03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਏ. ਆਈ. ਬਾਰੇ ਲੈਕਚਰ ਕਰਵਾਇਆ

ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ.

ਅਜੀਤ ਡੈਸਕ 03-11-2026
ਖੰਨਾ, 2 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਖੰਨਾ ਵਿਖੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਵਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਵਿਕਾਸ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਉੱਭਰਦੀਆਂ ਤਕਨੀਕਾਂ ਵਿਸ਼ੇ ’ਤੇ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਕਾਲਜ਼ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮਾਂ ਤਕਨੀਕੀ ਤਬਦੀਲੀਆਂ ਦਾ ਦੌਰ ਹੈ ਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਭਵਿੱਖ ਦੀਆਂ ਮਹੱਤਵਪੂਰਨ ਲੋੜਾਂ ਵਿੱਚੋਂ ਇੱਕ ਹੈ। ਪ੍ਰੋ. ਮੀਤਾ ਗੋਇਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਵੱਖ-ਵੱਖ ਟੂਲਜ਼ ਅਤੇ ਉੱਭਰ ਰਹੀਆਂ ਨਵੀਆਂ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਸਿੱਖਿਆ, ਸਿਹਤ, ਵਪਾਰ, ਬੈਂਕਿੰਗ ਅਤੇ ਹੋਰ ਕਈ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਪ੍ਰਤੀ ਜਾਗਰੂਕ ਰਹਿਣ ਦੇ ਨਾਲ-ਨਾਲ ਇਨ੍ਹਾਂ ਦੀ ਰਚਨਾਤਮਕ ਅਤੇ ਜ਼ਿੰਮੇਵਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ। ਪ੍ਰੋਗਰਾਮ ਦੇ ਅੰਤ ਵਿਚ ਪ੍ਰੋ. ਜੋਤੀ ਗੁਪਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਨਾਜ ਮੰਡੀ ਮਾਛੀਵਾੜਾ ’ਚ ਹੁਣ ਤੱਕ 12.10 ਲੱਖ ਕੁਇੰਟਲ ਝੋਨੇ ਦੀ ਹੋਈ ਖ਼ਰੀਦ ਬਾਸਮਤੀ ਦੀ ਖ਼ਰੀਦ ਦਾ ਅੰਕੜਾ 1.08 ਲੱਖ ਕੁ... ਅਗਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਕ - ਦਰਬਾਰਾ ਸਿੰਘ ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।