10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੁਝ ਦਿਨਾਂ ਦੀ ਰੁਕਾਵਟ ਤੋਂ ਬਾਅਦ ਹੁਣ ਡੀ . ਏ . ਪੀ . ਖਾਦ ਦੀ ਸਪਲਾਈ ਨਿਰਵਿਘਨ ਜਾਰੀ

ਮਾਛੀਵਾੜਾ ਸਾਹਿਬ, 10 ਨਵੰਬਰ (ਮਨੋਜ ਕੁਮਾਰ)- ਕਿਸਾਨਾਂ ਲਈ ਇਕ ਰਾਹਤ ਭਰੀ ਖ਼ਬਰ ਇਹ ਹੈ ਕਿ ਡੀ. ਏ ਪੀ.

ਅਜੀਤ ਡੈਸਕ 11-11-2026
ਮਾਛੀਵਾੜਾ ਸਾਹਿਬ, 10 ਨਵੰਬਰ (ਮਨੋਜ ਕੁਮਾਰ)- ਕਿਸਾਨਾਂ ਲਈ ਇਕ ਰਾਹਤ ਭਰੀ ਖ਼ਬਰ ਇਹ ਹੈ ਕਿ ਡੀ. ਏ ਪੀ. ਖਾਦ ਦੀ ਉਪਲਬਧਾ ਸੁਚਾਰੂ ਢੰਗ ਨਾਲ ਹੋ ਗਈ ਹੈ ਤੇ ਕਿਸਾਨਾਂ ਨੂੰ ਇਸ ਲਈ ਹੁਣ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ। ਹਾਲਾਂਕਿ ਕੁੱਝ ਦਿਨ ਪਹਿਲਾ ਇਸ ਖਾਦ ਲਈ ਕਾਫ਼ੀ ਜੱਦੋ ਜਹਿਦ ਕਰਨਾ ਪੈਂਦਾ ਸੀ। ਜਾਣਕਾਰੀ ਅਨੁਸਾਰ ਇਲਾਕੇ ਦੀਆਂ ਸਾਰੀਆਂ ਸਹਿਕਾਰੀ ਸੁਸਾਇਟੀਆਂ ਵਿੱਚ ਇਹ ਖਾਦ ਪੂਰੀ ਤਰ੍ਹਾਂ ਉਪਲਬਧ ਹੈ ਤੇ ਪਿਛਲੇ ਦਿਨਾਂ ਦੌਰਾਨ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਮੁਲਾਜ਼ਮ ਹੜ੍ਹਤਾਲ ’ਤੇ ਸਨ। ਕਿਸਾਨਾਂ ਨੂੰ ਖਾਦ ਲੈਣ ਲਈ ਸੰਘਰਸ਼ ਕਰਨਾ ਪੈਂਦਾ ਸੀ ਸਹਿਕਾਰੀ ਸਭਾ ਦੇ ਇੰਸਪੈਕਟਰ ਮੇਜਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਸੁਸਾਇਟੀਆਂ ਵਿੱਚ ਇਹ ਖਾਦ ਨਿਰਵਿਘਨ ਦਿੱਤੀ ਜਾ ਰਹੀ ਹੈ ਤੇ ਕਿਸੇ ਵੀ ਕਿਸਮ ਦੀ ਘਬਰਾਉਣ ਦੀ ਜ਼ਰੂਰਤ ਨਹੀਂ।
ਪਿਛਲੀ ਖ਼ਬਰ ਸਾਬਕਾ ਸੈਨਿਕਾਂ ਦੀ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਅਗਲੀ ਖ਼ਬਰ ਵਕੀਲ ਭਾਈਚਾਰੇ ਦੀਆਂ ਮੁਸ਼ਕਲਾਂ ਅਕਾਲੀ ਦਲ ਦੇ ਚੋਣ ਮੈਨੀਫੈਸਟੋ ’ਚ ਹੋਣਗੀਆਂ ਸ਼ਾਮਿਲ- ਅਮਰਦੀਪ ਸਿੰਘ ਧਾਰਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।