12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖੰਨਾ ਦੀ ਬੁੱਕ ਮਾਰਕੀਟ ’ਚ ਚੌਕੀਦਾਰ ’ਤੇ ਪੰਜ ਵਿਅਕਤੀਆਂ ਵਲੋਂ ਹਮਲਾ, ਤੇਜ਼ਧਾਰ ਦਾਹ ਨਾਲ ਅੰਗੂਠਾ ਵੱਢਿਆ

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੀ ਬੁੱਕ ਮਾਰਕੀਟ ਵਿਚ ਰਾਤ ਸਮੇਂ ਦੁਕਾਨਾਂ ਦੀ ਰਾਖੀ ਕਰ ਰਹੇ ਚੌਂਕੀਦਾਰ ’ਤੇ ਪੰਜ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਤੇਜ਼ਧਾਰ ਦਾਹ ਨਾਲ ਚੌਂਕੀਦਾਰ ਦਾ ਇੱਕ ਹੱਥ ਦਾ ਅੰਗੂਠਾ ਵੱਢ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਫੜੇ ਗਏ ਕਥਿਤ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਡੀ. ਐਸ. ਪੀ. ਵਿਨੋਦ ਕੁਮਾਰ ਨਾਲ ਹੋਰ। (ਸੱਜੇ ) ਫੜ੍ਹਆ ਗਿਆ ਕਥਿਤ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰਾਂ : ਸੋਨੀ ਗਿੱਲ 12-11-2026

ਖੰਨਾ, 11 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੀ ਬੁੱਕ ਮਾਰਕੀਟ ਵਿਚ ਰਾਤ ਸਮੇਂ ਦੁਕਾਨਾਂ ਦੀ ਰਾਖੀ ਕਰ ਰਹੇ ਚੌਂਕੀਦਾਰ ’ਤੇ ਪੰਜ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਤੇਜ਼ਧਾਰ ਦਾਹ ਨਾਲ ਚੌਂਕੀਦਾਰ ਦਾ ਇੱਕ ਹੱਥ ਦਾ ਅੰਗੂਠਾ ਵੱਢ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਚੌਂਕੀਦਾਰ ਨੂੰ ਕੁੱਝ ਲੋਕਾਂ ਵਲੋਂ ਸਿਵਲ ਹਸਪਤਾਲ ਖੰਨਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਤੁਰੰਤ ਇਲਾਜ ਸ਼ੁਰੂ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ-2 ਖੰਨਾ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਬਾਕੀ 4 ਕਥਿਤ ਮੁਲਜ਼ਮਾਂ ਦੀ ਭਾਲ ਜਾਰੀ ਹੈ। ਚੌਂਕੀਦਾਰ ਵਲੋਂ ਘਰ ਜਾਣ ਲਈ ਕਹਿਣ ’ਤੇ ਹੋਇਆ ਹਮਲਾ- ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਵਿਨੋਦ ਕੁਮਾਰ ਨੇ ਦੱਸਿਆ ਕਿ ਚੌਂਕੀਦਾਰ ਰਸ਼ਪਾਲ ਸਿੰਘ ਵਾਸੀ ਰੋਹਣੋ ਖੁਰਦ ਰਾਤ ਸਮੇਂ ਬੁੱਕ ਮਾਰਕੀਟ ਵਿਚ ਦੁਕਾਨਾਂ ਦੀ ਰਾਖੀ ਕਰ ਰਿਹਾ ਸੀ। ਇਸ ਦੌਰਾਨ ਪੰਜ ਵਿਅਕਤੀ ਇਕ ਥਾਂ ਬੈਠੇ ਸਨ, ਜਿਨ੍ਹਾਂ ਨੂੰ ਚੌਂਕੀਦਾਰ ਵਲੋਂ ਆਪਣੇ-ਆਪਣੇ ਘਰ ਜਾਣ ਲਈ ਕਿਹਾ ਗਿਆ। ਇਸ ਤੋਂ ਬਾਅਦ ਉਹ ਉੱਥੋਂ ਚਲੇ ਗਏ, ਪਰ ਕੁਝ ਸਮੇਂ ਬਾਅਦ ਆਟੋ ਵਿਚ ਸਵਾਰ ਹੋ ਕੇ ਦੁਬਾਰਾ ਵਾਪਸ ਆ ਗਏ ਤੇ ਚੌਂਕੀਦਾਰ ’ਤੇ ਤੇਜ਼ਧਾਰ ਦਾਹ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਰਸ਼ਪਾਲ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਦਾ ਸਿਵਲ ਹਸਪਤਾਲ ਖੰਨਾ ਵਿਖੇ ਇਲਾਜ ਚੱਲ ਰਿਹਾ ਹੈ। ਡੀ. ਐਸ. ਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਕੇ ਪੰਜ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਇਸ ਮਾਮਲੇ ਵਿਚ ਆਕਾਸ਼ ਪੁੱਤਰ ਨਸੀਬ ਚੰਦ ਵਾਸੀ ਖੰਨਾ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਬਾਕੀ ਕਥਿਤ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਗ੍ਰਿਫ਼ਤਾਰ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਐਸ. ਐਚ. ਓ ਹਰਵਿੰਦਰ ਸਿੰਘ, ਥਾਣੇਦਾਰ ਜਰਨੈਲ ਸਿੰਘ, ਯਾਦਵਿੰਦਰ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਪਿੰਡ ਬੱਸੀਆਂ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 15 ਨੂੰ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਸਾਈਕਲ ਯਾਤਰਾ ਦਾ ਹਲਕਾ ਸਾਹਨੇਵਾਲ ਪਹੁੰਚਣ ’ਤੇ ਕਰਾਂਗੇ ਭਰਵਾਂ ਸਵਾਗਤ- ਪੱਪੂ, ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।