ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ
ਈਸੜੂ, 17 ਨਵੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਬਾਲ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਗਾਇਨ, ਕਵਿਤਾਵਾਂ, ਗੀਤ ਅਤੇ ਭਾਸ਼ਣ ਆਦਿ ਪੇਸ਼ ਕੀਤੇ ਗਏ।
ਅਜੀਤ ਡੈਸਕ
18-11-2026