18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਹਰੀ ਰਾਜਾਂ ਤੋਂ ਪੰਜਾਬ ਦੀਆਂ ਮੰਡੀਆਂ ’ਚ ਆ ਰਿਹਾ ਝੋਨਾ ਕਿਸਾਨੀ ’ਤੇ ਹਮਲਾ- ਦਿਓਲ

ਮੁੱਲਾਂਪੁਰ-ਦਾਖਾ, 18 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਅੰਨਦਾਤਾ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਹੈ, ਦੂਜੇ ਪਾਸੇ ਸਰਕਾਰੀ ਤੰਤਰ ਦੀ ਕਥਿਤ ਮਿਲੀਭੁਗਤ ਨਾਲ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਦਾ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿਚ ਵੇਚਿਆ ਜਾ ਰਿਹਾ ਹੈ, ਅਜਿਹਾ ਪੰਜਾਬ ਦੇ ਕਿਸਾਨਾਂ ਨਾਲ ਸਰਾਸਰ ਧੋਖਾ ਤੇ ਕਿਸਾਨੀ ’ਤੇ ਹਮਲਾ ਹੈ, ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਲੁੱਟ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ। ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਕਥਿਤ ਕਾਲਾਬਾਜ਼ਾਰੀ ਕਾਰਨ ਕਿਸਾਨ, ਆੜ੍ਹਤੀ, ਮੰਡੀ ਮਜਦੂਰਾਂ ਦੀ ਖੱਜਲ ਖੁਆਰੀ ਹੋ ਰਹੀ ਹੈ, ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ।

ਜਸਕਰਨ ਸਿੰਘ ਦਿਓਲ 19-11-2026
ਮੁੱਲਾਂਪੁਰ-ਦਾਖਾ, 18 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਅੰਨਦਾਤਾ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜ਼ਬੂਰ ਹੈ, ਦੂਜੇ ਪਾਸੇ ਸਰਕਾਰੀ ਤੰਤਰ ਦੀ ਕਥਿਤ ਮਿਲੀਭੁਗਤ ਨਾਲ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਦਾ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿਚ ਵੇਚਿਆ ਜਾ ਰਿਹਾ ਹੈ, ਅਜਿਹਾ ਪੰਜਾਬ ਦੇ ਕਿਸਾਨਾਂ ਨਾਲ ਸਰਾਸਰ ਧੋਖਾ ਤੇ ਕਿਸਾਨੀ ’ਤੇ ਹਮਲਾ ਹੈ, ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਲੁੱਟ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ। ਜਸਕਰਨ ਸਿੰਘ ਦਿਓਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਕਥਿਤ ਕਾਲਾਬਾਜ਼ਾਰੀ ਕਾਰਨ ਕਿਸਾਨ, ਆੜ੍ਹਤੀ, ਮੰਡੀ ਮਜਦੂਰਾਂ ਦੀ ਖੱਜਲ ਖੁਆਰੀ ਹੋ ਰਹੀ ਹੈ, ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਹੈ, ਜਿਸ ਕਾਰਨ ਮੰਡੀਆਂ ਵਿੱਚ ਬੋਰੀਆਂ ਦੇ ਵੱਡੇ ਢੇਰ ਲੱਗ ਗਏ ਹਨ। ਜਸਕਰਨ ਸਿੰਘ ਦਿਓਲ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ ਦੀ ਆਮਦ ਨੂੰ ਰੋਕਣ ਲਈ ਨਾਕਿਆਂ ’ਤੇ ਸਖ਼ਤੀ ਵਧਾਉਣ ਦੇ ਨਾਲ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਤੇਜ਼ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਬਾਹਰੋਂ ਆ ਰਿਹਾ ਝੋਨਾ/ਕਾਲਾਬਜ਼ਾਰੀ ਬੰਦ ਨਾ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਦਾਖਾ ਦੇ ਕਿਸਾਨ, ਮੰਡੀ ਮਜ਼ਦੂਰ, ਆੜ੍ਹਤੀਆਂ ਨੂੰ ਨਾਲ ਲੈ ਕੇ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲਜ਼ ਫੁੱਟਬਾਲ ਚੈਂਪੀਅਨਸ਼ਿਪ ਜਾਰੀ ਅਗਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਵਿਧਾਇਕ ਗਿਆਸਪੁਰਾ ਵਲੋਂ ਸੰਗਤਾਂ ਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।