18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਤੇ ਅੰਤਰ - ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ ਚ ਸ਼ਾਨਦਾਰ ਪ੍ਰਦਰਸ਼ਨ

ਦੋਰਾਹਾ, 17 ਨਵੰਬਰ (ਪੱਤਰ ਪ੍ਰੇਰਕ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮਲਵਾ ਕਾਲਜ ਬੋਂਦਲੀ-ਸਮਰਾਲਾ ਵਿਖੇ ਹੋਏ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਅਤੇ ਇਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਹੋਏ ਅੰਤਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿੱਚ ਕਾਲਜ ਦੇ 163 ਵਿਦਿਆਰਥੀਆਂ ਨੇ 59 ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਕੁੱਲ 15 ਇਨਾਮ ਪ੍ਰਾਪਤ ਕੀਤੇ।

ਅਜੀਤ ਡੈਸਕ 18-11-2026
ਦੋਰਾਹਾ, 17 ਨਵੰਬਰ (ਪੱਤਰ ਪ੍ਰੇਰਕ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਮਲਵਾ ਕਾਲਜ ਬੋਂਦਲੀ-ਸਮਰਾਲਾ ਵਿਖੇ ਹੋਏ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਅਤੇ ਇਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਹੋਏ ਅੰਤਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਵਿੱਚ ਕਾਲਜ ਦੇ 163 ਵਿਦਿਆਰਥੀਆਂ ਨੇ 59 ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਕੁੱਲ 15 ਇਨਾਮ ਪ੍ਰਾਪਤ ਕੀਤੇ। ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਡੀਨ ਸੱਭਿਆਚਾਰਕ ਗਤੀਵਿਧੀਆਂ ਡਾ. ਨਿਧੀ ਸਰੂਪ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਯੁਵਕ ਤੇ ਵਿਰਾਸਤੀ ਮੇਲੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਦੇ 06 ਇਨਾਮ, ਦੂਜੇ ਦਰਜੇ ਦਾ 01 ਅਤੇ ਤੀਜੇ ਦਰਜੇ ਦੇ 08 ਇਨਾਮ ਕਾਲਜ ਦੀ ਝੋਲੀ ਪਾਏ। ਇਸ ਮੇਲੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਗਰੁੱਪ ਭਜਨ, ਕਲੀ ਗਾਇਨ, ਅੰਗਰੇਜ਼ੀ ਸੁੰਦਰ ਲਿਖਾਈ ਤੇ ਸਾਜ਼ੀ ਸੰਗੀਤ (ਪਰਕਸ਼ਨ) ਵਿੱਚ ਪਹਿਲਾ ਸਥਾਨ, ਪੰਜਾਬੀ ਸੁੰਦਰ ਲਿਖਾਈ ਵਿੱਚ ਦੂਜਾ ਅਤੇ ਕਲਾਸੀਕਲ ਵੋਕਲ, ਲਾਈਟ ਮਿਊਜ਼ਿਕ (ਗ਼ਜ਼ਲ), ਮੁਹਾਵਰੇਦਾਰ ਵਾਰਤਾਲਾਪ, ਭੰਡ, ਲੋਕ ਸਾਜ਼, ਗਰੁੱਪ ਫੋਕ ਆਰਕੈਸਟਰਾ, ਸੰਸਕ੍ਰਿਤ ਸੁੰਦਰ ਲਿਖਾਈ ਅਤੇ ਕੋਲਾਜ ਮੇਕਿੰਗ ਮੁਕਾਬਲਿਆਂ ਵਿੱਚ ਵਿੱਚ ਤੀਜਾ ਸਥਾਨ ਹਾਸਲ ਕੀਤਾ। ਅਮਨਪ੍ਰੀਤ ਸਿੰਘ ਨੇ ਗਰੁੱਪ ਫੋਕ ਆਰਕੈਸਟਰਾ ਅਤੇ ਅਭੀਜੀਤ ਸਿੰਘ ਨੇ ਵਾਰ ਗਾਇਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਤਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ, ਜਿਸ ਵਿੱਚ 13 ਵਿਦਿਆਰਥੀਆਂ ਨੇ ਭਾਗ ਲੈ ਕੇ 05 ਇਨਾਮ ਪ੍ਰਾਪਤ ਕੀਤੇ। ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਬਤੌਰ ਟੀਮ ਗਰੁੱਪ ਭਜਨ ਵਿਚ ਪਹਿਲਾ ਸਥਾਨ, ਅੰਗਰੇਜ਼ੀ ਸੁੰਦਰ ਲਿਖਾਈ ਵਿੱਚ ਦੂਜਾ ਸਥਾਨ ਅਤੇ ਕਲੀ ਗਾਇਨ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਿਅਕਤੀਗਤ ਮੁਕਾਬਲਿਆਂ ਵਿੱਚ ਅਮਨਪ੍ਰੀਤ ਸਿੰਘ ਨੇ ’ਗਰੁੱਪ ਭਜਨ’ ਵਿੱਚ ਪਹਿਲਾ ਅਤੇ ਗੁਰਦੀਪ ਸਿੰਘ ਨੇ ’ਗਰੁੱਪ ਭਜਨ’ ਵਿੱਚ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਜਿੱਤ ਦੇ ਮੌਕੇ ’ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰ, ਮੈਂਬਰਾਂ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਡੀਨ ਸੱਭਿਆਚਾਰਕ ਗਤੀਵਿਧੀਆਂ ਡਾ. ਨਿਧੀ ਸਰੂਪ ਅਤੇ ਇੰਚਾਰਜ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਏ. ਐੱਸ. ਕਾਲਜ ਆਫ਼ ਐਜੂਕੇਸ਼ਨ ਵਿਖੇ ਨਸ਼ਾ ਮੁਕਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਦੋਰਾਹਾ ਵਿਖੇ ਛੱਠ ਪੂਜਾ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।