26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖ਼ੂਨਦਾਨ ਕੈਂਪ ਲਗਾਇਆ

ਸਾਹਨੇਵਾਲ, 25 ਨਵੰਬਰ (ਅਮਰਜੀਤ ਸਿੰਘ ਮੰਗਲੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾ. ਦਸਵੀਂ, ਸਾਹਨੇਵਾਲ ਵਿਖੇ ਜਗਤ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 928ਵਾਂ ਮਹਾਨ ਖ਼ੂਨਦਾਨ ਕੈਂਪ ਪ੍ਰਧਾਨ ਬਲਜੀਤ ਹਰਾ, ਮਲਕੀਤ ਸਿੰਘ ਹਰਾ ਮੀਤ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ।

ਅਜੀਤ ਡੈਸਕ 26-11-2026
ਸਾਹਨੇਵਾਲ, 25 ਨਵੰਬਰ (ਅਮਰਜੀਤ ਸਿੰਘ ਮੰਗਲੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾ. ਦਸਵੀਂ, ਸਾਹਨੇਵਾਲ ਵਿਖੇ ਜਗਤ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 928ਵਾਂ ਮਹਾਨ ਖ਼ੂਨਦਾਨ ਕੈਂਪ ਪ੍ਰਧਾਨ ਬਲਜੀਤ ਹਰਾ, ਮਲਕੀਤ ਸਿੰਘ ਹਰਾ ਮੀਤ ਪ੍ਰਧਾਨ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਬਲਜੀਤ ਸਿੰਘ ਹਰਾ ਪ੍ਰਧਾਨ ਨੇ ਲੋੜਵੰਦ ਮਰੀਜ਼ਾਂ ਲਈ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਰਾਹੀਂ ਅਨੇਕਾਂ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਮਨਪ੍ਰੀਤ ਸਿੰਘ ਮੰਗਾ, ਬਲਜਿੰਦਰ ਸਿੰਘ ਸਮੇਤ 70 ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਭੇਂਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿਤਾ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਸੰਧੂ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸ਼ਾਹ ਸਿੰਘ, ਅਵਤਾਰ ਸਿੰਘ, ਹੁਸ਼ਿਆਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਕੁਲਦੀਪ ਸਿੰਘ ਦੀਪਾ, ਕੁਲਜੀਤ ਸਿੰਘ ਹਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੋ ਨੌਜਵਾਨਾਂ ਦੀ ਮੌਤ ਮਗਰੋਂ ਹਰਕਤ ’ਚ ਆਈ ਮਾਛੀਵਾੜਾ ਪੁਲਿਸ, ਨਸ਼ਾ ਤਸਕਰਾਂ ’ਤੇ ਕੱਸਿਆ ਸ਼ਿਕੰਜਾ ਅਗਲੀ ਖ਼ਬਰ ਕਿਸਾਨਾਂ ਦੀ ਕਾਤਲ ਭਾਜਪਾ ਨਾਲ ਗੱਠਜੋੜ ਕਰਕੇ ਅਕਾਲੀ ਦਲ ਪੈਰਾਂ ’ਚ ਡਿੱਗਿਆ- ਰੁਪਾਲੋਂ, ਨਿਜ਼ਾਮਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।