀਆਂ ਸਮੂਹ ਦੁਕਾਨਾਂ ਬੰਦ ਰਹੀਆਂ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ ਵੱਖ ਸੰਗਠਨਾਂ ਦੇ ਆਗੂਆਂ, ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਸਮਾਜ ਸੇਵੀਆਂ ਦੇ ਆਗੂਆਂ ਵਲੋਂ ਸਾਹਨੇਵਾਲ ਕੌਮੀ ਸ਼ਾਹ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਕੌਮੀ ਸ਼ਾਹ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਕੌਮੀ ਸ਼ਾਹ ਮਾਰਗ ’ਤੇ ਲੱਗੇ ਵਾਹਨਾਂ ਦੇ ਭਾਰੀ ਜਾਮ ਕਾਰਨ ਦਿੱਲੀ ਅਤੇ ਹੋਰਨਾਂ ਥਾਵਾਂ ਵੱਲ ਜਾਣ ਵਾਲੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਵੱਖ-ਵੱਖ ਸੰਗਠਨਾਂ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ ਗਈ। ਸੰਗਠਨਾਂ ਦਾ ਕਹਿਣਾ ਸੀ ਕਿ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਰਵਾਈ ਕੀਤੀ ਜਾਵੇ ਅਤੇ ਦੇਰ ਸ਼ਾਮ 5 ਵਜੇ ਤੋਂ ਬਾਅਦ ਧਰਨਾ ਸਮਾਪਤ ਕਰ ਕੇ ਵਾਹਨ ਚਾਲਕਾਂ ਨੂੰ ਅੱਗੇ ਵੱਲ ਨੂੰ ਜਾਣ ਦਿੱਤਾ ਗਿਆ।
ਪਿਛਲੀ ਖ਼ਬਰ ਸੀਨੀਅਰ ਲੈਕਚਰਾਰਾਂ ਵਲੋਂ ਪ੍ਰਿੰਸੀਪਲਾਂ ਦੀਆਂ ਖਾਲੀ ਪੋਸਟਾਂ ’ਤੇ ਪ੍ਰਮੋਸ਼ਨਾਂ ਜਲਦ ਕਰਨ ਦੀ ਮੰਗ ਅਗਲੀ ਖ਼ਬਰ ਰਣਜੀਤ ਸਿੰਘ ਹੀਰਾ ਭਾਜਪਾ ਦੇ ਐਮ. ਐਸ. ਐਮ. ਈ ਵਿੰਗ ਦੇ ਸੂਬਾ ਕਨਵੀਨਰ ਬਣੇ ਪੰਜਾਬ ਦੇ ਮਾਈਕ੍ਰੋ ਸਮਾਲ ਤੇ ਮੀਡੀਅਮ ਉਦਯੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।