15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜੰਡਿਆਲੀ ਦੇ ਸਾਬਕਾ ਸਰਪੰਚ ਨੇ ਪੰਜਾਬ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਸਾਹਨੇਵਾਲ ਤੋਂ ਚੋਣ ਲੜਨ ਦੀ ਇੱਛਾ ਜਤਾਈ

ਕੁਹਾੜਾ, 14 ਨਵੰਬਰ (ਸੰਦੀਪ ਸਿੰਘ ਕੁਹਾੜਾ)-ਸਾਬਕਾ ਵਿਧਾਇਕ ਸਵ. ਧਨਰਾਜ ਸਿੰਘ ਗਿੱਲ ਦੇ ਸਪੁੱਤਰ ਸਾਬਕਾ ਸਰਪੰਚ ਉਦੇ ਰਾਜ ਸਿੰਘ ਗਿੱਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰ ਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਚੋਣ ਲੜਨ ਦੀ ਇੱਛਾ ਜ਼ਾਹਿਰ ਕਰਦਿਆਂ ਕਾਂਗਰਸ ਪਾਰਟੀ ਤੋਂ ਟਿਕਟ ਦੀ ਮੰਗ ਕੀਤੀ।

ਅਜੀਤ ਡੈਸਕ 15-11-2026
ਕੁਹਾੜਾ, 14 ਨਵੰਬਰ (ਸੰਦੀਪ ਸਿੰਘ ਕੁਹਾੜਾ)-ਸਾਬਕਾ ਵਿਧਾਇਕ ਸਵ. ਧਨਰਾਜ ਸਿੰਘ ਗਿੱਲ ਦੇ ਸਪੁੱਤਰ ਸਾਬਕਾ ਸਰਪੰਚ ਉਦੇ ਰਾਜ ਸਿੰਘ ਗਿੱਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰ ਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਚੋਣ ਲੜਨ ਦੀ ਇੱਛਾ ਜ਼ਾਹਿਰ ਕਰਦਿਆਂ ਕਾਂਗਰਸ ਪਾਰਟੀ ਤੋਂ ਟਿਕਟ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਸਰਪੰਚ ਉਦੇਰਾਜ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਅੰਦਰ ਟਿਕਟ ਮੰਗਣ ਦਾ ਹਰ ਵਿਅਕਤੀ ਨੂੰ ਹੱਕ ਹੈ। ਪਰ ਪਾਰਟੀ ਜਿਸ ਵਿਅਕਤੀ ਨੂੰ ਵੀ ਟਿਕਟ ਦੇਵੇਗੀ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਉਸ ਨੂੰ ਜਿਤਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਵ. ਧਨਰਾਜ ਸਿੰਘ ਗਿੱਲ ਲੁਧਿਆਣਾ ਦਿਹਾਤੀ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਰਹੇ ਹਨ। ਜਿਸ ਵਿਚੋਂ ਕਈ ਨਵੇਂ ਹਲਕੇ ਬਣੇ ਹਨ ਅਤੇ ਲੁਧਿਆਣਾ ਦਿਹਾਤੀ ਵਿਚੋਂ ਹੀ ਵਿਧਾਨ ਸਭਾ ਹਲਕਾ ਸਾਹਨੇਵਾਲ ਨਿਕਲਿਆ ਹੈ, ਜਿਸ ਵਿਚ ਉਨ੍ਹਾਂ ਦੀ ਆਪਣੀ ਰਿਹਾਇਸ਼ ਵੀ ਹੈ। ਉਨ੍ਹਾਂ ਦੀ ਪਰਿਵਾਰ ਦੀ ਹਲਕੇ ਦੇ ਬਹੁਤ ਗਿਣਤੀ ਵੋਟਰਾਂ ਦੇ ਨਾਲ ਲੰਮੀ ਪਰਿਵਾਰਕ ਸਾਂਝ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮਿਲ ਕੇ ਉਨ੍ਹਾਂ ਸਾਹਮਣੇ ਇੱਛਾ ਜ਼ਾਹਿਰ ਕੀਤੀ ਹੈ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦੇਵੇਗੀ ਤਾਂ ਉਹ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਪੁੱਤਰ ਡਾ. ਕਵਲਰੀਤ ਸਿੰਘ ਗਿੱਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ (ਬ) ਵਿਚ ਬੀਬੀ ਜਸਪ੍ਰੀਤ ਕੌਰ ਅੜੈਚਾਂ ਤੇ ਬੀਬਾ ਨੀਤੂ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ 18 ਨਵੰਬਰ ਨੂੰ ਪਿੰਡ ਇਕੋਲਾਹਾ ਖੰਨਾ ਵਿਖੇ ਪਹੁੰਚਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।