16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੈਰਾਗੌਨ ਸਕੂਲ ਨੰਗਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ

ਡੇਹਲੋਂ, 15 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਬਾਲ ਦਿਵਸ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਨੇ ਕਾਰਡ ਮੇਕਿੰਗ ਅਤੇ ਕਲਾਸ ਰੂਮ ਵਿਚ ਕਰਵਾਈਆਂ ਗਈਆਂ ਹੋਰ ਦਿਲਚਸਪ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 16-11-2026
ਡੇਹਲੋਂ, 15 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਬਾਲ ਦਿਵਸ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਨੇ ਕਾਰਡ ਮੇਕਿੰਗ ਅਤੇ ਕਲਾਸ ਰੂਮ ਵਿਚ ਕਰਵਾਈਆਂ ਗਈਆਂ ਹੋਰ ਦਿਲਚਸਪ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਤੋਹਫ਼ੇ, ਮਿਠਾਈਆਂ, ਚਾਕਲੇਟਾਂ, ਪੈੱਨ, ਪੈਨਸਿਲਾਂ ਅਤੇ ਫੁੱਲ ਭੇਂਟ ਕੀਤੇ ਗਏ। ਇਸ ਸਮੇਂ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ, ਤੰਦਰੁਸਤੀ, ਖ਼ੁਸ਼ਹਾਲੀ ਅਤੇ ਜੀਵਨ ਵਿਚ ਵੱਡੀਆਂ ਸਫਲਤਾਵਾਂ ਪ੍ਰਾਪਤ ਕਰਨ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਸਲਾਨਾ ਸਮਾਗਮ ਕਰਵਾਇਅਾ ਅਗਲੀ ਖ਼ਬਰ ਮਾਂ ਭਗਵਤੀ ਜਾਗਰਣ ’ਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਗਾਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।