ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦਾ ਸਾਰਥਕ ਸੁਨੇਹਾ, ਨਾਟਕ ਦੇ ਰੂਪ ਵਿਚ ਵਿਦਿਆਰਥੀਆਂ ਦੀ ਪੇਸ਼ਕਾਰੀ
ਮਾਛੀਵਾੜਾ ਸਾਹਿਬ, 21 ਨਵੰਬਰ (ਮਨੋਜ ਕੁਮਾਰ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਅਤੇ ਸਮਾਜ ਵਿਚ ਨਸ਼ਾ ਮੁਕਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਾਂਝ ਕੇਂਦਰ ਖੰਨਾ ਵਲੋਂ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਸਥਾਨਕ ਕਮਿਊਨਿਟੀ ਸੈਂਟਰ ਵਿਖੇ ਨਾਟਕ ਸਮਾਗਮ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਮਾਤਾ ਹਰਦੇਈ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਮੂਨ ਲਾਈਟ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ, ਹਰਜਸ ਪਬਲਿਕ ਸਕੂਲ ਝੜੌਦੀ ਅਤੇ ਖ਼ਾਲਸਾ ਪਬਲਿਕ ਸਕੂਲ ਨੂਰਪੁਰ ਦੇ ਕਰੀਬ 400 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਮਾਛੀਵਾੜਾ ਸਾਹਿਬ, 21 ਨਵੰਬਰ (ਮਨੋਜ ਕੁਮਾਰ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਅਤੇ ਸਮਾਜ ਵਿਚ ਨਸ਼ਾ ਮੁਕਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਾਂਝ ਕੇਂਦਰ ਖੰਨਾ ਵਲੋਂ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਸਥਾਨਕ ਕਮਿਊਨਿਟੀ ਸੈਂਟਰ ਵਿਖੇ ਨਾਟਕ ਸਮਾਗਮ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਮਾਤਾ ਹਰਦੇਈ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਮੂਨ ਲਾਈਟ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ, ਹਰਜਸ ਪਬਲਿਕ ਸਕੂਲ ਝੜੌਦੀ ਅਤੇ ਖ਼ਾਲਸਾ ਪਬਲਿਕ ਸਕੂਲ ਨੂਰਪੁਰ ਦੇ ਕਰੀਬ 400 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸੁਰੱਖਿਅਤ ਤੇ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੇ ਮੁੱਖ ਮਹਿਮਾਨ ਐੱਸ. ਪੀ. (ਐੱਚ.) ਹਰਪਿੰਦਰ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਕੇ ਆਪਣਾ ਧਿਆਨ ਪੜ੍ਹਾਈ, ਖੇਡਾਂ, ਚੰਗੀ ਸੰਗਤ ਅਤੇ ਆਪਣੇ ਜੀਵਨ ਦੇ ਟੀਚਿਆਂ ਵੱਲ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿਣ, ਗਲਤ ਸੰਗਤ ਤੋਂ ਬਚਣ ਅਤੇ ਜ਼ਿੰਦਗੀ ਵਿਚ ਸਹੀ ਫ਼ੈਸਲੇ ਲੈਣ ਦੀ ਮਹੱਤਤਾ ਬਾਰੇ ਵੀ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਲੋਕ ਹਿਤ ਰੰਗਮੰਚ ਖੱਟੜਾ ਦੀ ਟੀਮ ਵਲੋਂ ਟੋਨੀ ਖੱਟੜਾ ਦੀ ਨਿਰਦੇਸ਼ਨਾ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਆਰਟ ਆਫ਼ ਲਿਵਿੰਗ ਦੀ ਤਰਫ਼ੋਂ ਰਾਜੇਸ਼ ਜੱਸਲ ਵਲੋਂ ਵਿਦਿਆਰਥੀਆਂ ਨੂੰ ਮੈਡੀਟੇਸ਼ਨ ਕਰਵਾ ਕੇ ਸਹੀ ਸੰਗਤ ਦੀ ਚੋਣ ਕਰਨ ਅਤੇ ਪੜ੍ਹਾਈ ਵੱਲ ਇਕਾਗਰ ਹੋਣ ਲਈ ਪ੍ਰੇਰਿਆ। ਸਮਾਗਮ ’ਚ ਇੰਸਪੈਕਟਰ ਰਾਜਵੰਤ ਕੌਰ, ਅਰਵਿੰਦਰਪਾਲ ਵਿੱਕੀ, ਦੀਪਕ ਕੁਮਾਰ, ਜੀ. ਐੱਸ. ਚੌਹਾਨ ਤੇ ਸਾਥੀ ਸੁੱਚਾ ਸਿੰਘ ਬੰਗੜ ਵੀ ਹਾਜ਼ਰ ਸਨ।