16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਡੇਹਲੋਂ ਬਾਈਪਾਸ ਚੌਂਕ ਵਿਖੇ ਨਿਹੰਗ ਸਿੰਘ ਜਥੇਬੰਦੀ ਸਮੇਤ ਨੰਗਲ ਨਿਵਾਸੀਆਂ ਵਲੋਂ ਰੋਸ ਧਰਨਾ

ਡੇਹਲੋਂ, 15 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਨਿਹੰਗ ਸਿੰਘ ਜਥੇਬੰਦੀਆਂ ਸਮੇਤ ਪਿੰਡ ਨੰਗਲ ਦੇ ਲੋਕਾਂ ਵਲੋਂ ਬਾਈਪਾਸ ਚੌਂਕ ਡੇਹਲੋਂ ਵਿਖੇ ਰੋਸ ਧਰਨਾ ਲਗਾਇਆ, ਜਿਸ ਕਾਰਨ ਲੁਧਿਆਣਾ-ਮਲੇਰਕੋਟਲਾ ਸੜਕ ਦੇ ਦੋਹੀਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਲੋਕ ਲੰਮਾ ਸਮਾਂ ਪ੍ਰੇਸ਼ਾਨ ਹੁੰਦੇ ਰਹੇ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਬਲਾਕ ਡੇਹਲੋਂ ਦੇ ਪਿੰਡ ਨੰਗਲ ਵਿਖੇ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਲੋਕ ਮਿਲਣੀ ਨੂੰ ਸੰਬੋਧਨ ਕਰਨ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਨਿਹੰਗ ਬਾਣੇ ਵਿਚ ਦੋ ਨੌਜਵਾਨਾਂ ਵਲੋਂ ਨਸ਼ੇ ਨੂੰ ਲੈ ਕੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ।

ਡੇਹਲੋਂ ਵਿਖੇ ਲੁਧਿਆਣਾ-ਮਲੇਰਕੋਟਲਾ ਸੜਕ ’ਤੇ ਨਿਹੰਗ ਜਥੇਬੰਦੀਆਂ ਵਲੋਂ ਦਿੱਤੇ ਰੋਸ ਧਰਨੇ ਦੌਰਾਨ ਵਾਹਨਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ ਦਾ ਦ੍ਰਿਸ਼। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 16-11-2026
ਡੇਹਲੋਂ, 15 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਨਿਹੰਗ ਸਿੰਘ ਜਥੇਬੰਦੀਆਂ ਸਮੇਤ ਪਿੰਡ ਨੰਗਲ ਦੇ ਲੋਕਾਂ ਵਲੋਂ ਬਾਈਪਾਸ ਚੌਂਕ ਡੇਹਲੋਂ ਵਿਖੇ ਰੋਸ ਧਰਨਾ ਲਗਾਇਆ, ਜਿਸ ਕਾਰਨ ਲੁਧਿਆਣਾ-ਮਲੇਰਕੋਟਲਾ ਸੜਕ ਦੇ ਦੋਹੀਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਲੋਕ ਲੰਮਾ ਸਮਾਂ ਪ੍ਰੇਸ਼ਾਨ ਹੁੰਦੇ ਰਹੇ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਬਲਾਕ ਡੇਹਲੋਂ ਦੇ ਪਿੰਡ ਨੰਗਲ ਵਿਖੇ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਲੋਕ ਮਿਲਣੀ ਨੂੰ ਸੰਬੋਧਨ ਕਰਨ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਨਿਹੰਗ ਬਾਣੇ ਵਿਚ ਦੋ ਨੌਜਵਾਨਾਂ ਵਲੋਂ ਨਸ਼ੇ ਨੂੰ ਲੈ ਕੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਨਿਹੰਗ ਸਿੰਘ ਦੋਸ਼ ਲਗਾ ਰਹੇ ਸਨ ਕਿ ਪਿਛਲੇ ਮਹੀਨੇ ਨਿਹੰਗ ਜਥੇਬੰਦੀਆਂ ਵਲੋਂ ਨਕਲੀ ਪੁਲਿਸ ਮੁਲਾਜ਼ਮ (ਨਸ਼ਾ ਤਸਕਰਾਂ) ਨੂੰ ਕਾਬੂ ਕਰ ਕੇ ਡੇਹਲੋਂ ਪੁਲਿਸ ਹਵਾਲੇ ਕੀਤਾ ਸੀ, ਪਰ ਉਨ੍ਹਾਂ ਦੀ ਜ਼ਮਾਨਤ ਹੋ ਜਾਣ ਬਾਅਦ ਉਕਤ ਨੌਜਵਾਨ ਨਿਹੰਗ ਸਿੰਘਾਂ ਨੂੰ ਧਮਕੀਆਂ ਦੇ ਰਹੇ ਹਨ। ਇਸੇ ਮਾਮਲੇ ਨੂੰ ਲੈ ਕੇ ਉਕਤ ਨਿਹੰਗ ਸਿੰਘ ਵਿਧਾਇਕ ਨੂੰ ਸਵਾਲ ਕਰਨ ਪੁੱਜੇ ਸਨ। ਇਸੇ ਸੰਬੰਧੀ ਅੱਜ ਸਵੇਰੇ ਮੁੜ ਪਿੰਡ ਨੰਗਲ ਅੰਦਰ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਤੇ ਪਿੰਡ ਵਾਸੀ ਇਕੱਤਰ ਹੋਏ, ਪਰ ਕੋਈ ਗੱਲ ਸਿਰੇ ਨਾ ਲੱਗਣ ਕਾਰਨ ਨਿਹੰਗ ਸਿੰਘਾਂ ਵਲੋਂ ਡੇਹਲੋਂ ਵਿਖੇ ਰੋਸ ਧਰਨਾ ਲਗਾ ਕੇ ਸੜਕੀ ਆਵਾਜਾਈ ਠੱਪ ਕਰ ਦਿੱਤੀ, ਜਿਸ ਕਾਰਨ ਸੜਕ ਦੇ ਦੋਵੀਂ ਪਾਸੀ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰ ਕਰੀਬ 10 ਘੰਟੇ ਪ੍ਰੇਸ਼ਾਨ ਹੁੰਦੇ ਰਹੇ। ਇਸ ਸਮੇਂ ਜਥੇਦਾਰ ਅਮਨਦੀਪ ਸਿੰਘ, ਜਥੇਦਾਰ ਕਰਮਜੀਤ ਸਿੰਘ, ਕਰਨੈਲ ਸਿੰਘ, ਨਰਾਇਣ ਸਿੰਘ, ਭੁਪਿੰਦਰ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਕਰਮਜੀਤ ਸਿੰਘ, ਜੀਵਨ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਸਰਪੰਚ ਕਿਰਪਾਲ ਸਿੰਘ, ਹਰਵਿੰਦਰ ਸਿੰਘ , ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਗੁਰਬਖ਼ਸ਼ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਜੀਵਨ ਸਿੰਘ, ਅਰਸ਼ਦੀਪ ਸਿੰਘ, ਸਰੂਪ ਸਿੰਘ, ਹਰਪਾਲ ਸਿੰਘ, ਜਗਰੂਪ ਸਿੰਘ, ਜਸਵੀਰ ਸਿੰਘ ਸੀਰਾ, ਲਛਮਣ ਸਿੰਘ ਸਮੇਤ ਹੋਰ ਹਾਜ਼ਰ ਸਨ। ਇਸ ਸਮੇਂ ਸਰਪੰਚ ਰਣਜੀਤ ਸਿੰਘ ਨੰਗਲ ਨੇ ਦੋਸ਼ਾਂ ਨੂੰ ਮੁੱਢ ਤੋਂ ਨਕਾਰਦਿਆਂ ਕਿਹਾ ਕਿ ਉਹ ਨਿਹੰਗ ਬਾਣੇ ਸਮੇਤ ਸਿੱਖੀ ਸਰੂਪ ਬਾਣੇ ਦੇ ਵਿਅਕਤੀਆਂ ਦਾ ਸਤਿਕਾਰ ਕਰਦੇ ਹਾਂ ਅਤੇ ਨਿਹੰਗ ਬਾਣੇ ਵਿਚ ਨੌਜਵਾਨਾਂ ਨੂੰ ਧੱਕਾ ਮਾਰਨ ਸੰਬੰਧੀ ਕੋਈ ਗੱਲ ਨਹੀਂ ਹੋਈ। ਦੇਰ ਸ਼ਾਮ ਕਰੀਬ 7.30 ਵਜੇ ਦੋਵਾਂ ਧਿਰਾਂ ਦਰਮਿਆਨ ਹੋਏ ਸਮਝੌਤੇ ਬਾਅਦ ਰੋਸ ਧਰਨਾ ਚੁੱਕਿਆ ਗਿਆ ਅਤੇ ਸਵੇਰ ਤੋਂ ਖੜੇ ਵਾਹਨਾਂ ਚਾਲਕਾਂ ਨੇ ਸੁੱਖ ਦਾ ਸਾਹ ਲਿਆ।
ਪਿਛਲੀ ਖ਼ਬਰ ਸ਼ਿਆਮ ਬਾਬਾ ਦੀ ਨਿਸ਼ਾਨ ਯਾਤਰਾ ਦੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਬੀਬੀ ਨਰਿੰਦਰ ਕੌਰ ਪੰਧੇਰ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।