25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਸ਼ਵ ਪੱਧਰ ’ਤੇ ਚਮਕ ਰਹੇ ਕੁਲਾਰ ਹਸਪਤਾਲ ਵਿਖੇ ਉਚੇਚੇ ਤੌਰ ’ਤੇ ਪਹੁੰਚੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ

ਬੀਜਾ, 24 ਨਵੰਬਰ (ਕਸ਼ਮੀਰਾ ਸਿੰਘ ਬਗਲੀ)ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਖਾਲਸਾ ਢੱਡਰੀਆਂਵਾਲੇ ਬੀਤੇ ਦਿਨੀਂ ਵਿਸ਼ੇਸ਼ ਤੌਰ ’ਤੇ ਇਲਾਕੇ ਦੀ ਨਾਮਵਰ ਅਤੇ ਵਿਸ਼ਵ ਪ੍ਰਸਿੱਧ ਸਿਹਤ ਸੰਸਥਾ ਕੁਲਾਰ ਹਸਪਤਾਲ ਬੀਜਾ ਵਿਖੇ ਪਹੁੰਚੇ। ਹਸਪਤਾਲ ਪਹੁੰਚਣ ’ਤੇ ਪ੍ਰਸਿੱਧ ਸਰਜਨ ਡਾ.

ਅਜੀਤ ਡੈਸਕ 25-11-2026
ਬੀਜਾ, 24 ਨਵੰਬਰ (ਕਸ਼ਮੀਰਾ ਸਿੰਘ ਬਗਲੀ)ਉੱਘੇ ਸਿੱਖ ਪ੍ਰਚਾਰਕ ਸੰਤ ਬਾਬਾ ਰਣਜੀਤ ਸਿੰਘ ਖਾਲਸਾ ਢੱਡਰੀਆਂਵਾਲੇ ਬੀਤੇ ਦਿਨੀਂ ਵਿਸ਼ੇਸ਼ ਤੌਰ ’ਤੇ ਇਲਾਕੇ ਦੀ ਨਾਮਵਰ ਅਤੇ ਵਿਸ਼ਵ ਪ੍ਰਸਿੱਧ ਸਿਹਤ ਸੰਸਥਾ ਕੁਲਾਰ ਹਸਪਤਾਲ ਬੀਜਾ ਵਿਖੇ ਪਹੁੰਚੇ। ਹਸਪਤਾਲ ਪਹੁੰਚਣ ’ਤੇ ਪ੍ਰਸਿੱਧ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ, ਚੇਅਰਮੈਨ ਪ੍ਰੋਫੈਸਰ ਗੁਰਬਖਸ਼ ਸਿੰਘ ਬੀਜਾ, ਹਰਦੀਪ ਸਿੰਘ ਗਰੇਵਾਲ ਸੇਵਾ ਮੁਕਤ ਪੀ. ਪੀ. ਐਸ. ਸੀ. ਸਰਬਜੀਤ ਕੌਰ ਗਰੇਵਾਲ, ਡਾਕਟਰ ਨਵੀਨ ਮਨਚੰਦਾ, ਡਾਕਟਰ ਅਮੀਨ ਕੌਰ ਗਰੇਵਾਲ ਵੱਲੋਂ ਉਨ੍ਹਾਂ ਦਾ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਸਪਤਾਲ ਦੇ ਸਮੂਹ ਸਟਾਫ਼ ਅਤੇ ਪ੍ਰਬੰਧਕੀ ਕਮੇਟੀ ਵੱਲੋਂ ਵੀ ਬਾਬਾ ਜੀ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਦੌਰੇ ਦੌਰਾਨ ਸੰਤ ਬਾਬਾ ਰਣਜੀਤ ਸਿੰਘ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ, ਆਧੁਨਿਕ ਆਪ੍ਰੇਸ਼ਨ ਥੀਏਟਰਾਂ, ਆਈ. ਸੀ. ਯੂ., ਮੋਟਾਪਾ ਵਿਭਾਗ ਅਤੇ ਲੈਬਾਰਟਰੀਆਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਹਸਪਤਾਲ ਦੇ ਡਾਇ. ਤੇ. ਇੰਟਰਨੈਸ਼ਨਲ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਬਾਬਾ ਜੀ ਨੂੰ ਹਸਪਤਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੁਲਾਰ ਹਸਪਤਾਲ ਮੋਟਾਪੇ ਦੇ ਇਲਾਜ (ਬੈਰੀਐਟ੍ਰਿਕ ਸਰਜਰੀ) ਵਿੱਚ ਸੰਸਾਰ ਪੱਧਰ ’ਤੇ ਚਮਕ ਰਿਹਾ ਹੈ ਅਤੇ ਹੁਣ ਤੱਕ ਇੱਥੇ ਹਜ਼ਾਰਾਂ ਦੀ ਤਾਦਾਦ ਵਿੱਚ ਮੋਟਾਪੇ ਦੇ ਸਫ਼ਲ ਆਪ੍ਰੇਸ਼ਨ ਹੋ ਚੁੱਕੇ ਹਨ, ਜਿਨ੍ਹਾਂ ਦਾ ਲਾਭ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਮਰੀਜ਼ ਲੈ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਸਪਤਾਲ ਗੋਡੇ ਅਤੇ ਚੁੱਲ੍ਹੇ ਬਦਲਣ (ਜੁਆਇੰਟ ਰਿਪਲੇਸਮੈਂਟ), ਬੇਔਲਾਦ ਜੋੜਿਆਂ ਦੇ ਇਲਾਜ ਆਈ. ਵੀ. ਐਫ., ਟੈਸਟ ਟਿਊਬ ਬੇਬੀ, ਦੂਰਬੀਨ ਰਾਹੀਂ ਕੀਤੇ ਜਾਣ ਵਾਲੇ ਆਪ੍ਰੇਸ਼ਨਾਂ (ਲੈਪਰੋਸਕੋਪਿਕ ਸਰਜਰੀ) ਅਤੇ ਹੋਰ ਕਈ ਗੰਭੀਰ ਬਿਮਾਰੀਆਂ ਦੇ ਇਲਾਜ ਵਿੱਚ ਵੀ ਮੋਹਰੀ ਰੋਲ ਪਿਛਲੇ ਦੋ ਦਹਾਕਿਆਂ ਤੋਂ ਅਦਾ ਕਰ ਰਿਹਾ ਹੈ। ਬਾਬਾ ਰਣਜੀਤ ਸਿੰਘ ਨੇ ਇਨ੍ਹਾਂ ਸਾਰੇ ਵਿਭਾਗਾਂ ਵਿੱਚ ਉਪਲਬਧ ਆਧੁਨਿਕ ਮਸ਼ੀਨਰੀ ਅਤੇ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਸੰਤ ਬਾਬਾ ਰਣਜੀਤ ਸਿੰਘ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਡੂੰਘੀ ਸੰਤੁਸ਼ਟੀ ਪ੍ਰਗਟ ਕੀਤੀ।
ਪਿਛਲੀ ਖ਼ਬਰ ਪਹਿਲੇ ਪਾਤਸ਼ਾਹ ਦੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਤਰਤਨ ਸਜਾਇਆ ਅਗਲੀ ਖ਼ਬਰ ਡੀ. ਐਸ. ਪੀ ਬਲਵਿੰਦਰ ਸਿੰਘ ਜੌੜਾ ਨੇ ਪਾਇਲ ਵਿਖੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।