10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

‘ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ’ ਅਧੀਨ ਸਿਹਤ ਜਾਂਚ ਸੰਬੰਧੀ ਕੈਂਪ ਲਗਾਇਆ

ਖੰਨਾ, 10 ਨਵੰਬਰ (ਹਰਜਿੰਦਰ ਸਿੰਘ ਲਾਲ)- ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 11-11-2026
ਖੰਨਾ, 10 ਨਵੰਬਰ (ਹਰਜਿੰਦਰ ਸਿੰਘ ਲਾਲ)- ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਅਗਵਾਈ ਵਿਚ ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ’ ਅਧੀਨ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਸਮੇਂ ਡਾ. ਸੁਦੀਪ ਸਿੱਧੂ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਨੂੰ ਮਿਆਰੀ ਤੇ ਮੁਫਤ ਜਣੇਪਾ ਸਿਹਤ ਸੇਵਾਵਾਂ ਪ੍ਰਦਾਨ ਕਰਨਾ, ਉੱਚ ਜੋਖਮ ਵਾਲੀਆਂ ਗਰਭਵਤੀਆ ਔਰਤਾਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਮਾਂ ਤੇ ਬੱਚੇ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕੇ ਜਣੇਪਾ ਸਦਾ ਹਸਪਤਾਲ ਵਿੱਚ ਹੀ ਕਰਵਾਉਣਾ ਚਾਹੀਦਾ ਹੈ, ਸਰਕਾਰੀ ਸਿਹਤ ਸੰਸਥਾਵਾ ਵਿਖੇ ਗਰਭਵਤੀ ਔਰਤਾਂ ਦੇ ਜਣੇਪੇ ਸਬੰਧੀ ਸਿਹਤ ਸੇਵਾਵਾਂ ਬਿਲਕੁੱਲ ਮੁਫਤ ਦਿੱਤੀਆਂ ਜਾ ਰਹੀਆਂ ਹਨ। ਇਸ ਸਮੇਂ ਡਾ. ਵੰਦਨਾ ਰਾਠੌਰ ਨੇ ਦੱਸਿਆ ਕੇ ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਸਿਹਤ ਜਾਂਚ, ਲੋੜ ਅਨੁਸਾਰ ਖ਼ੂਨ ਦੀ ਜਾਂਚ, ਬੀ. ਪੀ, ਹੀਮੋਗਲੋਬਿਨ ਅਤੇ ਹੋਰ ਜਰੂਰੀ ਟੈਸਟ ਕੀਤੇ ਗਏ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਸੁੰਤਲਿਤ ਖੁਰਾਕ ਲੈਣ, ਆਇਰਨ ਅਤੇ ਕੈਲਸ਼ੀਅਮ ਦੀਆ ਗੋਲੀਆ ਖਾਣ ਤੇ ਸਮੇਂ-ਸਮੇਂ ਤੇ ਸਿਹਤ ਜਾਂਚ ਕਰਵਾਉਣ ਸਬੰਧੀ ਜਾਗਰੂਕ ਵੀ ਕੀਤਾ ਗਿਆ। ਗਰਭਵਤੀ ਔਰਤਾਂ ਨੂੰ ਖੁਰਾਕ ਦੇ ਮਹੱਤਵ ਸਬੰਧੀ ਜਾਣਕਾਰੀ ਦਿੰਦਿਆਂ ਹਰੀਆ ਪੱਤੇਦਾਰ ਸਬਜੀਆਂ, ਦਾਲਾਂ, ਫਲ, ਦੁੱਧ ਆਦਿ ਨੂੰ ਰੋਜਾਨਾ ਆਪਣੀ ਖੁਰਾਕ ਦਾ ਹਿੱਸਾ ਬਣਾਉਣ ਅਤੇ ਸਮੇਂ-ਸਮੇਂ ਤੇ ਆਪਣੀ ਸਿਹਤ ਜਾਂਚ ਕਰਵਾਉਣ ਦੀ ਅਪੀਲ ਵੀ ਕੀਤੀ ਗਈ। ਇਸ ਸਮੇਂ ਬੀ. ਈ. ਈ ਗੁਰਦੀਪ ਸਿੰਘ, ਬਲਵਿੰਦਰ ਕੌਰ, ਰੁਪਿੰਦਰ ਕੌਰ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ਸੁਖਬੀਰ ਦੀ 13 ਨੂੰ ਰਾਏਕੋਟ ਫ਼ੇਰੀ ਹਲਕੇ ਦੀ ਸਿਆਸਤ ’ ਚ ਨਵੇਂ ਸਮੀਕਰਨ ਪੈਦਾ ਕਰੇਗੀ ਅਗਲੀ ਖ਼ਬਰ ਨੰਬਰਦਾਰਾ ਐਸੋਸੀਏਸ਼ਨ ( ਗਾਲਿਬ ) ਗਰੁੱਪ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।