16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 18 ਨੂੰ ਖੰਨਾ ਪੁੱਜਣਗੇ- ਯਾਦੂ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 18 ਨਵੰਬਰ ਨੂੰ ਖੰਨਾ ਪਹੁੰਚ ਰਹੀ ਹੈ। ਇਸ ਦੌਰਾਨ ਖੰਨਾ ਦੇ ਪਿੰਡ ਇਕੋਲਾਹਾ ’ਚ ਮਾਵਾਂ ਧੀਆਂ ਦੀ ਲਲਕਾਰ ਰੈਲੀ ਕੀਤੀ ਜਾਵੇਗੀ, ਜਿਸ ’ਚ ਵੱਡੀ ਗਿਣਤੀ ’ਚ ਮਹਿਲਾਵਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਅਜੀਤ ਡੈਸਕ 17-11-2026
ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ 18 ਨਵੰਬਰ ਨੂੰ ਖੰਨਾ ਪਹੁੰਚ ਰਹੀ ਹੈ। ਇਸ ਦੌਰਾਨ ਖੰਨਾ ਦੇ ਪਿੰਡ ਇਕੋਲਾਹਾ ’ਚ ਮਾਵਾਂ ਧੀਆਂ ਦੀ ਲਲਕਾਰ ਰੈਲੀ ਕੀਤੀ ਜਾਵੇਗੀ, ਜਿਸ ’ਚ ਵੱਡੀ ਗਿਣਤੀ ’ਚ ਮਹਿਲਾਵਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਨੇਤਾਵਾਂ ਤੇ ਵਰਕਰਾਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਪਤਨੀ ਜਸਦੀਪ ਕੌਰ ਯਾਦੂ ਵੱਖ-ਵੱਖ ਇਲਾਕਿਆਂ ’ਚ ਔਰਤਾਂ ਨਾਲ ਮੀਟਿੰਗਾਂ ਕਰ ਰਹੇ ਹਨ ਤੇ ਮਹਿਲਾਵਾਂ ਨੂੰ ਰੈਲੀ ’ਚ ਸ਼ਾਮਲ ਹੋਣ ਦਾ ਸੱਦਾ ਦੇ ਰਹੇ ਹਨ। ਅੱਜ ਖੰਨਾ ਸ਼ਹਿਰ ਦੇ ਵਾਰਡ ਨੰਬਰ 26 ’ਚ ਰਵਿੰਦਰ ਕੁਮਾਰ ਬਿੱਟੂ ਤੇ ਕਮਲਜੀਤ ਸਿੰਘ ਨੇ ਔਰਤਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ’ਚ ਜਸਦੀਪ ਕੌਰ ਯਾਦੂ ਨੇ ਉਨ੍ਹਾਂ ਨੂੰ ਰੈਲੀ ਦੇ ਉਦੇਸ਼ ਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ’ਚ ਔਰਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਿੱਖ ਇਤਿਹਾਸ ਦੀ ਇੱਕ ਮਹਾਨ ਨਾਇਕਾ ਮਾਈ ਭਾਗੋ ਦੇ ਜੀਵਨ ਤੋਂ ਪ੍ਰੇਰਨਾ ਲੈਣ ਤੇ ਆਪਣੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆਉਣ। ਇਸ ਮੌਕੇ ਇਸਤਰੀ ਵਿੰਗ ਸ੍ਰੋਮਣੀ ਅਕਾਲੀ ਦਲ ਕੁਲਦੀਪ ਕੌਰ ਗਗਨ ਕਾਲੀਰਾਓ, ਸਾਬਕਾ ਕੌਂਸਲਰ ਤਲਵਿੰਦਰ ਕੌਰ ਰੋਸ਼ਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਛੱਠ ਪੂਜਾ ਦੇ ਤਿਉਹਾਰ ਮੌਕੇ ਪਰਮਜੀਤ ਢਿੱਲੋਂ ਨੇ ਸ਼ਿਰਕਤ ਅਗਲੀ ਖ਼ਬਰ ਪਿੰਡ ਰੰਗੀਆਂ ਵਿਖੇ ਸ਼ਿਵਾਲਿਕ ਦੀ ਹਾਜ਼ਰੀ ’ਚ ਕਈ ਆਗੂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।