06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਸਵਤੀ ਸਕੂਲ ਦੇ ਵਿਦਿਆਰਥੀਆਂ ਵਲੋਂ ਆਈ. ਆਈ. ਟੀ. ਰੋਪੜ ਦਾ ਵਿੱਦਿਅਕ ਦੌਰਾ

ਦੋਰਾਹਾ, 5 ਨਵੰਬਰ (ਪੱਤਰ ਪ੍ਰੇਰਕ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੂੰ ਰੋਪੜ ਸਥਿਤ ਆਈ. ਆਈ.

ਅਜੀਤ ਡੈਸਕ 06-11-2026
ਦੋਰਾਹਾ, 5 ਨਵੰਬਰ (ਪੱਤਰ ਪ੍ਰੇਰਕ)- ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੂੰ ਰੋਪੜ ਸਥਿਤ ਆਈ. ਆਈ. ਟੀ. ਇੰਸਟੀਚਿਊਟ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਪ੍ਰਿੰਸੀਪਲ ਪ੍ਰਤੀਸ਼ਤ ਗੁਸਾਂਈਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉੱਥੋਂ ਦੀਆਂ ਲੈਬ, ਲਾਇਬ੍ਰੇਰੀ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਇਲੈਕਟ੍ਰਿਕ ਡਰੋਨ ਮਾਡਲਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲੋਕ ਸਭਾ ਮੈਂਬਰ ਅਨੁਰਾਗ ਠਾਕੁਰ ਵੀ ਪਹੁੰਚੇ ਹੋਏ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ (ਏ. ਆਈ.) ਅਤੇ ਆਧੁਨਿਕ ਤਕਨਾਲੋਜੀ ਦੀ ਮਹੱਤਤਾ ਬਾਰੇ ਦੱਸਿਆ ਤੇ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਾਉਣ ਦੇ ਸੁਪਨੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬਹੁਤ ਕੁਝ ਨਵਾਂ ਸਿੱਖਣ ਦਾ ਮੌਕਾ ਮਿਲਿਆ।
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਭਾਡੇਵਾਲ ਵਿਖੇ ਕਬੱਡੀ ਟੂਰਨਾਮੈਂਟ 9 ਨੂੰ ਅਗਲੀ ਖ਼ਬਰ ਹੈੱਡਮਾਸਟਰ ਰੌਣੀ ਦੀ ਕਿਤਾਬ ਨਸ਼ਤਰ ਲੋਕ ਅਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।