26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਦੇ ਵਿਚ ਹਲਕਾ ਪਾਇਲ ਦੇ ਪਿੰਡਾਂ ਵਿਚ ਫੂਕੇ ਗਏ ਝਾੜੂ

ਪਾਇਲ, 25 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਅੱਜ ਮਾਨਸਾ ਐਕਸ਼ਨ ਕਮੇਟੀ ਵਲੋਂ ਪੂਰੇ ਪੰਜਾਬ ਦੇ ਵਿਚ ਪੰਜਾਬ ਸਰਕਾਰ ਦੇ ਵਿਰੋਧ ਦਰਜ ਕਰਵਾਉਣ ਦੇ ਲਈ ਜਗ੍ਹਾ ਜਗ੍ਹਾ ਉੱਤੇ ਝਾੜੂ ਫੂਕ ਕੇ ਰੋਸ ਮੁਜ਼ਾਹਰੇ ਕਰਨ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਵਰਕਰਾਂ ਵਲੋਂ ਜਗ੍ਹਾ ਜਗ੍ਹਾ ’ ਤੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਅੱਜ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਇਸ ਦੀ ਸ਼ੁਰੂਆਤ ਸ਼ਹਿਰ ਪਾਇਲ ਤੋਂ ਕਰਦਿਆਂ ਹੋਇਆਂ ਕੀਤਾ।

ਅਜੀਤ ਡੈਸਕ 26-10-2026
ਪਾਇਲ, 25 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਅੱਜ ਮਾਨਸਾ ਐਕਸ਼ਨ ਕਮੇਟੀ ਵਲੋਂ ਪੂਰੇ ਪੰਜਾਬ ਦੇ ਵਿਚ ਪੰਜਾਬ ਸਰਕਾਰ ਦੇ ਵਿਰੋਧ ਦਰਜ ਕਰਵਾਉਣ ਦੇ ਲਈ ਜਗ੍ਹਾ ਜਗ੍ਹਾ ਉੱਤੇ ਝਾੜੂ ਫੂਕ ਕੇ ਰੋਸ ਮੁਜ਼ਾਹਰੇ ਕਰਨ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਵਰਕਰਾਂ ਵਲੋਂ ਜਗ੍ਹਾ ਜਗ੍ਹਾ ’ ਤੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਅੱਜ ਅਕਾਲੀ ਦਲ ਵਾਰਸ ਪੰਜਾਬ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਇਸ ਦੀ ਸ਼ੁਰੂਆਤ ਸ਼ਹਿਰ ਪਾਇਲ ਤੋਂ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਰਕਰਾਂ ਸਮੇਤ ਜਿੱਥੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਿਆ, ਉੱਥੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਕੁੱਝ ਮਹੀਨੇ ਰਹਿ ਗਏ ਹਨ ਕਿ ਆਮ ਆਦਮੀ ਪਾਰਟੀ ਦੇ ਜੰਗਲ ਰਾਜ ਦਾ ਅੰਤ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ਿਆਂ ਨੂੰ ਰੋਕਣ ਵਾਲਿਆਂ ਨੂੰ ਖ਼ਾਤਮਾ ਕਰਨ ਵਾਲੇ ਸੌਦਾਗਰਾਂ ਦਾ ਹੀ ਸਾਥ ਦੇਣਾ ਸ਼ੁਰੂ ਕਰ ਦਿੱਤਾ। ਹੁਣ ਲੋਕ ਆਪਣੇ ਆਪ ਇਨ੍ਹਾਂ ਨਸ਼ਿਆਂ ਨੂੰ ਰੋਕਣਗੇ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਉਸ ਹਰ ਫ਼ੈਸਲੇ ’ਤੇ ਫੁੱਲ ਚੜਾਏ ਜਾਣਗੇ ਜੋ ਮਾਨਸਾ ਐਕਸ਼ਨ ਕਮੇਟੀ ਵਲੋਂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਸ਼ਹਿਰੀ ਪ੍ਰਧਾਨ ਮੋਹਨ ਸਿੰਘ ਦੋਰਾਹਾ, ਗਗਨਦੀਪ ਸਿੰਘ ਪਾਇਲ, ਜੋਗਾ ਸਿੰਘ ਪਾਇਲ, ਹਰਬੰਤ ਸਿੰਘ ਗਿੱਲ, ਸੁਖੀ ਅੜੈ੍ਹਚਾਂ, ਰੁਲਦਾ ਸਿੰਘ ਦੋਰਾਹਾ, ਗੁਰਬਚਨ ਸਿੰਘ ਦੋਰਾਹਾ, ਹਰਜੀਤ ਸਿੰਘ ਦੋਰਾਹਾ, ਪ੍ਰਭਜੋਤ ਸਿੰਘ ਸੋਢੀ, ਅਮਨ ਰਾਮਪੁਰ ਜਗਦੇਵ ਸਿੰਘ ਅਤੇ ਜਗਦੇਵ ਸਿੰਘ ਹਾਜ਼ਰ ਸਨ ।
ਪਿਛਲੀ ਖ਼ਬਰ ਚੰਨੀ ਦਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸੰਧਿਆ ਮੌਕੇ ਸਨਮਾਨ ਅਗਲੀ ਖ਼ਬਰ ਲਿਖਾਰੀ ਸਭਾ ਰੌਣੀ ਦੀ ਮਹੀਨਾਵਾਰ ਮਹਿਫ਼ਲ ਯਾਦਗਾਰ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।