ਮਾਵਾਂ-ਧੀਆਂ ਦੀ ਲਲਕਾਰ ਰੈਲੀ ਨੂੰ ਸਫਲ ਬਣਾਉਣ ਲਈ ਸਿਮਰਨਜੀਤ ਸਿੰਘ ਢਿੱਲੋਂ ਨੇ ਕੀਤਾ ਸਮੂਹ ਇਲਾਕਾ ਨਿਵਾਸੀਆਂ ਤੇ ਵਰਕਰਾਂ ਦਾ ਧੰਨਵਾਦ
ਸਾਹਨੇਵਾਲ, 20 ਨਵੰਬਰ (ਹਨੀ ਚਾਠਲੀ)- ਬੀਤੇ ਦਿਨੀਂ ਹਲਕਾ ਸਾਹਨੇਵਾਲ ਦੇ ਅੰਦਰ ਮਾਵਾਂ-ਧੀਆਂ ਦੀ ਲਲਕਾਰ ਰੈਲੀ ਦੀ ਇਤਿਹਾਸਕ ਸਫਲਤਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਮਾਵਾਂ, ਭੈਣਾਂ, ਧੀਆਂ ਤੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸਿਮਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਰੈਲੀ ਵਿਚ ਔਰਤਾਂ ਤੇ ਨੌਜਵਾਨਾਂ ਦੇ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਆਪਣੇ ਹੱਕਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ।
ਸ
ਸਿਮਰਨਜੀਤ ਸਿੰਘ ਢਿੱਲੋਂ
21-11-2026
ਸਾਹਨੇਵਾਲ, 20 ਨਵੰਬਰ (ਹਨੀ ਚਾਠਲੀ)- ਬੀਤੇ ਦਿਨੀਂ ਹਲਕਾ ਸਾਹਨੇਵਾਲ ਦੇ ਅੰਦਰ ਮਾਵਾਂ-ਧੀਆਂ ਦੀ ਲਲਕਾਰ ਰੈਲੀ ਦੀ ਇਤਿਹਾਸਕ ਸਫਲਤਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਮਾਵਾਂ, ਭੈਣਾਂ, ਧੀਆਂ ਤੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸਿਮਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਰੈਲੀ ਵਿਚ ਔਰਤਾਂ ਤੇ ਨੌਜਵਾਨਾਂ ਦੇ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਆਪਣੇ ਹੱਕਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ। ਉਨ੍ਹਾਂ ਕਿਹਾ ਕਿ ਬੀਬੀਆਂ-ਭੈਣਾਂ ਨੇ ਜਿਸ ਉਤਸ਼ਾਹ ਅਤੇ ਜੋਸ਼ ਨਾਲ ਇਸ ਰੈਲੀ ਵਿਚ ਸ਼ਿਰਕਤ ਕੀਤੀ, ਉਹ ਕਾਬਿਲ-ਏ-ਤਾਰੀਫ਼ ਹੈ। ਢਿੱਲੋਂ ਨੇ ਰੈਲੀ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਲੰਟੀਅਰਾਂ, ਆਗੂਆਂ ਅਤੇ ਸਮਰਥਕਾਂ ਦਾ ਵੀ ਵਿਸ਼ੇਸ਼ ਤੌਰ ’ਤੇ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਕਿਹਾ ਕਿ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਕੋਈ ਵੀ ਕੰਮ ਨਹੀਂ ਕੀਤਾ, ਜਿਸ ਕਰ ਕੇ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪੱਛੜ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜਿੱਥੇ ਪੂਰੇ ਪੰਜਾਬ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਹੋਏ ਸਨ, ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ’ਚ ਵੀ ਵਿਕਾਸ ਦੇ ਕੰਮ ਰਿਕਾਰਡਤੋੜ ਹੋਏ ਸਨ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ