17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਨਪ੍ਰੀਤ ਸਿੰਘ ਇਆਲ਼ੀ ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਖੇੜਾ ਦੇ ਗ੍ਰਹਿ ਵਿਖੇ ਕੀਤੀਆਂ ਅਹਿਮ ਵਿਚਾਰਾਂ

ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲ਼ੀ ਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਖੇੜਾ ਦੇ ਗ੍ਰਹਿ ਵਿਖੇ ਪਹੁੰਚੇ। ਉਕਤ ਆਗੂਆਂ ਵਲੋਂ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਏਕਤਾ ਅਤੇ ਸਮਰਾਲਾ ਹਲਕੇ ਵਿਚ ਭਵਿੱਖ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

ਅਜੀਤ ਡੈਸਕ 17-10-2026
ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲ਼ੀ ਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਖੇੜਾ ਦੇ ਗ੍ਰਹਿ ਵਿਖੇ ਪਹੁੰਚੇ। ਉਕਤ ਆਗੂਆਂ ਵਲੋਂ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਏਕਤਾ ਅਤੇ ਸਮਰਾਲਾ ਹਲਕੇ ਵਿਚ ਭਵਿੱਖ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ। ਮੀਟਿੰਗਾਂ ਦੌਰਾਨ ਆਗੂਆਂ ਨੇ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗਾਂ ਦਾ ਅਹਿਮ ਪਹਿਲੂ ਸਮਰਾਲਾ ਹਲਕੇ ਦੇ ਨਵ-ਨਿਯੁਕਤ ਹਲਕਾ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੂੰ ਲੈ ਕੇ ਆਗੂਆਂ ਵਲੋਂ ਪ੍ਰਗਟਾਇਆ ਸਮਰਥਨ ਰਿਹਾ। ਸੁਖਾਵੇਂ ਮਾਹੌਲ ਵਿਚ ਹੋਈਆਂ ਇਨ੍ਹਾਂ ਬੈਠਕਾਂ ਦੌਰਾਨ ਮੌਜੂਦ ਆਗੂਆਂ ਨੇ ਬੱਬਲੂ ਲੋਪੋਂ ਦੇ ਹੱਕ ਵਿਚ ਸਮਰਥਨ ਜਤਾਇਆ ਅਤੇ ਭਰੋਸਾ ਦਿੱਤਾ ਕਿ ਉਹ ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨਗੇ। ਬਰਜਿੰਦਰ ਸਿੰਘ ਬੱਬਲੂ ਲੋਪੋਂ ਨੂੰ ਮਿਲੇ ਸਮਰਥਨ ਨਾਲ ਪਾਰਟੀ ਦੀਆਂ ਹਲਕਾ ਪੱਧਰੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲੇਗੀ। ਪਾਰਟੀ ਆਗੂਆਂ ਵਲੋਂ ਦਿੱਤੇ ਗਏ ਸਹਿਯੋਗ ਦੇ ਭਰੋਸੇ ਨੂੰ ਜਥੇਬੰਦਕ ਪੱਧਰ ’ਤੇ ਆਪਸੀ ਵਿਸ਼ਵਾਸ ਤੇ ਤਾਲਮੇਲ ਵਧਾਉਣ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਰੁਪਿੰਦਰ ਸਿੰਘ ਬੈਨੀਪਾਲ, ਮਨਰਾਜ ਸਿੰਘ ਲੁਬਾਣਗੜ੍ਹ, ਪਰਮਜੀਤ ਸਿੰਘ ਚੀਮਾ, ਸੰਦੀਪ ਸਿੰਘ ਰੁਪਾਲੋਂ, ਪ੍ਰਭਜੋਤ ਸਿੰਘ, ਹਰਜੀਤ ਸਿੰਘ ਝੱਜ, ਰਣਜੋਧ ਸਿੰਘ ਝੱਜ, ਦਰਸ਼ਨ ਸਿੰਘ ਬੁੱਲੇਵਾਲ, ਲੈਕਚਰਾਰ ਸਵਰਨ ਸਿੰਘ ਛੌੜੀਆਂ, ਬਹਾਦਰ ਸਿੰਘ ਪਮਿਆਂ ਵਾਲੇ, ਜਗਜੀਤ ਸਿੰਘ ਝੱਜ, ਨਿਰਮਲ ਸਿੰਘ ਬੈਨੀਪਾਲ, ਭੁਪਿੰਦਰ ਸਿੰਘ ਹਿਯਾਤਪੁਰ, ਬਲਜੋਤ ਸਿੰਘ ਮਾਛੀਵਾੜਾ ਸਾਹਿਬ, ਅਤਿੰਦਰਪਾਲ ਸਿੰਘ, ਰਣਧੀਰ ਸਿੰਘ ਸੈਣੀ, ਗੁਰਦੀਪ ਸਿੰਘ ਲੁਬਾਣਗੜ੍ਹ, ਪ੍ਰਦੀਪ ਸਿੰਘ ਜੌਹਲ, ਗੁਰਵਿੰਦਰ ਸਿੰਘ, ਟਾਈਗਰ ਢਿੱਲੋਂ, ਮਨਪ੍ਰੀਤ ਸਿੰਘ ਮਾਣਕ, ਸਨੀ ਖ਼ਾਲਸਾ, ਨਰਾਇਣ ਸਿੰਘ ਰਹੀਮਾਬਾਦ, ਗੁਰਪ੍ਰੀਤ ਸਿੰਘ ਰਹੀਮਾਬਾਦ ਅਤੇ ਮਨਪ੍ਰੀਤ ਸਿੰਘ ਰਹੀਮਾਬਾਦ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਇਨ੍ਹਾਂ ਮੀਟਿੰਗਾਂ ਰਾਹੀਂ ਪਾਰਟੀ ਆਗੂਆਂ ਨੇ ਸਮਰਾਲਾ ਹਲਕੇ ਵਿਚ ਆਪਸੀ ਤਾਲਮੇਲ ਵਧਾਉਣ ਤੇ ਬਰਜਿੰਦਰ ਸਿੰਘ ਬੱਬਲੂ ਲੋਪੋਂ ਦੇ ਨਾਲ ਮਿਲ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਕਰਾਟੇ ਮੁਕਾਬਲਿਆਂ ’ਚ ਸ਼ਾਨਪ੍ਰੀਤ ਕੌਰ ਅਤੇ ਸ਼ਿਵਾਂਸ਼ ਸੱਗੜ ਆਪਣੇ ਜਿੱਤੇ ਤਗਮੇ ਦਿਖਾਉਣ ਸਮੇਂ। ਪੈਨਸ਼ਨਰਾਂ ਵਲੋਂ ਮਾਨਸਾ ਵਿ... ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ 21 ਤੇ 22 ਨੂੰ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ’ਚ ਸ਼ਾਮਲ ਹੋਣ ਦਾ ਸੱਦਾ ਕੋਟਾਂ ਕਾਲਜ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।