17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਕਲ ਜਾਤੀਵਾਲ ਅਧੀਨ ਪੈਂਦੇ ਪਿੰਡ ਝੜੌਦੀ ਅਤੇ ਪੰਜਗਰਾਈਆਂ ਵਿਖੇ ਅਕਾਲੀ ਦਲ ਨੂੰ ਮਿਲਿਆ ਭਰਵਾਂ ਹੁੰਗਾਰਾ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਦੇ ਵਤੀਰੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਤਿੱਖੀ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਐਤਵਾਰ ਨੂੰ ਪਟਿਆਲਾ ਸਟਾਫ਼ ਵਲੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਪਹੁੰਚ ਕੀਤੀ ਗਈ ਸੀ, ਜਿੱਥੇ ਮੰਤਰੀ ਦੇ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਨਿਰਾਸ਼ ਮੁੜਨਾ ਪਿਆ।

ਅਜੀਤ ਡੈਸਕ 17-10-2026
ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਦੇ ਵਤੀਰੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਤਿੱਖੀ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਐਤਵਾਰ ਨੂੰ ਪਟਿਆਲਾ ਸਟਾਫ਼ ਵਲੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਪਹੁੰਚ ਕੀਤੀ ਗਈ ਸੀ, ਜਿੱਥੇ ਮੰਤਰੀ ਦੇ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਨਿਰਾਸ਼ ਮੁੜਨਾ ਪਿਆ। ਹਾਲਾਂਕਿ ਅਗਲੇ ਦਿਨ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾ ਕੇ ਜਲਦੀ ਕਾਰਵਾਈ ਦਾ ਭਰੋਸਾ ਤਾਂ ਦਿੱਤਾ ਗਿਆ, ਪਰ ਅਫ਼ਸਰਸ਼ਾਹੀ ਦੇ ਅੜੀਅਲ ਰਵੱਈਏ ਕਾਰਨ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਵਿਭਾਗ ਵਲੋਂ ਭਰੋਸੇ ਦੇ ਕੇ ਸਿਰਫ਼ ਸਮਾਂ ਟਪਾਇਆ ਜਾ ਰਿਹਾ ਹੈ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਤਿੱਖਾ ਰੋਸ ਹੈ ਅਤੇ ਉਹ ਹੁਣ ਇੱਕ ਜ਼ਬਰਦਸਤ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨ। ਇਸ ਮੌਕੇ ਯੂਨੀਅਨ ਜਨਰਲ ਸੈਕਟਰੀ ਗੁਰਜੰਟ ਸਿੰਘ ਖੰਨਾ ਨੇ ਸਾਂਝੇ ਤੌਰ ’ਤੇ ਉੱਚ ਅਫ਼ਸਰਸ਼ਾਹੀ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਭ੍ਰਿਸ਼ਟ ਅਤੇ ਗ਼ੈਰ-ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਪਰ ਉੱਚ ਅਧਿਕਾਰੀਆਂ ਵਲੋਂ ਉਨ੍ਹਾਂ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਦੀ ਬਜਾਏ, ਉਲਟਾ ਦੋਸ਼ੀ ਅਫ਼ਸਰਸ਼ਾਹੀ ਨੂੰ ਅੱਖੋਂ-ਪਰੋਖੇ ਕਰ ਕੇ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਵਿਭਾਗ ਦਾ ਇਹ ਮਾਰੂ ਵਤੀਰਾ ਅਤੇ ਮੰਗਾਂ ਨੂੰ ਲਗਾਤਾਰ ਇਗਨੋਰ (ਨਜ਼ਰਅੰਦਾਜ਼) ਕਰਨਾ ਹੁਣ ਬਰਦਾਸ਼ਤ ਤੋਂ ਬਾਹਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸਮੂਹ ਮੁਲਾਜ਼ਮ ਕੰਮ-ਕਾਜ ਠੱਪ ਕਰ ਕੇ ਸੜਕਾਂ ’ਤੇ ਉੱਤਰਨਗੇ। ਇਸ ਮੌਕੇ ਸ਼ਿਖਾ ਸ਼ਰਮਾ, ਗੁਰਜੰਟ ਸਿੰਘ, ਸੰਦੀਪ ਕੁਮਾਰ, ਸੋਨੀ ਕੌਰ, ਨਵਪ੍ਰੀਤ ਕੌਰ, ਸੰਜੇ, ਚੰਦਰ ਪ੍ਰਭਾ ਆਦਿ ਹਾਜ਼ਰ ਹਨ।
ਪਿਛਲੀ ਖ਼ਬਰ ਟੀ. ਐੱਸ. ਯੂ. ਡਵੀਜ਼ਨ ਕਮੇਟੀ ਖੰਨਾ ਦੀ ਚੋਣ ਅਗਲੀ ਖ਼ਬਰ ਰਾੜਾ ਸਾਹਿਬ ਸਕੂਲ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਨੁੱਕੜ ਨਾਟਕ ਕਰਵਾਇਆ ਵਾਤਾਵਰਨ ਦੀ ਸੰਭਾਲ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।