ਬਾਰਡਰ ਏਰੀਆ ’ਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਮਿਲੀ ਸਪੈਸ਼ਲ ਸਾਲਾਨਾ ਤਰੱਕੀ- ਸੂਬਾ ਪ੍ਰਧਾਨ ਜਗਜੀਤ ਸਿੰਘ
ਸਾਹਨੇਵਾਲ, 14 ਨਵੰਬਰ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਗੁਰਮੇਜ ਸਿੰਘ ਕਲੇਰ ਵਲੋਂ ਕੀਤੇ ਗਏ ਯਤਨਾਂ ਸਦਕਾ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵਲੋਂ ਬਾਰਡਰ ਏਰੀਏ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਇੱਕ ਸਲਾਨਾ ਤਰੱਕੀ ਦੇਣ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗੁਰਮੇਜ ਸਿੰਘ ਕਲੇਰ ਅਤੇ ਹੋਰ ਸਾਥੀਆਂ ਵਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿਚ ਮੰਗ ਕੀਤੀ ਗਈ ਕਿ ਬਾਰਡਰ ਏਰੀਏ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਕੰਮ ਦੀ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਇੱਕ ਵਾਧੂ ਸਲਾਨਾ ਤਰੱਕੀ ਦਿੱਤੀ ਜਾਵੇ।
ਮ
ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਗੁਰਮੇਜ ਸਿੰਘ ਕਲੇਰ
15-11-2026
ਸਾਹਨੇਵਾਲ, 14 ਨਵੰਬਰ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਨੇ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਗੁਰਮੇਜ ਸਿੰਘ ਕਲੇਰ ਵਲੋਂ ਕੀਤੇ ਗਏ ਯਤਨਾਂ ਸਦਕਾ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵਲੋਂ ਬਾਰਡਰ ਏਰੀਏ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਇੱਕ ਸਲਾਨਾ ਤਰੱਕੀ ਦੇਣ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗੁਰਮੇਜ ਸਿੰਘ ਕਲੇਰ ਅਤੇ ਹੋਰ ਸਾਥੀਆਂ ਵਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿਚ ਮੰਗ ਕੀਤੀ ਗਈ ਕਿ ਬਾਰਡਰ ਏਰੀਏ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਕੰਮ ਦੀ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਇੱਕ ਵਾਧੂ ਸਲਾਨਾ ਤਰੱਕੀ ਦਿੱਤੀ ਜਾਵੇ। ਜਿਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਹਾਈਕੋਰਟ ਵਲੋਂ ਬਾਰਡਰ ਏਰੀਏ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਪੈਸ਼ਲ ਸਲਾਨਾ ਤਰੱਕੀ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਸੰਬੰਧ ਵਿਚ ਪਿਛਲੇ ਦਿਨੀਂ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਦੀ ਅਗਵਾਈ ਹੇਠ ਡੀ. ਐੱਸ. ਈ. ਦਫ਼ਤਰ ਮੋਹਾਲੀ ਵਿਖੇ ਸੂਬਾ ਜਨਰਲ ਸਕੱਤਰ ਅਰਜਿੰਦਰ ਸਿੰਘ , ਸੰਯੁਕਤ ਸਕੱਤਰ ਪ੍ਰਿਤਪਾਲ ਸਿੰਘ ਰਾਣਾ, ਸਵਰਨ ਸਿੰਘ, ਨਵਦੀਪ ਸਿੰਘ ਅਤੇ ਮਾਸਟਰ ਕਰਤਾਰ ਸਿੰਘ ਰੋਪੜ ਆਦਿ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਅਨੁਸਾਰ ਅਦਾਲਤ ਦੇ ਫ਼ੈਸਲੇ ਨੂੰ ਲਾਗੂ ਕਰਨ ਦੀ ਮੰਗ ਬੜੀ ਸੁਹਿਰਦਤਾ ਨਾਲ ਉੱਚ ਅਧਿਕਾਰੀਆਂ ਕੋਲ ਰੱਖੀ ਅਤੇ ਇਸ ਮੰਗ ’ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵਲੋਂ ਬਾਰਡਰ ਏਰੀਏ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਇੱਕ ਸਲਾਨਾ ਤਰੱਕੀ ਦੇਣ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ। ਇਸ ਮੌਕੇ ’ਤੇ ਸਿੱਖਿਆ ਵਿਭਾਗ ਵਿਚ ਬਾਰਡਰ ਏਰੀਏ ਦੇ ਜ਼ਿਲਿ੍ਹਆਂ ਵਿਚ ਕੰਮ ਕਰਦੇ ਅਧਿਆਪਕਾਂ ਨੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਮੁੱਚੀ ਸੂਬਾ ਇਕਾਈ ਅਤੇ ਗੁਰਮੇਜ ਸਿੰਘ ਕਲੇਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਇਹ ਸਲਾਨਾ ਤਰੱਕੀ ਲੰਬੀ ਕਾਨੂੰਨੀ ਅਤੇ ਵਿਭਾਗੀ ਲੜਾਈ ਲੜਨ ਉਪਰੰਤ ਪ੍ਰਾਪਤ ਹੋਈ ਹੈ। ਇਸ ਦੇ ਨਾਲ ਹੀ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਆਉਣ ਵਾਲੇ ਸਮੇਂ ਵਿਚ ਸਮੁੱਚੇ ਕੇਡਰ ਦੇ ਹਿਤਾਂ ਲਈ ਸੰਘਰਸ਼ ਕਰਨ ਅਤੇ ਕਾਰਜਸ਼ੀਲ ਰਹਿਣ ਦਾ ਭਰੋਸਾ ਦਿੱਤਾ ਗਿਆ।