14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਰੀਬ ਡੇਢ ਦਹਾਕੇ ਬਾਅਦ ਦੋਰਾਹਾ ਦੇ ਗੁਰੂ ਤੇਗ ਬਹਾਦਰ ਰੋਡ ਦਾ ਨਵੀਨੀਕਰਨ ਹੋਇਆ ਸ਼ੁਰੂ

ਸਮਰਾਲਾ, 14 ਨਵੰਬਰ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੀਲੋਂ ਵਿਚ ਪ੍ਰਿੰਸੀਪਲ ਸਵਿਤਾ ਸ਼ਰਮਾ ਅਤੇ ਐਡਮਿਨਿਸਟ੍ਰੇੇਟਰ ਸੰਦੀਪ ਕੌਰ ਦੀ ਅਗਵਾਈ ਹੇਠ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਵਿਸ਼ੇਸ਼ ਦਿਨ ਦਾ ਮੁੱਖ ਉਦੇਸ਼ ਬੱਚਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।

ਗੁਰੂ ਤੇਗ ਬਹਾਦਰ ਰੋਡ ਦੇ ਨਵੀਨੀਕਰਨ ਦਾ ਕਾਰਜ ਸ਼ੁਰੂ ਕਰਦੇ ਹੋਏ ਪ੍ਰਧਾਨ ਅਨਮੋਲ ਸ਼ਰਮਾ ਤੇ ਸਾਬਕਾ ਪ੍ਰਧਾਨ ਸੁਦਰਸ਼ਨ ਪੱਪੂ। ਤਸਵੀਰ ਗਿੱਲ 15-11-2026
ਸਮਰਾਲਾ, 14 ਨਵੰਬਰ (ਗੋਪਾਲ ਸੋਫਤ)-ਸੰਤ ਕਿਰਪਾਲ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਨੀਲੋਂ ਵਿਚ ਪ੍ਰਿੰਸੀਪਲ ਸਵਿਤਾ ਸ਼ਰਮਾ ਅਤੇ ਐਡਮਿਨਿਸਟ੍ਰੇੇਟਰ ਸੰਦੀਪ ਕੌਰ ਦੀ ਅਗਵਾਈ ਹੇਠ ਬਾਲ ਦਿਵਸ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਵਿਸ਼ੇਸ਼ ਦਿਨ ਦਾ ਮੁੱਖ ਉਦੇਸ਼ ਬੱਚਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਇੱਕ ਬੇਹੱਦ ਖ਼ਾਸ ਅੰਦਾਜ਼ ਵਿਚ ਹੋਈ, ਜਦੋਂ ਅਧਿਆਪਕਾਂ ਨੇ ਆਪਣੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਲਈ ਖ਼ੁਦ ਸਪੈਸ਼ਲ ਅਸੈਂਬਲੀ ਲਗਾਈ। ਅਧਿਆਪਕਾਂ ਵਲੋਂ ਪੇਸ਼ ਕੀਤੇ ਗਈ ਪ੍ਰਾਰਥਨਾ, ਪ੍ਰੇਰਨਾਰਥਕ ਸੰਦੇਸ਼ ਅਤੇ ਗੀਤਾਂ ਆਦਿ ਨੇ ਬੱਚਿਆਂ ਦਾ ਮਨ ਮੋਹ ਲਿਆ ਅਤੇ ਵਿਦਿਆਰਥੀਆਂ ਨੇ ਤਾੜੀਆਂ ਦੀ ਗੂੰਜ ਨਾਲ ਆਪਣੇ ਅਧਿਆਪਕਾਂ ਦਾ ਹੌਸਲਾ ਵਧਾਇਆ। ਇਸ ਤੋਂ ਬਾਅਦ ਕਿਤਾਬੀ ਪੜ੍ਹਾਈ ਤੋਂ ਹਟ ਕੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਰੋਚਕ ਸਪੈਸ਼ਲ ਕਲਾਸਾਂ ਲਗਾਈਆਂ ਗਈਆਂ। ਸਕੂਲ ਦੇ ਖੇਡ ਮੈਦਾਨ ਵਿਚ ਕਰਵਾਈਆਂ ਗਈਆਂ ਦਿਲਚਸਪ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਬੱਚਿਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲੈਂਦਿਆਂ ਖੂਬ ਆਨੰਦ ਮਾਣਿਆ। ਇਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਸੁਆਦੀ ਰਿਫਰੈਸ਼ਮੈਂਟ ਵੀ ਵੰਡੀ ਗਈ, ਜਿਸ ਨੇ ਬੱਚਿਆਂ ਦੀ ਖ਼ੁਸ਼ੀ ਨੂੰ ਦੁੱਗਣਾ ਕਰ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸਵਿਤਾ ਸ਼ਰਮਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਬੱਚੇ ਕਿਸੇ ਵੀ ਕੌਮ ਦਾ ਸੁਨਹਿਰੀ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਦੀ ਮਾਸੂਮੀਅਤ ਤੇ ਊਰਜਾ ਸਕੂਲ ਦੀ ਅਸਲ ਰੌਣਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਸਖ਼ਤ ਮਿਹਨਤ ਨਾਲ ਉਨ੍ਹਾਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਡਮਿਨਿਸਟ੍ਰੇਟਰ ਸੰਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਨਿੱਘੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਮਨੋਰੰਜਕ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਖ਼ੁਸ਼ ਰਹਿਣ, ਅਨੁਸ਼ਾਸਨ ਵਿਚ ਰਹਿਣ ਅਤੇ ਚੰਗੇ ਇਨਸਾਨ ਬਣਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਫਾਈਨਾਂਸ ਸਰਵਿਸ ਕੰਪਨੀ ਦੇ ਮਾਲਕ ਤੇ ਮੈਨੇਜਰ ’ਤੇ ਠੱਗੀ ਦੇ ਦੋਸ਼ ਵਿੱਚ ਮਾਮਲਾ ਦਰਜ ਅਗਲੀ ਖ਼ਬਰ ਬੀ.ਡੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।