25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਕਟਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਦੋਰਾਹਾ, 24 ਨਵੰਬਰ (ਮਨਜੀਤ ਸਿੰਘ ਗਿੱਲ)-ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਦਸ਼ਮੇਸ਼ ਪਿਤਾ, ਸਰਬੰਸ ਦਾਨੀ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਪਾਤਸ਼ਾਹੀ ਛੇਵੀਂ ਤੇਂ ਦਸਵੀਂ ਕਟਾਣਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਗੁਰਜੰਟ ਸਿੰਘ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਕਥਾ-ਵਿਚਾਰ ਕੀਤੀ ਗਈ।

ਅਜੀਤ ਡੈਸਕ 25-11-2026
ਦੋਰਾਹਾ, 24 ਨਵੰਬਰ (ਮਨਜੀਤ ਸਿੰਘ ਗਿੱਲ)-ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਦਸ਼ਮੇਸ਼ ਪਿਤਾ, ਸਰਬੰਸ ਦਾਨੀ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਪਾਤਸ਼ਾਹੀ ਛੇਵੀਂ ਤੇਂ ਦਸਵੀਂ ਕਟਾਣਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਗੁਰਜੰਟ ਸਿੰਘ ਵੱਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਕਥਾ-ਵਿਚਾਰ ਕੀਤੀ ਗਈ। ਭਾਈ ਲਵਜੀਤ ਸਿੰਘ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ, ਭਾਈ ਰਘਬੀਰ ਸਿੰਘ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ ਵੱਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਢਾਡੀ ਕੁਲਜਿੰਦਰ ਸਿੰਘ ਜੋਗੀ ਕੈਲਪੁਰ ਵਾਲੇ, ਢਾਡੀ ਗੁਰਵਿੰਦਰ ਸਿੰਘ ਜੜਤੋਲੀ, ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਢਾਡੀ/ਵਾਰਾ ਨਾਲ ਗੁਰ-ਇਤਿਹਾਸ ਨਾਲ ਜੋੜਿਆ ਗਿਆ। ਭਾਈ ਬਿਕਰਮਜੀਤ ਸਿੰਘ ਕੁੱਬੇ ਵਾਲਿਆਂ ਵੱਲੋ ਅਰਦਾਸ ਕਰਨ ਉਪਰੰਤ ਦਿਵਾਨਾ ਦੀ ਸਮਾਪਤੀ ਕੀਤੀ ਗਈ। ਗੁ. ਸਾਹਿਬ ਵਿਖੇ ਦੂਰੋਂ-ਨੇੜਿਓਂ ਸੰਗਤ ਬੜੀ ਸ਼ਰਧਾ-ਭਾਵਨਾ ਨਾਲ ਨਤਮਸਤਕ ਹੋਣ ਲੱਈ ਪੁੱਜੀਆ ਸੰਗਤਾਂ ਵੱਲੋਂ ਗੁ. ਸਾਹਿਬ ਵਿਖੇ ਦੇਸੀ ਘਿਓ ਦੇ ਦੀਵੇ ਲਾਏ ਗਏ। ਗੁ. ਸਾਹਿਬ ਵੱਲੋ ਰਾਤ ਦੀਪਮਾਲਾ ਕੀਤੀ ਗਈ। ਕੇਹਰ ਸਿੰਘ ਮਗਰ ਮੈਨੇਜਰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ ਵੱਲੋਂ ਦੇਸ਼ ਵਿਦੇਸ਼ ਵਿੱਚ ਵੱਸਦੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਗੁਰਦੁਆਰਾ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਪੁੱਜੀ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਵੱਲੋਂ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਪਾਲਣਾ ਕਰਨ, ਹੱਥੀ ਕਿਰਤ ਕਰਨ, ਸੱਚ ਦੇ ਰਾਹ ਤੇ ਚੱਲਣ ਤੇ ਗੁਰੂ ਸਾਹਿਬਾਨ ਦੇ ਉਪਦੇਸ਼ ਦੀ ਪਾਲਣਾ ਕਰਨ ਲਈ ਕਿਹਾ ਗਿਆ। ਇਸ ਮੋਕੇ ਭੁਪਿੰਦਰ ਸਿੰਘ ਮਾਛੀਵਾੜਾ ਗੁਰਦੁਆਰਾ ਇੰਸਪੈਕਟਰ, ਕੁਲਦੀਪ ਸਿੰਘ ਗੁਰਦੁਆਰਾ ਇੰਸਪੈਕਟਰ, ਕੇਵਲ ਸਿੰਘ ਅਕਾਊਂਟੈਂਟ, ਗੁਰਦੀਪ ਸਿੰਘ ਖਜਾਨਚੀ, ਗੁਰਪ੍ਰੀਤ ਸਿੰਘ ਰਿਕਾ ਰਡ ਕੀਪਰ ਗੁਰਜੋਤ ਸਿੰਘ ਮੱਲ੍ਹੀ, ਮੋਹਣ ਸਿੰਘ ਸਟੋਰ ਕੀਪਰ, ਭਾਈ ਅਰਸ਼ਦੀਪ ਸਿੰਘ, ਭਾਈ ਕਰਨਵੀਰ ਸਿੰਘ, ਭਾਈ ਦਲਮਿੰਦਰ ਸਿੰਘ, ਭਾਈ ਪਰਮਜੀਤ ਸਿੰਘ ਜਥੇਦਾਰ ਲੰਗਰ, ਭਾਈ ਪਰਮਜੀਤ ਸਿੰਘ ਬਿਜਲੀ ਮਿਸਤਰੀ, ਭਾਈ ਸਤਬੀਰ ਸਿੰਘ ਇੰਚਾਰਜ ਲੰਗਰ, ਭਾਈ ਪਰਿੱਤਪਾਲ ਸਿੰਘ ਨਲੀਨੀ ਤੇ ਸਮੁੱਚੇ ਸਟਾਫ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਦੇਸ਼ ਵਿਦੇਸ਼ ਵਿੱਚ ਵੱਸਦੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਗੁਰਦੁਆਰਾ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਪੁੱਜੀ ਸੰਗਤਾਂ ਨੂੰ ਜੀ ਆਇਆਂ ਨੂੰ ਆਖਿਆ। ਖੰਨਾ23 24 ਖੰਨਾ22
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ, ਲੱਡੂ ਵੰਡੇ ਅਗਲੀ ਖ਼ਬਰ ਮੁਫਤ ਅਨਾਜ ਦੀ ਅਲਾਟਮੈਂਟ ਨਾ ਹੋਣ ਕਾਰਨ ਮਹਿੰਗੇ ਭਾਅ ਦਾ ਆਟਾ ਖਰੀਦਣ ਲਈ ਮਜਬੂਰ ਨੇ ਗ਼ਰੀਬ ਪਰਿਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।