22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਦੌਰਾਨ ਸਤਲੁਜ ਪੁਲ ਦੀ ਮੁਰੰਮਤ ਤੇ ਹੋਰ ਮੰਗਾਂ ਉੱਠੀਆਂ ਸਾਬਕਾ ਵਿਧਾਇਕ ਖੀਰਨੀਆਂ ਦੀ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ

ਮਾਛੀਵਾੜਾ ਸਾਹਿਬ, 22 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)- ਮਾਛੀਵਾੜਾ ਨੇੜਲੇ ਪਿੰਡ ਹੇਡੋਂ ਬੇਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਰੂ-ਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋਣ ਆਏ ਹਨ। ਲੋਕ ਮਿਲਣੀ ਦੌਰਾਨ ਬੇਟ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਮਾਲਵੇ ਤੇ ਦੋਆਬੇ ਨੂੰ ਜੋੜਦਾ ਸਤਲੁਜ ਦਾ ਪੁਲ ਪਿਛਲੇ 2 ਸਾਲ ਤੋਂ ਮੁਰੰਮਤ ਨਾ ਹੋਣ ਕਾਰਨ ਭਾਰੀ ਆਵਾਜਾਈ ਲਈ ਬੰਦ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ, ਖੇਤੀਬਾੜੀ ਸੰਦ ਅਤੇ ਕਟਾਈ ਲਈ ਮਸ਼ੀਨਾਂ ਲੰਘਾਉਣੀਆਂ ਬੰਦ ਹੋਈਆਂ ਪਈਆਂ ਹਨ।

ਅਜੀਤ ਡੈਸਕ 23-11-2026
ਮਾਛੀਵਾੜਾ ਸਾਹਿਬ, 22 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)- ਮਾਛੀਵਾੜਾ ਨੇੜਲੇ ਪਿੰਡ ਹੇਡੋਂ ਬੇਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਰੂ-ਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋਣ ਆਏ ਹਨ। ਲੋਕ ਮਿਲਣੀ ਦੌਰਾਨ ਬੇਟ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੇ ਕਿਹਾ ਕਿ ਮਾਲਵੇ ਤੇ ਦੋਆਬੇ ਨੂੰ ਜੋੜਦਾ ਸਤਲੁਜ ਦਾ ਪੁਲ ਪਿਛਲੇ 2 ਸਾਲ ਤੋਂ ਮੁਰੰਮਤ ਨਾ ਹੋਣ ਕਾਰਨ ਭਾਰੀ ਆਵਾਜਾਈ ਲਈ ਬੰਦ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ, ਖੇਤੀਬਾੜੀ ਸੰਦ ਅਤੇ ਕਟਾਈ ਲਈ ਮਸ਼ੀਨਾਂ ਲੰਘਾਉਣੀਆਂ ਬੰਦ ਹੋਈਆਂ ਪਈਆਂ ਹਨ। ਲੋਕਾਂ ਨੇ ਇਹ ਵੀ ਕਿਹਾ ਕਿ ਇੱਕ ਨਵਾਂ ਪੁਲ ਚਮਕੌਰ ਸਾਹਿਬ ਤੋਂ ਬੇਲਾ ਨੂੰ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਬਲਾਚੌਰ ਤੇ ਹੋਰ ਸ਼ਹਿਰਾਂ ਵਿਚ ਜਾਣਾ ਨੇੜੇ ਹੋ ਜਾਵੇ ਜਿਸ ’ਤੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲਦ ਹੀ ਪੁਲ ਦੀ ਮੁਰੰਮਤ ਕਰਵਾਈ ਜਾਵੇਗੀ ਅਤੇ ਨਵੇਂ ਪੁਲ ਸਬੰਧੀ ਉਨ੍ਹਾਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਪ੍ਰੋਜੈਕਟ ਰਿਪੋਰਟ ਬਣਾ ਕੇ ਲਿਆਉਣ ਲਈ ਕਿਹਾ। ਲੋਕਾਂ ਨੇ ਕਿਹਾ ਕਿ ਮਾਛੀਵਾੜਾ ਤੋਂ ਬੇਟ ਖੇਤਰ ਦੇ ਪਿੰਡਾਂ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ ਦੇ ਰੂਟ ਬੰਦ ਹੋਣ ਕਾਰਨ ਸਕੂਲੀ ਬੱਚਿਆਂ ਤੋਂ ਇਲਾਵਾ ਆਮ ਯਾਤਰੀਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਜਿਸ ’ਤੇ ਮਾਨ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਪੰਜਾਬ ਰੋਡਵੇਜ਼ ਦੀਆਂ ਨਵੀਆਂ ਬੱਸਾਂ ਖ਼ਰੀਦੀਆਂ ਹਨ ਤੇ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਇਸ ਬੇਟ ਖੇਤਰ ਦੇ ਲੋਕਾਂ ਲਈ ਜੋ ਬੰਦ ਪਏ ਜਾਂ ਨਵੇਂ ਰੂਟ ਹਨ ਉਹ ਤੁਰੰਤ ਚਲਾਏ ਜਾਣ। ਪਿੰਡਾਂ ਦੇ ਲੋਕਾਂ ਨੇ ਇਹ ਮੁੱਦਾ ਵੀ ਉਠਾਇਆ ਕਿ ਕਈ ਪ੍ਰਾਇਮਰੀ ਸਕੂਲ ਪਿਛਲੇ ਕਈ ਸਾਲਾਂ ਤੋਂ ਅਪਗ੍ਰੇਡ ਨਹੀਂ ਹੋਏ। ਹੁਣ ਪਿੰਡਾਂ ਦੀ ਆਬਾਦੀ ਵਧ ਗਈ ਹੈ, ਜਿਸ ਕਾਰਨ ਸਕੂਲ ਅਪਗ੍ਰੇਡ ਹੋਣੇ ਚਾਹੀਦੇ ਹਨ ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਵੀ ਆਪਣੀਆਂ ਮੰਗਾਂ ਸਬੰਧੀ ਪੱਤਰ ਦਿੱਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸਾਰੀਆਂ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋੜ ਅਨੁਸਾਰ ਹਰੇਕ ਪਿੰਡ ਨੂੰ ਗਰਾਂਟ ਦਿੱਤੀ ਜਾਵੇਗੀ ਅਤੇ ਉਨ੍ਹਾਂ ਮੌਕੇ ’ਤੇ ਹੀ 51 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਹੇਡੋਂ ਬੇਟ ਅਤੇ 10 ਲੱਖ ਰੁਪਏ ਦੀ ਗਰਾਂਟ ਰਾਏਪੁਰ ਬੇਟ ਨੂੰ ਦੇਣ ਦਾ ਐਲਾਨ ਕੀਤਾ। ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਜਿਨ੍ਹਾਂ ਨੇ ਪਿਛਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਡਟ ਕੇ ਸਾਥ ਦਿੱਤਾ ਸੀ। ਪਰ ਇਸ ਵਾਰ ਜਦੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਟਿਕਟ ਮਿਲੀ ਤਾਂ ਉਨ੍ਹਾਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ। ਅੱਜ ਵੀ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੇਡੋਂ ਬੇਟ ਵਿਖੇ ਲੋਕ ਮਿਲਣੀ ਦੌਰਾਨ ਪੁੱਜੇ ਤਾਂ ਸਾਬਕਾ ਵਿਧਾਇਕ ਖੀਰਨੀਆਂ ਗ਼ਾਇਬ ਰਹੇ, ਜਿਸ ਦੀ ਇਲਾਕੇ ਵਿਚ ਚਰਚਾ ਰਹੀ। ਸਾਬਕਾ ਵਿ ਧਾਇਕ ਖੀਰਨੀਆਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜ਼ਰੂਰੀ ਰੁਝੇਵਿਆਂ ਕਾਰਨ ਉਹ ਮੁੱਖ ਮੰਤਰੀ ਦੇ ਸਮਾਗਮ ਵਿਚ ਸ਼ਾਮਲ ਨਹੀਂ ਹੋ ਸਕੇ। ਇਸ ਮੌਕੇ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਵੀ ਖੂਬ ਰਗੜੇ ਲਗਾਏ ਅਤੇ ਆਪਣੀ ਕਿੱਕਲੀ ਸੁਣਾ ਕੇ ਲੋਕਾਂ ਨੂੰ ਹਸਾਇਆ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ ਅਗਲੀ ਖ਼ਬਰ ਕਾਂਗਰਸੀ ਆਗੂ ਦੇ ਵਿਰੋਧ ਤੋਂ ਬਾਅਦ ਨਗਰ ਕੌਂਸਲ ਨੇ ਮਿੰਨੀ ਛਪਾਰ ਪੰਚਾਇਤ ਤੋਂ 14 ਲੱਖ ਦੀ ਵਸੂਲੀ ਲਈ ਕਾਰਵਾਈ ਆਰੰਭੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।