12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖਾਂ ਦੇ ਹੀ ਨਹੀਂ, ਸਗੋਂ ਪੂਰੀ ਮਾਨਵਤਾ ਦੇ ਸਾਂਝੇ ਗੁਰੂ ਹਨ- ਖੱਟੜਾ, ਰੁਪਾਲੋਂ

ਬੀਜਾ, 11 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜੁਗੋ-ਜੁਗ ਅਟੱਲ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਗੁਰਿਆਈ ਦਿਵਸ (ਗੁਰਤਾ ਗੱਦੀ ਦਿਵਸ) ਮੌਕੇ ਇਲਾਕੇ ਦੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਸਵੇਰ ਮੌਕੇ ਹਜ਼ੂਰੀ ਰਾਗੀ ਜਥੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ, ਰਾਗੀ ਮਨਦੀਪ ਸਿੰਘ ਬੀਜਾ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 12-11-2026
ਬੀਜਾ, 11 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਜੁਗੋ-ਜੁਗ ਅਟੱਲ, ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਗੁਰਿਆਈ ਦਿਵਸ (ਗੁਰਤਾ ਗੱਦੀ ਦਿਵਸ) ਮੌਕੇ ਇਲਾਕੇ ਦੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਸਵੇਰ ਮੌਕੇ ਹਜ਼ੂਰੀ ਰਾਗੀ ਜਥੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ, ਰਾਗੀ ਮਨਦੀਪ ਸਿੰਘ ਬੀਜਾ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਾਚਕਾਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਮਹਿਮਾ ਤੇ ਸਿੱਖ ਇਤਿਹਾਸ ਵਿੱਚ ਗੁਰਤਾ ਗੱਦੀ ਦੇ ਮਹੱਤਵ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਨਵਤੇਜ ਸਿੰਘ ਖੱਟੜਾ, ਮੇਨੇਜਰ ਇਕਬਾਲ ਸਿੰਘ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ, ਬਾਬਾ ਦਰਸ਼ਨ ਸਿੰਘ ਕਾਰ ਸੇਵਾ ਵਾਲੇ, ਹਰਮਿੰਦਰ ਸਿੰਘ ਮੰਡੇਰ ਜਰਗ, ਕਿਹਾ ਕਿ ਅੱਜ ਦਾ ਦਿਨ ਸਿੱਖ ਇਤਿਹਾਸ ਵਿਚ ਇਕ ਬਹੁਤ ਹੀ ਮਹੱਤਵਪੂਰਨ ਮੁਕਾਮ ਰੱਖਦਾ ਹੈ। ਸਾਲ 1708 ਵਿਚ ਨਾਂਦੇੜ ਸਾਹਿਬ (ਸਚਖੰਡ ਸ੍ਰੀ ਹਜ਼ੂਰ ਸਾਹਿਬ) ਵਿਖੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕਰਦਿਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਦੇ ਸਦੀਵੀ ਗੁਰੂ ਵਜੋਂ ਪ੍ਰਗਟ ਕੀਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਸਿੱਖਾਂ ਦੇ ਹੀ ਨਹੀਂ, ਸਗੋਂ ਪੂਰੀ ਮਾਨਵਤਾ ਦੇ ਸਾਂਝੇ ਗੁਰੂ ਹਨ। ਅਜੋਕੇ ਸਮੇਂ ਵਿੱਚ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ’ਤੇ ਚੱਲਣਾ ਹੋਰ ਵੀ ਪ੍ਰਾਸੰਗਿਕ ਹੋ ਗਿਆ ਹੈ। ਇਸ ਮੌਕੇ ਚਰਨਜੀਤ ਸਿੰਘ ਚੰਨੀ, ਨਿਰਮਲ ਸਿੰਘ, ਲੱਖਾ ਸਿੰਘ ਬਰਮਾਲੀਪੁਰ, ਗੁਰਮੁਖ ਸਿੰਘ, ਸੁਖਵਿੰਦਰ ਸਿੰਘ ਸੁੱਖਾ,ਮਾਸਟਰ ਬਲਵਿੰਦਰ ਸਿੰਘ ਭੁੱਲਰ, ਜਸਵੀਰ ਸਿੰਘ, ਦੀਦਾਰ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਕੋਟ, ਤੇਜਾ ਸਿੰਘ ਕੋਟ, ਰਾਜਿੰਦਰ ਸਿੰਘ ਕੋਟ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਿੰਸੀਪਲ ਨੂੰ ਸਿੱਖਿਆ ਸਕੱਤਰ ਪੰਜਾਬ ਵਲੋਂ ਦੋਸ਼ ਸੂਚੀ ਜਾਰੀ, 21 ਦਿਨ ’ਚ ਮੰਗਿਆ ਜਵਾਬ ਅਗਲੀ ਖ਼ਬਰ ਲੜਕੀ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ ’ ਤੇ ਹਮਲਾਵਰਾਂ ਵਲੋਂ ਕੀਤੇ ਹਮਲੇ ’ ਚ ਵਰਕਸ਼ਾਪ ਦਾ ਮਾਲਕ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।