25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੰਤ ਕਿਰਪਾਲ ਸਿੰਘ ਸਕੂਲ ਨੀਲੋਂ ਵਿਖੇ ਸੇਵਾ ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਖੰਨਾ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬਾਨਾਂ ਵਿਚ ਗੁਰਮਤਿ ਸਮਾਗਮ ਦੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।

ਅਜੀਤ ਡੈਸਕ 25-11-2026
ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਖੰਨਾ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬਾਨਾਂ ਵਿਚ ਗੁਰਮਤਿ ਸਮਾਗਮ ਦੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਿਆਂ ਵਿਚ ਪਹੁੰਚੀਆਂ ਅਤੇ ਅਰਦਾਸਾਂ ਕੀਤੀਆਂ। ਇਸ ਮੌਕੇ ਗੁਰਦੁਆਰਿਆਂ ਨੂੰ ਫੁੱਲਾਂ ਅਤੇ ਰੋਸ਼ਨੀਆਂ ਨਾਲ ਸਜਾਇਆ ਗਿਆ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀ. ਟੀ. ਰੋਡ, ਖੰਨਾ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਗੁਰੂ ਨਾਨਕ ਨਗਰ, ਅਮਲੋਹ ਰੋਡ ਖੰਨਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਲਲਹੇੜੀ ਰੋਡ, ਗੁਰਦੁਆਰਾ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਮਲੇਰਕੋਟਲਾ ਰੋਡ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਸਮਾਧੀ ਰੋਡ ਅਤੇ ਖੰਨਾ ਦੇ ਵੱਖ ਵੱਖ ਇਲਾਕਿਆਂ ’ਚ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ’ਚ ਪ੍ਰਕਾਸ਼ ਪੁਰਬ ਮਨਾਇਆ : ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀ. ਟੀ. ਰੋਡ ਖੰਨਾ ਵਿਖੇ ਸਾਹਿਬ ਸੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੇ ਸਬੰਧ ’ਚ ਵਿਸ਼ੇਸ਼ ਗੁਰਮਤਿ ਸਾਮਗਮ ਕਰਵਾਏ ਗਏ। ਜਿਸ ’ਚ ਸਵੇਰੇ ਇਸਤਰੀ ਸਤਿਸੰਗ ਸਭਾ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਜੀ ਭੋਗ ਪਾਏ ਗਏ। ਉਸ ਤੋਂ ਉਪਰੰਤ ਭਾਈ ਜਸਪਾਲ ਸਿੰਘ ਕੋਮਲ, ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਜੱਥੇ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ। ਇਸ ਮੌਕੇ ਭਾਈ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਵੱਲੋਂ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕੀਤਾ ਗਿਆ। ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜੱਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਦਰਸ਼ਨ ਸਿੰਘ ਖਜਾਨਚੀ, ਅਵਤਾਰ ਸਿੰਘ ਕੈਂਥ ਸੈਕਟਰੀ, ਹਰਵੀਰ ਸਿੰਘ ਕੋਹਲੀ, ਰਵਿੰਦਰ ਸਿੰਘ ਬੱਬਲੂ, ਅਮਰਬੀਰ ਸਿੰਘ ਬੈਨੀਪਾਲ, ਬਲਵਿੰਦਰ ਸਿੰਘ, ਹਰਵੀਰ ਸਿੰਘ ਸੋਨੂੰ, ਹਰਦੀਪ ਸਿੰਘ, ਰਜਿੰਦਰਬੀਰ ਸਿੰਘ, ਗੁਰਪ੍ਰੀਤ ਸਿੰਘ ਡੀਸੀ ਆਦਿ ਹਾਜ਼ਰ ਸਨ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਗੁਰਮਤਿ ਸਮਾਗਮ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੰਨਾ ਵਿਖੇ ਦੇ ਪਹਿਲੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਦੇ ਸਬੰਧ ’ਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਉਪਦੇਸ਼ ਕਿਰਤ ਕਰੋ ਨਾਮ ਜਪੋ ਵੰਡ ਛਕੋ ਸੰਗਤ ਨੂੰ ਦ੍ਰਿੜ ਕਰਵਾਏ ਗਏ। ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਸੁਰਿੰਦਰ ਸਿੰਘ ਪਟਿਆਲੇ ਵਾਲੇ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਭਾਈ ਅਵਤਾਰ ਸਿੰਘ ਵੱਲੋਂ ਸੰਗਤਾਂ ਨੂੰ ਗੁਰਇਤਹਾਸ ਸਰਵਣ ਕਰਵਾਇਆ ਗਿਆ। ਸਮਗਾਮ ਦੀ ਸਮਪਾਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਪ੍ਰਸ਼ਾਦ ਸਿੰਘ ਭਾਟੀਆ, ਸਰਬਜੀਤ ਸਿੰਘ ਕਾਲੜਾ, ਸੁਦਰਸ਼ਨ ਸਿੰਘ, ਸੂਰਬੀਰ ਸਿੰਘ ਸੇਠੀ, ਗੋਪਾਲ ਸਿੰਘ, ਅਮਰਜੀਤ ਕੌਰ ਚੱਡਾ, ਅਨੂਪ ਕੌਰ, ਮਨੈਜਰ ਉਪਿੰਦਰ ਸਿੰਘ, ਸੇਵਾਦਾਰ ਸੁਖਵੀਰ ਸਿੰਘ, ਦਿਲਜੀਤ ਸਿੰਘ, ਪੱਪੂ ਪ੍ਰਧਾਨ ਅਤੇ ਸਮੂਹ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਵਿਸ਼ੇਸ਼ ਸਮਾਗਮ: ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਗੁਰੂ ਨਾਨਕ ਨਗਰ ਅਮਲੋਹ ਰੋਡ ਖੰਨਾ ਵਿਖੇ ਸਾਹਿਬ ਸੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੇ ਸਬੰਧ ’ਚ ਵਿਸ਼ੇਸ਼ ਗੁਰਮਤਿ ਸਾਮਗਮਾਂ ਦਾ ਆਯੋਜਨ ਕੀਤਾ ਗਿਆ। ਜਿਸ ’ਚ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ। ਉਸ ਤੋਂ ਉਪਰੰਤ ਭਾਈ ਗੁਰਭਜਨ ਸਿੰਘ ਹਜ਼ੂਰੀ ਰਾਗੀ ਜੱਥੇ ਵੱਲੋਂ ਕੀਰਤਨ ਦੀ ਹਾਜ਼ਰੀ ਭਰੀ ਗਈ।ਭਾਈ ਸੁਖਵਿੰਦਰ ਸਿੰਘ, ਸਿੱਖ ਪ੍ਰਚਾਰਕ ਵੱਲੋਂ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕੀਤਾ ਗਿਆ। ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਗੀ ਜੱਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਪਾਲ ਸਿੰਘ, ਮੀਤ ਪ੍ਰਧਾਨ ਨੇਤਰ ਸਿੰਘ, ਬਿਸ਼ਨ ਸਿੰਘ ਖਜਾਨਚੀ, ਮੁੱਖ ਗ੍ਰੰਥੀ ਭਾਈ ਗੁਰਦੀਪ ਸਿੰਘ, ਸੁਰਿੰਦਰ ਸਿੰਘ ਜੇ. ਈ., ਨਛੱਤਰ ਸਿੰਘ, ਗੁਲਜਾਰ ਸਿੰਘ ਅਤੇ ਜਗਤ ਸਿੰਘ ਆਦਿ ਹਾਜ਼ਰ ਸਨ। ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿਖੇ ਸਮਾਗਮ ਖੰਨਾ, (ਹਰਜਿੰਦਰ ਸਿੰਘ ਲਾਲ)- ਸੰਤ ਨਾਮਦੇਵ ਸਭਾ ਰਜਿਸਟਰਡ ਖੰਨਾ ਵੱਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ, ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿੱਚ ਜਗਜੀਤ ਸਿੰਘ ਤਾਨ ਕਥਾਵਾਚਕ ਅਤੇ ਭਾਈ ਅਵਤਾਰ ਸਿੰਘ ਕਥਾਵਾਚਕ ਨੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਵੱਲੋਂ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਤ ਨਾਮਦੇਵ ਸਭਾ ਰਜਿਸਟਰ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਭਾਈ ਗੁਰਸ਼ਰਨ ਸਿੰਘ ਮੁੱਖ ਗ੍ਰੰਥੀ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁਟ ਵਰਤਾਏ ਗਏ ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ ਬੱਟੂ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਵਿੱਤ ਕੰਟਰੋਲਰ ਮਾਸਟਰ ਸੁਰਿੰਦਰ ਸਿੰਘ, ਖਜਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਮਨਦੀਪ ਸਿੰਘ ਮਰਜਾਰਾ, ਜਗਤਾਰਨਜੀਤ ਸਿੰਘ, ਮਨੀ ਸਿੰਘ ਬੇਦੀ, ਕਰਨੈਲ ਸਿੰਘ ਕੈਥ, ਹਰਪ੍ਰੀਤ ਸਿੰਘ, ਬਹਾਦਰ ਸਿੰਘ ਕੈਂਥ, ਅਮਨਪ੍ਰੀਤ ਸਿੰਘ ਤੱਗੜ, ਅਰਵਿੰਦਰ ਸਿੰਘ, ਕੇਸਰ ਸਿੰਘ ਗੁਰਮੀਤ ਸਿੰਘ ਕਾਲਾ, ਗੁਰਮੀਤ ਸਿੰਘ ਵਾਲੀਆ, ਡਾਕਟਰ ਗੁਰਮੀਤ ਸਿੰਘ, ਹਰਮੀਤ ਸਿੰਘ ਪੱਪੀ, ਰਜਿੰਦਰ ਸਿੰਘ ਨਿੱਕਾ, ਸੁਖਦੇਵ ਸਿੰਘ, ਜਰਨੈਲ ਸਿੰਘ ਤੱਗੜ, ਨੈਬ ਸਿੰਘ ਚਮਕੌਰ ਸਾਹਿਬ ਮੈਨੇਜਰ ਭਾਗ ਸਿੰਘ, ਗੁਰਦੀਪ ਸਿੰਘ ਦੀਪੂ, ਸਨੀ ਤੱਗੜ, ਧਰਮ ਸਿੰਘ ਬੇਦੀ, ਅੰਮ੍ਰਿਤ ਸਿੰਘ ਲਵਲੀ, ਮੰਗਤ ਸਿੰਘ ਬਿਜਲੀ ਵਾਲੇ, ਬੀਬੀ ਅਮਰਜੀਤ ਕੌਰ ਬੀਬੀ ਮਨਜੀਤ ਕੌਰ, ਬੀਬੀ ਹਰਬੰਸ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਸ਼ਰਨ ਕੌਰ, ਬੀਬੀ ਗੁਰਮੀਤ ਕੌਰ, ਜਸਪਿੰਦਰ ਕੌਰ ਰਾਣੀ, ਨਵਜੋਤ ਕੌਰ ਤੱਗੜ ਆਦਿ ਹਾਜ਼ਰ ਸਨ। ਸਿੱਧਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਸਤਨਾਮ ਸਿੰਘ ਵਲੋਂ ਜਥੇ ਸਮੇਤ ਕੀਰਤਨ ਵਿਖਿਆਨ ਕਰਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਲਸਾੜਾ, ਗੁਰਬਾਜ ਸਿੰਘ ਜ਼ੁਲਮਗੜ੍ਹ, ਜਗਦੇਵ ਸਿੰਘ ਲਸਾੜਾ, ਛੋਟਾ ਸਿੰਘ ਲਸਾੜਾ, ਬੰਤ ਸਿੰਘ ਨਿਜਾਮਪੁਰ, ਕੁਲਵਿੰਦਰ ਸਿੰਘ ਗਿੱਲ, ਜਗਮੇਲ ਸਿੰਘ ਜੱਗੀ, ਮੇਜਰ ਸਿੰਘ ਮਦਨੀਪੁਰ, ਅਵਤਾਰ ਸਿੰਘ ਜਰਗੜੀ, ਪਾਲ ਸਿੰਘ ਸਿਹਹੜਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਨਿਜ਼ਾਮਪੁਰ ਵਿਖੇ ਸਮਾਗਮ ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗੁਰਦੁਆਰਾ ਸਾਹਿਬ ਪਿੰਡ ਨਿਜ਼ਾਮਪੁਰ ਵਿਖੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਗੁਰਪ੍ਰੀਤ ਸਿੰਘ ਵਲੋਂ ਕਥਾ ਵਿਚਾਰਾਂ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਵਿਚ ਲੋਕਾਈ ਦੇ ਭਲੇ ਲਈ ਕਿਸ ਤਰ੍ਹਾਂ ਯੋਗਾਸਨ ਪਾਇਆ, ਜਿਸਦੇ ਫਲਸਫੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮੇਂ ਸਨਮਾਨ ਸਖਸ਼ੀਅਤਾਂ ਦਾ ਪ੍ਰਬੰਧਕ ਕਮੇਟੀ ਵਲੋਂ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਸਰਪੰਚ ਲਖਵੀਰ ਸਿੰਘ, ਗੁਰਮੇਲ ਸਿੰਘ, ਗੁਰਮਨਦੀਪ ਸਿੰਘ, ਗੁਰਦੇਵ ਸਿੰਘ, ਰੁਪਿੰਦਰ ਸਿੰਘ, ਗੁਰਪਿੰਦਰ ਸਿੰਘ, ਮਨਵੀਰ ਸਿੰਘ, ਸਕਿੰਦਰ ਸਿੰਘ, ਪ੍ਰਗਟ ਸਿੰਘ, ਜਸਪ੍ਰੀਤ ਸਿੰਘ ਜੱਸੀ, ਬੇਅੰਤ ਸਿੰਘ, ਲਖਵੀਰ ਸਿੰਘ ਰਾਜੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਚੋਲਾ ਸਾਹਿਬ ਘੁਡਾਣੀ ਕਲ੍ਹਾਂ ਵਿਖੇ ਪ੍ਰਕਾਸ਼ ਪੁਰਬ ’ਤੇ ਸਮਾਗਮ ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਚੱਜੇ ਪ੍ਰਬੰਧਾਂ ਹੇਠ ਇਤਹਾਸਿਕ ਗੁਰਦੁਆਰਾ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਅੱਜ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ’ਤੇ ਸਮੂਹ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਅੰਮ੍ਰਿਤ ਵੇਲੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪ੍ਰਸਿੱਧ ਰਾਗੀ ਜਥੇ ਵੱਲੋਂ ਕੀਰਤਨ ਵਿਖਿਆਨ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉਸ ਤੋਂ ਬਾਅਦ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਆਪਣੀਆਂ ਵਾਰਾਂ ਦੁਆਰਾ ਸੰਗਤਾਂ ਨੂੰ ਗੁਰੂ ਜਸ਼ ਸੁਣਾਇਆ ਗਿਆ। ਇਸ ਸਮੇਂ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਅੰਦਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੰੁਦਿਆਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 52 ਕਲੀਆਂ ਵਾਲੇ ਚੋਲਾ ਸਾਹਿਬ, ਪੋਥੀ ਸਾਹਿਬ ਤੇ ਜੋੜਾ ਸਾਹਿਬ ਦੇ ਦਰਸ਼ਨ –ਦੀਦਾਰੇ ਕੀਤੇ। ਇਸ ਸਮੇਂ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਹਲਕਾ ਇੰਚਾਰਜ ਤੇ ਮੈਨੇਜਰ ਗੁਰਜੀਤ ਸਿੰਘ ਰਾਜੇਵਾਲ ਵੱਲੋਂ ਗੁਰਦੁਆਰਾ ਚੋਲਾ ਸਾਹਿਬ ਵਿਖੇ ਸਾਲ ਭਰ ਲੰਗਰ ਵਿੱਚ ਪ੍ਰਸ਼ਾਦੇ ਪਕਾਉਣ ਦੀਆਂ ਸੇਵਾਵਾਂ ਨਿਭਾਉਣ ਵਾਲੀਆਂ ਬੀਬੀਆਂ ਦਾ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਪਾਇਲ ਤੋਂ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ, ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਇੰਜੀ. ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ ਸ਼੍ਰੋ. ਅ. ਦਲ, ਮੈਨੇਜਰ ਗੁਰਜੀਤ ਸਿੰਘ ਰਾਜੇਵਾਲ, ਗ੍ਰੰਥੀ ਭਾਈ ਅਮਰੀਕ ਸਿੰਘ, ਮੰਚ ਸੰਚਾਲਕ ਬੰਤ ਸਿੰਘ ਘੁਡਾਣੀ, ਕਿਸਾਨ ਆਗੂ ਰਾਜਵੀਰ ਸਿੰਘ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ। ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ, ਰਾਜੇਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਖੰਨਾ, (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਸਕੂਲ ਰਾਜੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਵੱਲੋਂ ਕੀਤੀ ਗਈ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਧਾਰਮਿਕ ਕਵਿਤਾਵਾਂ ਅਤੇ ਗੁਰਬਾਣੀ ਦੇ ਸ਼ਬਦਾਂ ਦਾ ਉਚਾਰਨ ਕੀਤਾ ਗਿਆ। ਇਸ ਤੋਂ ਇਲਾਵਾ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਨੇ ਵੀ ਰਸਭਿੰਨੇ ਸ਼ਬਦ ਗਾਇਨ ਕਰਕੇ ਸਮੁੱਚੇ ਮਾਹੌਲ ਨੂੰ ਗੁਰਮਈ ਰੰਗ ਵਿੱਚ ਰੰਗ ਦਿੱਤਾ। ਪ੍ਰਕਾਸ਼ ਪੁਰਬ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ’ਚ ਸ਼ਰਧਾ ਨਾਲ ਮਨਾਇਆ ਮਾਛੀਵਾੜਾ ਸਾਹਿਬ, (ਰਾਜਦੀਪ ਸਿੰਘ ਅਲਬੇਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਇਸ ਮੌਕੇ ਆਰੰਭ ਕੀਤੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਜਥੇ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਗੁਰਪੁਰਬ ਨੂੰ ਸਮਰਪਿਤ ਪਿਛਲੇ ਕਈ ਦਿਨਾਂ ਤੋਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਚਲਾਈ ਜਾ ਰਹੀ ਸੁਖਮਨੀ ਸਾਹਿਬ ਪਾਠਾਂ ਦੀ ਲੜੀ ਦੇ ਵੀ ਭੋਗ ਪਾਏ ਗਏ। ਇਸ ਉਪਰੰਤ ਢਾਡੀ ਜੱਥਿਆਂ ਵਲੋਂ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬਾਨਾਂ ਵਿਚ ਸੰਗਤਾਂ ਵਲੋਂ ਦੀਪਮਾਲਾ ਵੀ ਕੀਤੀ ਗਈ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਅਤੇ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਵਿਖੇ ਵੀ ਸੰਗਤਾਂ ਨੇ ਸੀਸ ਨਿਵਾਇਆ। ਇਲਾਕੇ ਦੀਆਂ ਸੰਗਤਾਂ ਵਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ। ਇਸ ਮੌਕੇ ਬਾਬਾ ਮੋਹਣ ਸਿੰਘ, ਹਰਜਤਿੰਦਰ ਸਿੰਘ ਬਾਜਵਾ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਖਜਾਨਚੀ ਜਸਪਿੰਦਰ ਸਿੰਘ, ਅਕਾਊਟੈਂਟ ਭੁਪਿੰਦਰ ਸਿੰਘ, ਸਟੋਰ ਕੀਪਰ ਗੁਲਜ਼ਾਰ ਸਿੰਘ, ਰਿਕਾਰਡ ਕੀਪਰ ਅਮਰਿੰਦਰ ਸਿੰਘ, ਲੰਗਰ ਇੰਚਾਰਜ ਬਿੰਦਰ ਸਿੰਘ, ਗ੍ਰੰਥੀ ਬਲਦੇਵ ਸਿੰਘ ਤੇ ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਗਿੱਲ, ਸ਼ੇਰ ਸਿੰਘ, ਹਰਬੰਤ ਸਿੰਘ ਮੁੱਤੋਂ, ਮੱਖਣ ਸਿੰਘ ਪਾਬਲਾ, ਗੁਰਨਾਮ ਸਿੰਘ ਖਾਲਸਾ ਹਾਜ਼ਰ ਸਨ। ਇਸ ਮੌਕੇ ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ’ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੇ ਨਾਲ-ਨਾਲ ਆਪਸੀ ਪਿਆਰ, ਸਾਂਝ ਅਤੇ ਭਾਈਚਾਰੇ ਦੀ ਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵੀ ਗੁਰੂ ਸਾਹਿਬ ਜੀ ਦੇ ਜੀਵਨ, ਫਲਸਫ਼ੇ ਅਤੇ ਮਨੁੱਖਤਾ ਨੂੰ ਦਿੱਤੀਆਂ ਮਹਾਨ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਉਨ੍ਹਾਂ ਵੱਲੋਂ ਦਰਸਾਏ ਸੱਚ, ਸੇਵਾ ਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ। ।
ਪਿਛਲੀ ਖ਼ਬਰ ਡੀ. ਐਸ. ਪੀ ਬਲਵਿੰਦਰ ਸਿੰਘ ਜੌੜਾ ਨੇ ਪਾਇਲ ਵਿਖੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।