25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਵੇਂ ਤਹਿਸੀਲ ਕੰਪਲੈਕਸ ਵਿਚ ਬੂਟੇ ਲਗਾਏ

ਅਹਿਮਦਗੜ੍ਹ, 24 ਅਕਤੂਬਰ (ਰਵਿੰਦਰ ਪੁਰੀ)-ਸ਼ਹਿਰ ਅੰਦਰ ਨਵੇਂ ਨਵੇਂ ਬਣਾਏ ਗਏ ਤਹਿਸੀਲ ਕੰਪਲੈਕਸ ਵਿਖੇ ਕੋਈ ਵੀ ਛਾਂਦਾਰ ਪੌਦਾ ਨਾ ਹੋਣ ਕਾਰਨ ਲੋਕਾਂ ਨੂੰ ਗਰਮੀ ਦੇ ਮੌਸਮ ਵਿਚ ਕੰਪਲੈਕਸ ਦੇ ਬਾਹਰ ਧੁੱਪੇ ਹੀ ਅੱਤ ਦੀ ਗਰਮੀ ਵਿਚ ਖੜਨਾ ਪੈਂਦਾ ਹੈ। ਜਿਸ ਦੇ ਮੱਦੇਨਜ਼ਰ ਤਹਿਸੀਲ ਅੰਦਰ ਕੰਮ ਕਰਦੇ ਮੁਲਾਜ਼ਮਾਂ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਇੱਥੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਇੱਥੇ ਰੋਜ਼ਾਨਾ ਕੰਮਕਾਜ ਲਈ ਆਉਂਦੇ ਲੋਕਾਂ ਲਈ ਛਾਂ ਵਿੱਚ ਬੈਠਣ ਲਈ ਕੋਈ ਪ੍ਰਬੰਧ ਹੋ ਸਕੇ।

ਅਜੀਤ ਡੈਸਕ 25-10-2026
ਅਹਿਮਦਗੜ੍ਹ, 24 ਅਕਤੂਬਰ (ਰਵਿੰਦਰ ਪੁਰੀ)-ਸ਼ਹਿਰ ਅੰਦਰ ਨਵੇਂ ਨਵੇਂ ਬਣਾਏ ਗਏ ਤਹਿਸੀਲ ਕੰਪਲੈਕਸ ਵਿਖੇ ਕੋਈ ਵੀ ਛਾਂਦਾਰ ਪੌਦਾ ਨਾ ਹੋਣ ਕਾਰਨ ਲੋਕਾਂ ਨੂੰ ਗਰਮੀ ਦੇ ਮੌਸਮ ਵਿਚ ਕੰਪਲੈਕਸ ਦੇ ਬਾਹਰ ਧੁੱਪੇ ਹੀ ਅੱਤ ਦੀ ਗਰਮੀ ਵਿਚ ਖੜਨਾ ਪੈਂਦਾ ਹੈ। ਜਿਸ ਦੇ ਮੱਦੇਨਜ਼ਰ ਤਹਿਸੀਲ ਅੰਦਰ ਕੰਮ ਕਰਦੇ ਮੁਲਾਜ਼ਮਾਂ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਇੱਥੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਇੱਥੇ ਰੋਜ਼ਾਨਾ ਕੰਮਕਾਜ ਲਈ ਆਉਂਦੇ ਲੋਕਾਂ ਲਈ ਛਾਂ ਵਿੱਚ ਬੈਠਣ ਲਈ ਕੋਈ ਪ੍ਰਬੰਧ ਹੋ ਸਕੇ। ਇਸੇ ਮੁਹਿੰਮ ਤਹਿਤ ਅੱਜ ਤਹਿਸੀਲ ਤੇ ਮੁਲਾਜ਼ਮਾਂ ਵਲੋਂ ਤਹਿਸੀਲ ਦਫ਼ਤਰ ਦੇ ਮੇਨ ਗੇਟ ਅੱਗੇ ਇੱਕ ਹਾਈ ਬਲੱਡ ਬੋਹੜ ਦਾ ਬੂਟਾ ਲਗਾਇਆ ਗਿਆ। ਜਿਸ ਨਾਲ ਕੁੱਝ ਸਾਲ ਬਾਅਦ ਹੀ ਇੱਥੇ ਇਹ ਪੌਦਾ ਬੜਾ ਵੱਡਾ ਰੂਪ ਧਾਰਨ ਕਰੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਨਾਇਬ ਤਹਿਸੀਲਦਾਰ ਰਣਦੀਪ ਸਿੰਘ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਵਿੰਦਰ ਪੁਰੀ ਨੇ ਇਹ ਪੌਦਾ ਲਗਾਇਆ ਅਤੇ ਇਸ ਦੀ ਸਾਂਭ ਸੰਭਾਲ ਲਈ ਉੱਥੇ ਕੰਮ ਕਰਦੇ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੂੰ ਅਪੀਲ ਕੀਤੀ। ਇਸ ਮੌਕੇ ’ਤੇ ਐੱਸ. ਡੀ. ਐੱਮ. ਦਫ਼ਤਰ ਦੇ ਮੁੱਖ ਅਧਿਕਾਰੀ ਦਵਿੰਦਰ ਸਿੰਘ, ਮੁਹੰਮਦ ਆਜ਼ਮ, ਲਾਲਦੀਨ, ਮਨਪ੍ਰੀਤ ਸਿੰਘ, ਸਾਹਿਲ ਗਰਗ ਆਦਿ ਵਿਸ਼ੇਸ਼ ਕਰ ਕੇ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਮਦਨੀਪੁਰ ਅਤੇ ਹੋਰ ਆਗੂਆਂ ਨੇ ਭਵਨਦੀਪ ਮੰਡੇਰ ਦੇ ਗ੍ਰਹਿ ਜਰਗ ਤੋਂ ਡੋਰ ਟੂ ਡੋਰ ਮੁਹਿੰਮ ਕੀਤੀ ਆਰੰਭ ਅਗਲੀ ਖ਼ਬਰ ਪੈਰਾਗੌਨ ਸਕੂਲ ਨੰਗਲ ਵਿਦਿਆਰਥਣ ਨੇ ਜ਼ਿਲ੍ਹੇ ਵਿਚੋਂ ਪਹਿਲਾ ਅਤੇ ਸੂਬਾ ਪੱਧਰ ’ਤੇ ਤੀਜਾ ਸਥਾਨ ਮੱਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।