01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਗੱਜਣਮਾਜਰਾ ਨੂੰ ਟਿਕਟ ਦਿੱਤੇ ਜਾਣ ਦਾ ਅਹਿਮਦਗੜ੍ਹ ਦੇ ਆਗੂਆਂ ਨੇ ਕੀਤਾ ਭਰਵਾਂ ਸਵਾਗਤ

ਅਹਿਮਦਗੜ੍ਹ, 31 ਅਕਤੂਬਰ (ਰਵਿੰਦਰ ਪੁਰੀ)-ਆਮ ਆਦਮੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਦੇ ਪਾਰਟੀ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚ ਹਲਕਾ ਅਮਰਗੜ੍ਹ ਤੋਂ ਪਾਰਟੀ ਵਲੋਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮੁੜ ਤੋਂ ਉਮੀਦਵਾਰ ਐਲਾਨੇ ਜਾਣ ਦਾ ਅਹਿਮਦਗੜ੍ਹ ਇਲਾਕੇ ਦੇ ਪਾਰਟੀ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਗੱਜਣਮਾਜਰਾ ਪਰਿਵਾਰ ਨੂੰ ਵਧਾਈ ਦਿੱਤੀ। ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਧਾਈ ਦੇਣ ਗਏ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕਾਂ ਦੀ ਪਸੰਦ ਅਤੇ ਲੋਕਾਂ ਵਿੱਚ ਆਧਾਰ ਰੱਖਣ ਵਾਲੇ ਵਿਧਾਇਕ ਗੱਜਣ ਮਾਜਰਾ ਨੂੰ ਟਿਕਟ ਦੇ ਕੇ ਸਹੀ ਫ਼ੈਸਲਾ ਲਿਆ ਹੈ।

ਅਜੀਤ ਡੈਸਕ 01-11-2026
ਅਹਿਮਦਗੜ੍ਹ, 31 ਅਕਤੂਬਰ (ਰਵਿੰਦਰ ਪੁਰੀ)-ਆਮ ਆਦਮੀ ਪਾਰਟੀ ਵਲੋਂ ਅੱਜ ਵਿਧਾਨ ਸਭਾ ਦੇ ਪਾਰਟੀ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚ ਹਲਕਾ ਅਮਰਗੜ੍ਹ ਤੋਂ ਪਾਰਟੀ ਵਲੋਂ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮੁੜ ਤੋਂ ਉਮੀਦਵਾਰ ਐਲਾਨੇ ਜਾਣ ਦਾ ਅਹਿਮਦਗੜ੍ਹ ਇਲਾਕੇ ਦੇ ਪਾਰਟੀ ਆਗੂਆਂ ਨੇ ਭਰਵਾਂ ਸਵਾਗਤ ਕਰਦਿਆਂ ਗੱਜਣਮਾਜਰਾ ਪਰਿਵਾਰ ਨੂੰ ਵਧਾਈ ਦਿੱਤੀ। ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਧਾਈ ਦੇਣ ਗਏ ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਲੋਕਾਂ ਦੀ ਪਸੰਦ ਅਤੇ ਲੋਕਾਂ ਵਿੱਚ ਆਧਾਰ ਰੱਖਣ ਵਾਲੇ ਵਿਧਾਇਕ ਗੱਜਣ ਮਾਜਰਾ ਨੂੰ ਟਿਕਟ ਦੇ ਕੇ ਸਹੀ ਫ਼ੈਸਲਾ ਲਿਆ ਹੈ। ਇਸ ਮੌਕੇ ’ਤੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਵਿਜੈ ਕਾਕੜੀਆ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ਰਾਜ ਮੁਹੰਮਦ, ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰਪਾਲ ਸਿੰਘ, ਕੌਂਸਲਰ ਬਿੱਲੂ ਮਾਜਰੀ, ਸ਼ੰਕਰ ਪਾਠਕ, ਸੈਣ ਸਮਾਜ ਹਲਕਾ ਅਮਰਗੜ੍ਹ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ, ਹੈਪੀ ਟੈਲੀਕਾਮ, ਪਾਲੀ ਛੰਨਾ ਆਦਿ ਵਿਸ਼ੇਸ਼ ਕਰ ਕੇ ਸ਼ਾਮਿਲ ਸਨ।
ਪਿਛਲੀ ਖ਼ਬਰ ਗਿਆਸਪੁਰਾ ਨੂੰ ਹਲਕਾ ਪਾਇਲ ਤੋਂ ਦੂਜੀ ਵਾਰ ਟਿਕਟ ਮਿਲਣ ’ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਮਾਈਂਡ ਮੇਕਰ ਰਾਹੀਂ ਕੈਨੇਡਾ ਦਾ ਵਿਜ਼ਟਰ ਵੀਜ਼ਾ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।