23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰੂ ਨਾਨਕ ਕਾਲਜ ਦੋਰਾਹਾ ਦੀ ਕ੍ਰਿਕਟ ਚੈਂਪੀਅਨਸ਼ਿਪ ਟੀਮ ਨੇ ਕਾਂਸੇ ਦਾ ਤਗਮਾ ਜਿੱਤਿਆ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ)- ਮਾਨਵਤਾ ਦੀ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾ ਰਹੇ ਸਿੱਧੂ ਹਸਪਤਾਲ ਦੋਰਾਹਾ ਦੇ ਸਹਿਯੋਗ ਨਾਲ ਚੱਲ ਰਹੇ ਸਿੱਧੂ ਕਾਲਜ ਆਫ ਨਰਸਿੰਗ ਦੋਰਾਹਾ ਵਿਖੇ ਨਰਸਿੰਗ ਦੇ ਦਾਖਲੇ ਨਿਰੰਤਰ ਜਾਰੀ ਹਨ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨੀਥਾ ਅਸ਼ੋਕ ਨੇ ਦੱਸਿਆ ਕਿ ਪ੍ਰਸਿੱਧ ਸਰਜਨ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਸਿੱਧੂ ਅਤੇ ਇਸਤਰੀ ਰੋਗਾਂ ਦੇ ਮਾਹਰ ਡਾਕਟਰ ਹਰਜੋਤ ਕੌਰ ਸਿੱਧੂ ਦੀ ਅਗਵਾਈ ਵਿੱਚ ਸਾਲ 2000 ਤੋ ਚੱਲ ਰਹੇ ਇਸ ਕਾਲਜ ਤੋਂ ਹਜ਼ਾਰਾਂ ਹੀ ਸਿਖਿਆਰਥੀ ਨਰਸਿੰਗ ਦੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਵਿਦੇਸ਼ ਵਿੱਚ ਮਾਨਵਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

ਸਿੱਧੂ ਕਾਲਜ ਆਫ ਨਰਸਿੰਗ ਦੋਰਾਹਾ ਦੀ ਇਮਾਰਤ ਦਾ ਬਾਹਰੀ ਦ੍ਰਿਸ਼ ਅਤੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਅਨੀਥਾ ਅਸ਼ੋਕ। ਤਸਵੀਰ ਗਿੱਲ 23-10-2026
ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ)- ਮਾਨਵਤਾ ਦੀ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾ ਰਹੇ ਸਿੱਧੂ ਹਸਪਤਾਲ ਦੋਰਾਹਾ ਦੇ ਸਹਿਯੋਗ ਨਾਲ ਚੱਲ ਰਹੇ ਸਿੱਧੂ ਕਾਲਜ ਆਫ ਨਰਸਿੰਗ ਦੋਰਾਹਾ ਵਿਖੇ ਨਰਸਿੰਗ ਦੇ ਦਾਖਲੇ ਨਿਰੰਤਰ ਜਾਰੀ ਹਨ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਨੀਥਾ ਅਸ਼ੋਕ ਨੇ ਦੱਸਿਆ ਕਿ ਪ੍ਰਸਿੱਧ ਸਰਜਨ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾਕਟਰ ਗੁਰਦੀਪ ਸਿੰਘ ਸਿੱਧੂ ਅਤੇ ਇਸਤਰੀ ਰੋਗਾਂ ਦੇ ਮਾਹਰ ਡਾਕਟਰ ਹਰਜੋਤ ਕੌਰ ਸਿੱਧੂ ਦੀ ਅਗਵਾਈ ਵਿੱਚ ਸਾਲ 2000 ਤੋ ਚੱਲ ਰਹੇ ਇਸ ਕਾਲਜ ਤੋਂ ਹਜ਼ਾਰਾਂ ਹੀ ਸਿਖਿਆਰਥੀ ਨਰਸਿੰਗ ਦੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਵਿਦੇਸ਼ ਵਿੱਚ ਮਾਨਵਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਉਹਨਾਂ ਕਾਲਜ ਵਿੱਚ ਉਪਲਬਧ ਸਹੂਲਤਾਂ ਦਾ ਵਰਣਨ ਕਰਦੇ ਦੱਸਿਆ ਕਿ ਕਾਲਜ ਦਾ ਆਪਣਾ ਅਤਿ ਆਧੁਨਿਕ ਸਿੱਧੂ ਹਸਪਤਾਲ ਹੋਣ ਕਾਰਨ ਇਥੋਂ ਨਰਸਿੰਗ ਦੀ ਮੁਹਾਰਤ ਹਾਸਲ ਕਰਨ ਵਾਲੇ ਲੜਕੇ ਅਤੇ ਲੜਕੀਆਂ ਨੂੰ ਸਮੇਂ ਸਮੇਂ ਤੇ ਨਰਸਿੰਗ ਦੇ ਕਿੱਤੇ ਦੀਆਂ ਬਰੀਕੀਆਂ ਸਿੱਖਣ ਦਾ ਮੌਕਾ ਮਿਲਦਾ ਹੈ। ਉਹਨਾਂ ਦੱਸਿਆ ਕਿ ਇਹ ਸੰਸਥਾ ਬਾਬਾ ਫਰੀਦ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ ਅਤੇ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਹੀ ਇੱਥੇ ਬੀ. ਐਸ. ਸੀ ਨਰਸਿੰਗ ਅਤੇ ਜੀ. ਐਨ. ਐਮ ਦੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਕਾਲਜ ਦਾ ਤਜਰਬੇਕਾਰ ਸਟਾਫ ਨਰਸਿੰਗ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਂਦਾ ਹੈ।
ਪਿਛਲੀ ਖ਼ਬਰ ਆਊਟਸੋਰਸ ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਵਲੋਂ ਬਿਜਲੀ ਮੰਤਰੀ ਸੌਂਦ ਦੇ ਘਰ ਅੱਗੇ ਧਰਨਾ ਅਗਲੀ ਖ਼ਬਰ ਸੜਕ ਨੂੰ ਚੌੜਾ ਕਰਨ ਦੇ ਕੰਮ ਵਿਚ ਹੋ ਰਹੀ ਦੇਰੀ ਕਾਰਨ ਕਿਸਾਨ ਤੇ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।