21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਹਰਗੋਬਿੰਦ ਖ਼ਾਲਸਾ ਸਕੂਲ ਬਹਾਦਰਗੜ੍ਹ ਦਾ 70ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ - ਰਾਜਾ ਵੜਿੰਗ ਤੇ ਕੈਪਟਨ ਸੰਦੀਪ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਪਹੁੰਚੇ

ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ)- ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਲੋਂ ਆਪਣਾ 70ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਮੁੱਖ ਮਹਿਮਾਨ ਐੱਮ.

ਅਜੀਤ ਡੈਸਕ 21-11-2026
ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ)- ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਲੋਂ ਆਪਣਾ 70ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਰੋਹ ਦੌਰਾਨ ਮੁੱਖ ਮਹਿਮਾਨ ਐੱਮ. ਪੀ. ਲੁਧਿਆਣਾ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਲਕਾ ਦਾਖਾ ਕਾਂਗਰਸ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ, ਗਿੱਧਾ, ਭੰਗੜਾ, ਸਕਿੱਟਾਂ ਅਤੇ ਕੋਰੀਓਗਰਾਫੀ ਰਾਹੀਂ ਮਹਿਮਾਨਾਂ ਦਾ ਮਨੋਰੰਜਨ ਕੀਤਾ। ਇਸ ਦੌਰਾਨ ਸਕੂਲ ਪ੍ਰਿੰਸੀਪਲ ਪਰਦੀਪ ਕੌਰ ਵਲੋਂ ਸਕੂਲ ਦੀ ਸਲਾਨਾ ਪ੍ਰਾਪਤੀਆਂ ਦੀ ਰਿਪੋਰਟ ਪੜ੍ਹੀ ਗਈ। ਸਮਾਗਮ ਦੌਰਾਨ ਵੱਖ ਵੱਖ ਵਿਭਾਗ ਖੇਡਾਂ ਤੇ ਸਿੱਖਿਆ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸਾਂਸਦ ਕੋਟੇ ’ਚੋਂ ਸਕੂਲ ਨੂੰ ਆਰਥਿਕ ਗਰਾਂਟ ਤੇ ਹੋਰ ਸੰਭਵ ਮਦਦ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ, ਅਮਨਦੀਪ ਕੌਰ ਖੰਗੂੜਾ, ਕਾਂਗਰਸ ਸੋਸ਼ਲ ਮੀਡੀਆ ਸੈੱਲ ਇੰਚਾਰਜ ਗੁਰਜੋਤ ਸਿੰਘ ਢੀਂਡਸਾ, ਸਾਬਕਾ ਕੌਂਸਲਰ ਰਾਕੇਸ਼ ਸਾਹੀ, ਕੌਂਸਲਰ ਸੰਦੀਪ ਬੱਧਣ, ਕਾਂਗਰਸੀ ਆਗੂ ਮੁਨੀਸ਼ ਸਿੰਗਲਾ, ਸਰਪੰਚ ਹਾਜੀ ਸਗੀਰ ਦਹਿਲੀਜ਼, ਸਟੇਟ ਅਵਾਰਡੀ ਭੁਪਿੰਦਰ ਕੌਰ ਪੰਧੇਰ, ਪ੍ਰਿੰਸੀਪਲ ਹਰਸਿਮਰਨ ਕੌਰ, ਬਿੱਟੂ ਖੰਗੂੜਾ, ਐਗਜ਼ੀਕਿਊਟਿਵ ਪ੍ਰਿੰਸੀਪਲ ਪ੍ਰਦੀਪ ਕੌਰ, ਪ੍ਰਿੰਸੀਪਲ ਕੋਮਲਪ੍ਰੀਤ ਕੌਰ ਮਾਵੀ, ਐਰਿਕ ਬੋਪਾਰਾਏ ਛਪਾਰ, ਜਗਦੇਵ ਸਿੰਘ ਛਪਾਰ, ਗੁਰਦੇਵ ਸਿੰਘ ਜਵੰਦਾ, ਸਾਬਕਾ ਸਰਪੰਚ ਨਿਰਮਲ ਸਿੰਘ ਲਹਿਰਾ, ਮੈਨੇਜਿੰਗ ਕਮੇਟੀ ਮੁੱਖ ਪ੍ਰਬੰਧਕ ਰਵਿੰਦਰ ਸਿੰਘ ਰੋਮੀ, ਡਾ. ਹਿਮਾਂਸ਼ੂ ਗੋਇਲ, ਜਸਵੰਤ ਭੋਲਾ ਯੂ. ਐੱਸ. ਏ, ਸੁਖਜਿੰਦਰ ਸਿੰਘ ਰਾਜੜ੍ਹ, ਸਤਿਬੀਰ ਸਿੰਘ ਬਿੱਟੂ, ਮਾ. ਸੁਰਿੰਦਰ ਸਿੰਘ ਰਾਜੜ੍ਹ, ਕਰਨਲ ਤੇਜਵੰਤ ਸਿੰਘ ਪੰਧੇਰ, ਪ੍ਰਿੰਸੀਪਲ ਸੁਰਜੀਤ ਸਿੰਘ ਸਰਾਭਾ ਤੋਂ ਆਦਿ ਵਿਸ਼ੇਸ਼ ਕਰ ਕੇ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਵੇਚਣ ਆਏ ਨੌਜਵਾਨ ਨੂੰ ਸਾਬਕਾ ਕੌਂਸਲਰ ਨੇ ਫੜ ਕੇ ਚਾੜ੍ਹਿਆ ਕੁਟਾਪਾ ਅਗਲੀ ਖ਼ਬਰ ਪਰਾਲੀ ਸਾੜਨ ਕਾਰਨ ਧੂੰਏਂ ’ਚ ਕਾਰ ਨਾਲ 2 ਮੋਟਰਸਾਈਕਲਾਂ ਦੀ ਟੱਕਰ ਇੱਕ ਔਰਤ ਦੀ ਦਰਦਨਾਕ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।