17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ ਮਰਦਮਸ਼ੁਮਾਰੀ 2027’ ਦੇ ਸਿਖਲਾਈ ਪ੍ਰੋਗਰਾਮ ਦਾ ਤੀਜਾ ਅਤੇ ਚੌਥਾ ਬੈਚ ਸਮਾਪਤ ਦੇਸ਼ ਦੇ ਸੁਨਹਿਰੀ ਭਵਿੱਖ ਲਈ ਮਰਦਮਸ਼ੁਮਾਰੀ ਜ਼ਰੂਰੀ- ਲੋਕ ਨਾਥ ਸ਼ਰਮਾ, ਉਮਾਦੱਤ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਖੰਨਾ ਵਿਖੇ ‘ਮਰਦਮਸ਼ੁਮਾਰੀ 2027’ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ’ ਦਾ ਤੀਜਾ ਤੇ ਚੌਥਾ ਮੈਚ ਸਫਲਤਾ ਪੂਰਵਕ ਸੰਪੰਨ ਹੋਇਆ। ਤਹਿਸੀਲ ਖੰਨਾ ਵੱਲੋਂ ਇਹ ਸਿਖਲਾਈ ਪ੍ਰੋਗਰਾਮ ਐਸ.

ਸੰਬੋਧਨ ਕਰਦੇ ਹੋਏ ਪ੍ਰਿੰਸੀ. ਉਮਾਦੱਤ, ਮੰਚ ’ਤੇ ਬੈਠੇ ਸਿੱਖਿਆ ਸ਼ਾਸਤਰੀ ਲੋਕ ਨਾਥ ਸ਼ਰਮਾ ਡਾ. ਬਲਰਾਮ ਸ਼ਰਮਾ ਅਵਤਾਰ ਸਿੰਘ ਅਤੇ ਹੋਰ। ਤਸਵੀਰ : ਸੋਨੀ ਗਿੱਲ 17-10-2026
ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਸਰਸਵਤੀ ਸੰਸਕ੍ਰਿਤ ਕਾਲਜ ਖੰਨਾ ਵਿਖੇ ‘ਮਰਦਮਸ਼ੁਮਾਰੀ 2027’ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ’ ਦਾ ਤੀਜਾ ਤੇ ਚੌਥਾ ਮੈਚ ਸਫਲਤਾ ਪੂਰਵਕ ਸੰਪੰਨ ਹੋਇਆ। ਤਹਿਸੀਲ ਖੰਨਾ ਵੱਲੋਂ ਇਹ ਸਿਖਲਾਈ ਪ੍ਰੋਗਰਾਮ ਐਸ. ਡੀ. ਐਮ. ਖੰਨਾ ਸਵਾਤੀ ਟਿਵਾਣਾ ਅਤੇ ਚਾਰਜ ਅਫ਼ਸਰ ਨਾਇਬ ਤਹਿਸੀਲਦਾਰ. ਗੁਰਚਰਨ ਸਿੰਘ ਦੀ ਰਹਿਨੁਮਾਈ ਹੇਠ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਹੌਸਲਾ ਅਫਜ਼ਾਈ ਲਈ ਦੋ ਉੱਘੇ ਵਿਦਵਾਨਾਂ ਸਿੱਖਿਆ ਸ਼ਾਸਤਰੀ ਲੋਕ ਨਾਥ ਸ਼ਰਮਾ ਅਤੇ ਸਾਬਿਕ ਪ੍ਰਿੰਸੀਪਲ ਓਮਾਦੱਤ ਵੱਲੋਂ ਸ਼ਿਰਕਤ ਕੀਤੀ ਗਈ। ਉਹਨਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਰਦਮਸ਼ੁਮਾਰੀ ਦੇਸ਼ ਦਾ ਪਵਿੱਤਰ ਅਤੇ ਮਹਾਨ ਕਾਰਜ ਹੈ, ਦੇਸ਼ ਦੇ ਸੁਨਹਿਰੀ ਭਵਿੱਖ ਲਈ ਇਸ ਦੀ ਬਹੁਤ ਵੱਡੀ ਜ਼ਰੂਰਤ ਹੈ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਇੱਕ ਉਤਸਵ ਵਾਂਗ ਇਸ ਦਾ ਹਿੱਸਾ ਬਣ ਕੇ ਆਪਣੀ ਸਹੀ ਜਾਣਕਾਰੀ ਦਰਜ ਕਰਾਉਣੀ ਚਾਹੀਦੀ ਹੈ ਹੈ। ਇਸ ਮੌਕੇ ਜਨਗਣਨਾ ਟੀਮ ਇੰਚਾਰਜ ਅਵਤਾਰ ਸਿੰਘ ਵੱਲੋਂ ਆਏ ਵਿਦਵਾਨਾਂ ਦਾ ਸਵਾਗਤ ਕੀਤਾ ਗਿਆ ਜਦੋਂ ਕਿ ਧੰਨਵਾਦੀ ਸ਼ਬਦ ਲੈਕ. ਪੰਜਾਬੀ ਅਮਨਦੀਪ ਕੌਰ ਵੱਲੋਂ ਪੇਸ਼ ਕੀਤੇ ਗਏ। ਪ੍ਰੋਗਰਾਮ ਦਾ ਮੰਚ ਸੰਚਾਲਨ ਨੈਸ਼ਨਲ ਅਵਾਰਡੀ ਡਾ. ਬਲਰਾਮ ਸ਼ਰਮਾ ਵੱਲੋਂ ਬਾਖੂਬੀ ਢੰਗ ਨਾਲ ਕੀਤਾ ਗਿਆ। ਇਸ ਮੌਕੇ ਉਕਤ ਤੋਂ ਇਲਾਵਾ ਨੋਡਲ ਅਧਿਕਾਰੀ ਹੈਡ ਮਾਸਟਰ ਬਲਵਿੰਦਰ ਸਿੰਘ, ਨਰਿੰਦਰ ਸਿੰਘ , ਪ੍ਰਤਾਪਇੰਦਰ ਸਿੰਘ, ਅਮਨਦੀਪ ਸਿੰਘ, ਫੀਲ ਟਰੇਨਰ ਮੈਡਮ ਪੂਜਾ, ਤਲਵਿੰਦਰ ਕੌਰ, ਕਿਰਨਦੀਪ ਕੌਰ, ਜੋਤੀ, ਹਰਪਾਲ ਸਿੰਘ, ਪ੍ਰੀਤਮ ਸਿੰਘ, ਸੁਖਦੇਵ ਸਿੰਘ, ਅਜੇ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਆਸਤਦਾਨਾਂ ਤੇ ਪੁਲਿਸ ਦੀ ਗੰਢ-ਤੁਪ ਕਾਰਨ ਝੋਟੇ ਦੀ ਹੱਤਿਆ ਹੋਈ-ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਬਾਬਰਪੁਰ ਵਿਖੇ 19ਵੇਂ ਅੱਖਾਂ ਦੀ ਜਾਂਚ ਤੇ ਮੁਫ਼ਤ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।