20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ’ਤੇ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ ਵਲੋਂ ਨਿੱਘੀ ਵਧਾਈ

ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਦਿਲੋਂ ਮੁਬਾਰਕਬਾਦ ਅਤੇ ਨਿੱਘੀ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਐਡਵੋਕੇਟ ਧਾਮੀ ਦੀ ਇਹ ਇਤਿਹਾਸਕ ਚੋਣ ਸਿਰਫ਼ ਇੱਕ ਵਿਅਕਤੀ ਦੀ ਜਿੱਤ ਨਹੀਂ ਹੈ, ਸਗੋਂ ਇਹ ਸਮੁੱਚੇ ਪੰਥ ਦੀ ਏਕਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੇ ਆਪਸੀ ਵਿਸ਼ਵਾਸ ਅਤੇ ਸਹਿਮਤੀ ਦੀ ਜਿੱਤ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ 21-11-2026
ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਦਿਲੋਂ ਮੁਬਾਰਕਬਾਦ ਅਤੇ ਨਿੱਘੀ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਐਡਵੋਕੇਟ ਧਾਮੀ ਦੀ ਇਹ ਇਤਿਹਾਸਕ ਚੋਣ ਸਿਰਫ਼ ਇੱਕ ਵਿਅਕਤੀ ਦੀ ਜਿੱਤ ਨਹੀਂ ਹੈ, ਸਗੋਂ ਇਹ ਸਮੁੱਚੇ ਪੰਥ ਦੀ ਏਕਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੇ ਆਪਸੀ ਵਿਸ਼ਵਾਸ ਅਤੇ ਸਹਿਮਤੀ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜਦੋਂ ਸਿੱਖ ਪੰਥ ਨੂੰ ਕਈ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਜਿਹੇ ਮਾਹੌਲ ਵਿਚ ਐਡਵੋਕੇਟ ਧਾਮੀ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਜਾਣਾ ਕੌਮ ਲਈ ਇੱਕ ਬੇਹੱਦ ਸ਼ੁਭ ਸੰਕੇਤ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਜਥੇਦਾਰ ਤਲਵੰਡੀ ਨੇ ਐਡਵੋਕੇਟ ਧਾਮੀ ਦੀਆਂ ਪਿਛਲੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪਿਛਲੇ ਕਾਰਜਕਾਲਾਂ ਦੌਰਾਨ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ, ਸਿੱਖੀ ਦੇ ਪ੍ਰਚਾਰ-ਪ੍ਰਸਾਰ, ਮਿਆਰੀ ਧਾਰਮਿਕ ਸਿੱਖਿਆ ਅਤੇ ਗੰਭੀਰ ਪੰਥਕ ਮਸਲਿਆਂ ਨੂੰ ਬੜੀ ਸੂਝ-ਬੂਝ, ਨਿਮਰਤਾ ਅਤੇ ਦ੍ਰਿੜ੍ਹਤਾ ਨਾਲ ਨਿਭਾਇਆ ਹੈ। ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਪ੍ਰਧਾਨ ਅਮਨਦੀਪ ਸਿੰਘ ਗਿੱਲ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਸੁਖਰਾਜ ਸਿੰਘ ਮਹੇਰਨਾ, ਗੁਰਚੀਨ ਸਿੰਘ ਰੱਤੋਵਾਲ, ਬਲਵਿੰਦਰ ਸਿੰਘ ਸੱਤੋਵਾਲ, ਚੇਅਰਮੈਨ ਸਤਿੰਦਰ ਸਿੰਘ ਭੈਣੀ ਦਰੇੜਾ, ਜਗਰਾਜ ਸਿੰਘ ਰਾਜਾ ਭੈਣੀ ਦਰੇੜਾ, ਪ੍ਰਿਤਪਾਲ ਸਿੰਘ ਬਾਘਾ, ਬਾਵਾ ਚੋਪੜਾ, ਮਿੰਟੂ ਜੱਟਪੁਰਾ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਪ੍ਰਿੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਕੁਲਵਿੰਦਰ ਸਿੰਘ ਢਿੱਲੋਂ ਤਲਵੰਡੀ, ਰਾਜੂ ਰਾਵਲ ਬੱਸੀਆਂ, ਸੁਖਮਿੰਦਰ ਸਿੰਘ ਧੂਰਕੋਟ, ਨਿਰਮਲ ਸਿੰਘ ਹਲਵਾਰਾ, ਕੁਲਵੰਤ ਸਿੰਘ ਨੰਗਲ, ਸਾਬਕਾ ਸਰਪੰਚ ਗੁਰਜੀਤ ਸਿੰਘ ਅਕਾਲਗੜ੍ਹ ਖੁਰਦ, ਗਗਨਪ੍ਰੀਤ ਸਿੰਘ ਛੰਨਾਂ, ਸੰਜੀਵ ਕੁਮਾਰ ਬੌਵਾ ਗੋਇਲ, ਬੂਟਾ ਸਿੰਘ ਛਾਪਾ ਨੇ ਦੱਸਿਆ ਕਿ ਐਡਵੋਕੇਟ ਧਾਮੀ ਦੀ ਸਾਫ਼-ਸੁੱਥਰੀ ਸ਼ਖ਼ਸੀਅਤ, ਨਿਰਪੱਖ ਕਾਰਜਸ਼ੈਲੀ ਅਤੇ ਪੰਥ ਪ੍ਰਤੀ ਸਮਰਪਿਤ ਭਾਵਨਾ ਸਦਕਾ ਹੀ ਅੱਜ ਸਮੁੱਚੇ ਪੰਥ ਅਤੇ ਕਮੇਟੀ ਮੈਂਬਰਾਂ ਨੇ ਮੁੜ ਉਨ੍ਹਾਂ ਦੀ ਯੋਗ ਅਗਵਾਈ ’ਤੇ ਆਪਣਾ ਪੂਰਨ ਭਰੋਸਾ ਪ੍ਰਗਟ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖੀ ਸਿਧਾਂਤਾਂ, ਗੁਰਮਤਿ ਮਰਿਆਦਾ ਦੀ ਰਾਖੀ, ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ ਨਾਲ ਜੋੜ੍ਹਨ ਅਤੇ ਸਮੁੱਚੇ ਪੰਥ ਦੀ ਚੜ੍ਹਦੀ ਕਲਾ ਲਈ ਪਹਿਲਾਂ ਨਾਲੋਂ ਵੀ ਵਧੇਰੇ ਜੋਸ਼ ਅਤੇ ਤਨਦੇਹੀ ਨਾਲ ਕਾਰਜ਼ ਕਰੇਗੀ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਵਲੋਂ ਵੀ ਨਵੇਂ ਚੁਣੇ ਗਏ ਪ੍ਰਧਾਨ ਅਤੇ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੀ ਵਿਦਿਆਰਥਣ ਗੁਰਮੀਤ ਕੌਰ ਨੇ ਲੇਖ ਲਿਖਣ ਮੁਕਾਬਲੇ ’ਚ ਲੁਧਿਆਣਾ ਜ਼ਿਲ੍ਹੇ ’ਚੋਂ ਹਾਸਿ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੱਲੇ ’ਚ ਨਗਰ ਕੀਰਤਨ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।