ਫੈਪ ਨੈਸ਼ਨਲ ਐਵਾਰਡਜ਼ 2026 ’ਚ ਰਾੜਾ ਸਾਹਿਬ ਸਕੂਲ ਨੇ ਖੇਡਾਂ ਦੇ ਖੇਤਰ ’ਚ ਜਿੱਤਿਆ ‘ਬੈਸਟ ਸਕੂਲ ਐਵਾਰਡ’
ਰਾੜਾ ਸਾਹਿਬ, 28 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਫ਼ੈਪ ਨੈਸ਼ਨਲ ਐਵਾਰਡਜ਼ ਆਫ਼ ਇੰਡੀਆ, 2026 ਮਾਣਮੱਤਾ ਐਵਾਰਡ ਸਮਾਰੋਹ ਜੋ ਕਿ ਬੀਤੇ ਦਿਨੀ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਨੂੰ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਪ੍ਰਾਪਤੀਆਂ ਲਈ ‘ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲ ਦੀਆਂ ਚਾਰ ਹੋਣਹਾਰ ਖਿਡਾਰਨਾਂ ਨੂੰ ਵੀ ਵੱਖ-ਵੱਖ ਖੇਡਾਂ ਵਿੱਚ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।
4
4 ਹੋਣਹਾਰ ਖਿਡਾਰਨਾਂ ਨੇ ਵੱਖ-ਵੱਖ ਖੇਡ ਖ਼ੇਤਰ ਵਿੱਚ ਪ੍ਰਾਪਤ ਕੀਤੇ ‘ਪ੍ਰਾਈਡ ਆਫ਼ ਇੰਡੀਆ- ਬੈਸਟ ਅਚੀਵਮੈਂਟ ਅਵਾਰਡ’
29-11-2026
ਰਾੜਾ ਸਾਹਿਬ, 28 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਫ਼ੈਪ ਨੈਸ਼ਨਲ ਐਵਾਰਡਜ਼ ਆਫ਼ ਇੰਡੀਆ, 2026 ਮਾਣਮੱਤਾ ਐਵਾਰਡ ਸਮਾਰੋਹ ਜੋ ਕਿ ਬੀਤੇ ਦਿਨੀ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਨੂੰ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਅਤੇ ਪ੍ਰਾਪਤੀਆਂ ਲਈ ‘ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲ ਦੀਆਂ ਚਾਰ ਹੋਣਹਾਰ ਖਿਡਾਰਨਾਂ ਨੂੰ ਵੀ ਵੱਖ-ਵੱਖ ਖੇਡਾਂ ਵਿੱਚ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਸਮੇਂ ਯਸ਼ਮੀਨ ਕੌਰ ਨੂੰ ਵੇਟਲਿਫਟਿੰਗ, ਅਕਾਲਰੂਪ ਕੌਰ ਅਤੇ ਅਦੀਬ ਕੌਰ ਨੂੰ ਐਥਲੈਟਿਕਸ ਅਤੇ ਸੁਖਮਨਪ੍ਰੀਤ ਕੌਰ ਨੂੰ ਫੁੱਟਬਾਲ ਦੇ ਖੇਤਰ ਵਿੱਚ ਉਨ੍ਹਾਂ ਦੀ ਬਿਹਤਰੀਨ ਖੇਡ ਪ੍ਰਤਿਭਾ, ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਮਾਣਮੱਤੇ ਐਵਾਰਡ ਪ੍ਰਦਾਨ ਕੀਤੇ ਗਏ। ਇਸ ਸ਼ਾਨਦਾਰ ਸਮਾਰੋਹ ਵਿੱਚ ਸਨਮਾਨਿਤ ਖਿਡਾਰਨਾਂ ਦੇ ਨਾਲ ਸਕੂਲ ਦੇ ਖੇਡ ਅਧਿਆਪਕ ਨਰਿੰਦਰ ਸਿੰਘ ਅਤੇ ਪਵਨਦੀਪ ਕੌਰ ਨੇ ਵੀ ਸ਼ਿਰਕਤ ਕੀਤੀ। ਖਿਡਾਰਨਾਂ ਦੀਆਂ ਇਹ ਪ੍ਰਾਪਤੀਆਂ ਉਨ੍ਹਾਂ ਦੀ ਅਣਥੱਕ ਮਿਹਨਤ, ਦ੍ਰਿੜ੍ਹ ਇਰਾਦੇ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦੀ ਮੂੰਹ ਬੋਲਦੀ ਤਸਵੀਰ ਹਨ। ਇਸ ਦੇ ਨਾਲ ਹੀ ਸਕੂਲ ਨੂੰ ਮਿਲਿਆ ‘ਬੈਸਟ ਸਕੂਲ ਐਵਾਰਡ’ ਸੰਸਥਾ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਉਚਿਤ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਦੀ ਪ੍ਰਮਾਣਿਕਤਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੁੱਚੇ ਖੇਡ ਵਿਭਾਗ ਨੂੰ ਵਧਾਈ ਦੇ ਪਾਤਰ ਦੱਸਿਆ ਕਿਉਂਕਿ ਉਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਹੀ ਸਕੂਲ ਇਹ ਪ੍ਰਾਪਤੀ ਹਾਸਲ ਕਰਨ ਵਿੱਚ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਅਜਿਹੇ ਮਾਣਮੱਤੇ ਸਨਮਾਨ ਨਾ ਸਿਰਫ਼ ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹਨ, ਸਗੋਂ ਸਮੁੱਚੀ ਸੰਸਥਾ ਦੇ ਮਾਣ ਅਤੇ ਗੌਰਵ ਵਿੱਚ ਵੀ ਵਾਧਾ ਕਰਦੇ ਹਨ।