ਕਿਸਾਨ ਮਜ਼ਦੂਰ ਅੰਦੋਲਨ ਦੀ ਸ਼ਹੀਦ ਬੀਬੀ ਮਹਿੰਦਰ ਕੌਰ ਡੇਹਲੋਂ ਦੀ ਪੰਜਵੀਂ ਬਰਸੀ ਮਨਾਈ
- ਸ਼ਹਾਦਤ ਨਾਲ ਜਬਰ , ਜ਼ੁ ਲਮ ਅਤੇ ਧੱਕੇ ਖ਼ਿਲਾਫ਼ ਲੜਨ ਦੀ ਪ੍ਰੇਰਨਾ ਮਿਲੀ - ਕਿਸਾਨ ਆਗੂ
ਡੇਹਲੋਂ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸਭਾ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ਵਿਚ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰ ਕੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲੇ ਕਿਰਤੀ ਕਿਸਾਨਾਂ ਦੇ ਅੰਦੋਲਨ ਦੌਰਾਨ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ’ਤੇ ਲੱਗੇ ਮੋਰਚੇ ਸਮੇਂ 27 ਅਕਤੂਬਰ 2021 ਨੂੰ ਸ਼ਹੀਦ ਹੋ ਗਈ ਬੀਬੀ ਮਹਿੰਦਰ ਕੌਰ ਡੇਹਲੋਂ ਦੀ ਪੰਜਵੀ ਬਰਸੀ ਮਨਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਪੰਚ ਕਰਮਜੀਤ ਕੌਰ ਨਾਰੰਗਵਾਲ, ਸੁਖਵਿੰਦਰ ਕੌਰ ਡੇਹਲੋ, ਜਸਵੀਰ ਕੌਰ ਜੜਤੌਲੀ ਅਤੇ ਕੁਲਦੀਪ ਕੌਰ ਨਾਰੰਗਵਾਲ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਬੀਬੀ ਮਹਿੰਦਰ ਕੌਰ ਦੇ ਸਪੁੱਤਰ ਅਵਤਾਰ ਸਿੰਘ ਡੇਹਲੋਂ ਨੂੰ ਸਨਮਾਨਿਤ ਕਰਦਿਆਂ ‘ਕਿਸਾਨ ਮਜ਼ਦੂਰ ਅੰਦੋਲਨ ਦੀ ਸ਼ਹੀਦ ਬੀਬੀ ਅਮਰ ਰਹੇ’ ਦੇ ਜ਼ੋਰਦਾਰ ਨਾਅਰੇ ਵੀ ਲਗਾਏ ਗਏ।
ਕ
ਕਿਲ੍ਹਾ ਰਾਏਪੁਰ ਸਥਿਤ ਦਫ਼ਤਰ ਵਿਖੇ ਬੀਬੀ ਮਹਿੰਦਰ ਕੌਰ ਡੇਹਲੋਂ ਦੀ ਪੰਜਵੀ ਬਰਸੀ ਮੌਕੇ ਜਮਹੂਰੀ ਕਿਸਾਨ ਸਭਾ ਸਮੇਤ ਵੱਖ-ਵੱਖ ਯੂਨੀਅਨਾਂ ਦੇ ਆਗੂ ਤੇ ਵਰਕਰ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ
28-10-2026
ਡੇਹਲੋਂ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸਭਾ ਦੇ ਕਿਲ੍ਹਾ ਰਾਏਪੁਰ ਵਿਖੇ ਸਥਿਤ ਦਫ਼ਤਰ ਵਿਚ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰ ਕੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲੇ ਕਿਰਤੀ ਕਿਸਾਨਾਂ ਦੇ ਅੰਦੋਲਨ ਦੌਰਾਨ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ’ਤੇ ਲੱਗੇ ਮੋਰਚੇ ਸਮੇਂ 27 ਅਕਤੂਬਰ 2021 ਨੂੰ ਸ਼ਹੀਦ ਹੋ ਗਈ ਬੀਬੀ ਮਹਿੰਦਰ ਕੌਰ ਡੇਹਲੋਂ ਦੀ ਪੰਜਵੀ ਬਰਸੀ ਮਨਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਪੰਚ ਕਰਮਜੀਤ ਕੌਰ ਨਾਰੰਗਵਾਲ, ਸੁਖਵਿੰਦਰ ਕੌਰ ਡੇਹਲੋ, ਜਸਵੀਰ ਕੌਰ ਜੜਤੌਲੀ ਅਤੇ ਕੁਲਦੀਪ ਕੌਰ ਨਾਰੰਗਵਾਲ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਬੀਬੀ ਮਹਿੰਦਰ ਕੌਰ ਦੇ ਸਪੁੱਤਰ ਅਵਤਾਰ ਸਿੰਘ ਡੇਹਲੋਂ ਨੂੰ ਸਨਮਾਨਿਤ ਕਰਦਿਆਂ ‘ਕਿਸਾਨ ਮਜ਼ਦੂਰ ਅੰਦੋਲਨ ਦੀ ਸ਼ਹੀਦ ਬੀਬੀ ਅਮਰ ਰਹੇ’ ਦੇ ਜ਼ੋਰਦਾਰ ਨਾਅਰੇ ਵੀ ਲਗਾਏ ਗਏ। ਇਸ ਸਮੇਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਨੇ ਕਿਹਾ ਕਿ ਬੀਬੀ ਡੇਹਲੋਂ ਦੀ ਸ਼ਹਾਦਤ ਸਾਨੂੰ ਜਬਰ, ਜ਼ੁਲਮ, ਸਮਾਜਿਕ ਨਾ ਬਰਾਬਰੀ ਅਤੇ ਧੱਕੇ ਖ਼ਿਲਾਫ਼ ਲੜਨ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਇਤਿਹਾਸਕ ਕਿਸਾਨ ਅੰਦੋਲਨ ਵਿਚ ਆਪਣੀ ਜਾਨ ਕੁਰਬਾਨ ਕਰਨ ਵਾਲੀ ਬੀਬੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹਨ। ਅੰਦੋਲਨ ਸਮੇਂ ਗਰਮੀ, ਹੱਡ-ਚੀਰਵੀਂ ਠੰਢ ਮੁਸ਼ਕਲਾਂ ਦੌਰਾਨ ਵੀ ਉਨ੍ਹਾਂ ਦਾ ਹੌਸਲਾ ਅਟੱਲ ਰਿਹਾ ਅਤੇ ਉਹ ਅਖੀਰਲੇ ਸਾਹ ਤੱਕ ਹੱਕ-ਸੱਚ ਦੀ ਇਸ ਲੜਾਈ ਦਾ ਡਟਵਾਂ ਹਿੱਸਾ ਬਣੇ ਰਹੇ। ਕਿਸਾਨੀ ਅੰਦੋਲਨ ਵਿਚ ਬੀਬੀ ਵਰਗੀਆਂ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀ ਸਾਨੂੰ ਹਮੇਸ਼ਾ ਜ਼ੁਲਮ ਅੱਗੇ ਨਾ ਝੁਕਣ ਅਤੇ ਆਪਣੇ ਹਿੱਸੇ ਦਾ ਹੱਕ ਖੋਹਣ ਦਾ ਜਜ਼ਬਾ ਦਿੰਦੀ ਰਹੇਗੀ। ਉਨ੍ਹਾਂ ਦੀ ਇਹ ਸ਼ਹਾਦਤ ਕਿਸਾਨ ਮਜ਼ਦੂਰ ਅੰਦੋਲਨ ਦੇ ਇਤਿਹਾਸ ਵਿਚ ਸਦਾ ਅਮਰ ਰਹੇਗੀ। ਇਸ ਸਮੇਂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਕੁਲਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਕਿਸਾਨਾਂ ਦਾ ਝੋਨਾ ਮੰਡੀਆਂ ਵਿਚ ਰੁਲ ਰਿਹਾ ਹੈ। ਕਿਸਾਨਾਂ ਨੂੰ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਦੱਸ ਕੇ ਉਨ੍ਹਾਂ ਦੀ ਫ਼ਸਲ ਖ਼ਰੀਦਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਝੋਨਾ 22 ਫ਼ੀਸਦੀ ਨਮੀ ’ਤੇ ਖ਼ਰੀਦੇ ਅਤੇ ਉਸ ਦਾ ਭੁਗਤਾਨ ਜਲਦੀ ਨਾਲ ਕਰੇ। ਇਸ ਸਮੇਂ ਗੁਰਉਪਦੇਸ਼ ਸਿੰਘ ਘੁੰਗਰਾਣਾ, ਡਾ. ਕੁਲਵੰਤ ਸਿੰਘ ਮੋਹੀ ਅਤੇ ਦਫ਼ਤਰ ਸਕੱਤਰ ਨਛੱਤਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸੁਸਾਇਟੀਆਂ ਵਿਚੋਂ ਡੀ. ਏ. ਪੀ. ਖਾਦ ਨਹੀ ਮਿਲ ਰਹੀ ਜਿਸ ਕਾਰਨ ਕਿਸਾਨਾਂ ਦੀ ਆਲੂ ਤੇ ਕਣਕ ਦੀ ਫ਼ਸਲ ਲੇਟ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸੁਸਾਇਟੀਆਂ ਵਿਚ ਖਾਦ ਦੀ ਸਪਲਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਸੁਸਾਇਟੀਆਂ ਵਿਚ ਨਵੇਂ ਹੱਦ ਕਰਜ਼ੇ ਬਣਨ ਅਤੇ ਉਨ੍ਹਾਂ ਦੇ ਨਿਯਮਾਂ ਵਿਚ ਕੀਤੇ ਕਿਸਾਨ ਵਿਰੋਧੀ ਬਦਲਾਅ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ। ਇਸ ਸਮੇਂ ਡਾ. ਕੇਸਰ ਸਿੰਘ ਧਾਦਰਾਂ, ਪ੍ਰਧਾਨ ਹਰਭਜਨ ਸਿੰਘ, ਪੰਚ ਸਰਬਪ੍ਰੀਤ ਸਿੰਘ ਕਿਲ੍ਹਾ ਰਾਏਪੁਰ, ਮਲਕੀਤ ਸਿੰਘ ਗਰੇਵਾਲ, ਪਰਮਿੰਦਰ ਸਿੰਘ, ਸਵਰਨਜੀਤ ਸਿੰਘ ਜੜਤੌਲੀ, ਤਰਲੋਚਨ ਸਿੰਘ ਘੁੰਗਰਾਣਾ, ਸ਼ਵਿੰਦਰ ਸਿੰਘ ਤਲਵੰਡੀ ਰਾਏ, ਸਵਰਨ ਸਿੰਘ ਆਸੀ ਕਲਾਂ, ਕਰਮ ਸਿੰਘ ਗਰੇਵਾਲ, ਜਸਵੰਤ ਸਿੰਘ ਟੂਸੇ, ਹਰਭਜਨ ਸਿੰਘ ਧਾਲੀਆਂ, ਜਸਵੰਤ ਸਿੰਘ ਰੰਗੀਆਂ, ਹਰਜੀਤ ਸਿੰਘ ਗਰੇਵਾਲ, ਦਰਸ਼ਨ ਸਿੰਘ ਰੰਗੀਆਂ, ਸ਼ਿੰਦਰਪਾਲ ਸਿੰਘ ਛਪਾਰ, ਢਾਡੀ ਹਾਕਮ ਸਿੰਘ ਸਮੇਤ ਹੋਰ ਹਾਜ਼ਰ ਸਨ।