ਪਿੰਡ ਰੰਗੀਆਂ ਵਿਖੇ ਸ਼ਿਵਾਲਿਕ ਦੀ ਹਾਜ਼ਰੀ ’ਚ ਕਈ ਆਗੂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ
ਡੇਹਲੋਂ, 16 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪਿੰਡ ਰੰਗੀਆਂ ਵਿਖੇ ਅਕਾਲੀ ਦਲ ਵਾਰਸ ਪੰਜਾਬ ਵਲੋਂ ਇਕ ਇਕੱਤਰਤਾ ਕੀਤੀ ਗਈ। ਇਸ ਸਮੇਂ ਹਲਕਾ ਗਿੱਲ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਦੀ ਹਾਜ਼ਰੀ ਵਿਚ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਈ ਆਗੂਆਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ ’ ਪਾਰਟੀ ਨਾਲ ਚੱਲਣ ਦਾ ਫ਼ੈਸਲਾ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਡੇਹਲੋਂ, 16 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪਿੰਡ ਰੰਗੀਆਂ ਵਿਖੇ ਅਕਾਲੀ ਦਲ ਵਾਰਸ ਪੰਜਾਬ ਵਲੋਂ ਇਕ ਇਕੱਤਰਤਾ ਕੀਤੀ ਗਈ। ਇਸ ਸਮੇਂ ਹਲਕਾ ਗਿੱਲ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਦੀ ਹਾਜ਼ਰੀ ਵਿਚ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਈ ਆਗੂਆਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ ’ ਪਾਰਟੀ ਨਾਲ ਚੱਲਣ ਦਾ ਫ਼ੈਸਲਾ ਕਰਦਿਆਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਿਲ ਹੋਏ ਆਗੂਆਂ ਗੁਰਪ੍ਰੀਤ ਸਿੰਘ ਗੁਰੀ, ਅਮਨਿੰਦਰ ਸਿੰਘ ਰੰਗੀ, ਹਰਿੰਦਰ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਹਰਨੇਕ ਸਿੰਘ, ਜਸਵੰਤ ਸਿੰਘ, ਸ਼ਿੰਗਾਰਾ ਸਿੰਘ, ਤਜਿੰਦਰ ਸਿੰਘ, ਜਗਮੇਲ ਸਿੰਘ, ਸੁਖਵਿੰਦਰ ਸਿੰਘ, ਹਰਸ਼ਦੀਪ ਸਿੰਘ, ਤਰਨਵੀਰ ਸਿੰਘ, ਨਵਦੀਪ ਸਿੰਘ ਨੇ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹਨ ਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਕ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦਾ ਸਿਰੋਪਾਓ ਭੇਂਟ ਕਰ ਕੇ ਸਨਮਾਨ ਕਰਦਿਆਂ ਕਿਹਾ ਕਿ ਨੌਜਵਾਨਾਂ ਸਮੇਤ ਪਿੰਡ ਵਾਸੀਆਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਪੰਜਾਬ ਦੇ ਹਿਤਾਂ ਅਤੇ ਪੰਜਾਬ ਦੀ ਆਪਣੀ ਸਿਆਸੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਅੱਗੇ ਆ ਰਹੇ ਹਨ। ਸ਼ਿਵਾਲਿਕ ਨੇ ਕਿਹਾ ਕਿ ਪਾਰਟੀ ਵਲੋਂ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਂਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਕਮਲਜੀਤ ਸਿੰਘ ਸਮੇਤ ਹੋਰ ਆਗੂ ਵਿਸ਼ੇਸ਼ ਕਰ ਕੇ ਹਾਜ਼ਰ ਸਨ । 16 ਖੰਨਾ22