27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸਾਨ ਅੰਦੋਲਨ ਦੇ ਛੇ ਸਾਲ ਪੂਰੇ ਹੋਣ ਮੌਕੇ ਖੰਨਾ ਵਿਖੇ ਕਿਸਾਨ ਸੰਘਰਸ਼ ਦੀ ਯਾਦ ਵਿੱਚ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਕਿਸਾਨਾਂ ਦੇ ਇਕ ਵਫ਼ਦ ਵੱਲੋਂ ਉੱਪ ਮੰਡਲ ਮਜਿਸਟਰੇਟ ਖੰਨਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਅਜੀਤ ਡੈਸਕ 27-11-2026
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਕਿਸਾਨ ਅੰਦੋਲਨ ਦੇ ਛੇ ਸਾਲ ਪੂਰੇ ਹੋਣ ਮੌਕੇ ਖੰਨਾ ਵਿਖੇ ਕਿਸਾਨ ਸੰਘਰਸ਼ ਦੀ ਯਾਦ ਵਿੱਚ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਕਿਸਾਨਾਂ ਦੇ ਇਕ ਵਫ਼ਦ ਵੱਲੋਂ ਉੱਪ ਮੰਡਲ ਮਜਿਸਟਰੇਟ ਖੰਨਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਕਿਸਾਨਾਂ ਦੇ ਸੰਘਰਸ਼, ਕੁਰਬਾਨੀ ਅਤੇ ਏਕਤਾ ਨੂੰ ਯਾਦ ਕਰਨ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨਾ ਦੇਸ਼ ਦੀ ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ਨੂੰ ਕਮਜ਼ੋਰ ਕਰਨ ਦੇ ਬਰਾਬਰ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਜਥੇਦਾਰ ਸਰਬਜੀਤ ਸਿੰਘ ਖਾਲਸਾ ਉਮੀਦਵਾਰ ਖੰਨਾ ਵਿਧਾਨ ਸਭਾ, ਬਲਜੀਤ ਸਿੰਘ ਸੰਧੂ ਸੂਬਾ ਪ੍ਰਧਾਨ, ਹਰਬੰਸ ਸਿੰਘ ਮਾਂਗਟ, ਜਸਪਾਲ ਸਿੰਘ ਖਾਲਸਾ, ਸ਼ਮਸ਼ੇਰ ਸਿੰਘ ਖਾਲਸਾ, ਸੁੱਖਵਿੰਦਰ ਸਿੰਘ ਸੁੱਖੀ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਕਾਂਗਰਸ ਵਲੋਂ ਕੱਢੀ ‘ਸੰਵਿਧਾਨ ਬਚਾਓ’ ਯਾਤਰਾ ’ਚ ਸੈਂਕੜੇ ਵਰਕਰਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।