18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐੱਸ. ਐੱਸ. ਪੀ. ਡਾ. ਆਹਲੂਵਾਲੀਆ ਨੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਢੀਂਡਸਾ ਨੂੰ ਕੀਤਾ ਸਨਮਾਨਿਤ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਢੀਡਸਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਤੇ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਡੀ. ਜੀ.

ਅਜੀਤ ਡੈਸਕ 19-11-2026
ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਢੀਡਸਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਤੇ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਡੀ. ਜੀ. ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਪੰਜਾਬ ਪੁਲਿਸ ਦੇ ਡੀ. ਜੀ. ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸਨੂੰ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਢੀਂਡਸਾ ਦੀ ਵਰਦੀ ਤੇ ਡਿਸਕ ਲਗਾ ਕੇ ਰਸਮੀ ਤੌਰ ’ਤੇ ਸਨਮਾਨਿਤ ਕੀਤਾ। ਸਨਮਾਨ ਸਮਗਮ ਦੌਰਾਨ ਐਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਢੀਡਸਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਰਾਕੇਸ਼ ਯਾਦਵ ਐਸ. ਪੀ. (ਆਈ) ਨੇ ਵੀ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਢੀਂਡਸਾ ਨੂੰ ਵਧਾਈ ਦਿੱਤੀ। ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਢੀਂਡਸਾ ਨੇ ਇਸ ਸਨਮਾਨ ਲਈ ਆਪਣੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੇਰੇ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਪੂਰੀ ਨਿਸ਼ਚਾ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਖੰਨਾ ਪੁਲਿਸ ਦੇ ਇੰਸਪੈਕਟਰ ਤੇਜਿੰਦਰ ਸਿੰਘ ਸੈਣੀ, ਸਬ-ਇੰਸਪੈਕਟਰ ਰਾਓਵਰਿੰਦਰ ਸਿੰਘ, ਹੋਲਦਾਰ ਮਨਦੀਪ ਸਿੰਘ, ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਕੁਲਾਰ ਕਾਲਜ ਆਫ਼ ਨਰਸਿੰਗ ਦਾ ਬੀ. ਐਸ. ਸੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਪੈਨਸ਼ਨਰ ਐਸੋਸ਼ੀਏਸ਼ਨ ਖੰਨਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ’ਤੇ ਸੰਗਰੂਰ ਮੋਰਚੇ ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।