ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਲਿਆਉਣੀ ਜ਼ਰੂਰੀ- ਬੱਬਲੂ ਲੋਪੋਂ
ਮਾਛੀਵਾੜਾ ਸਾਹਿਬ, 29 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਪਿੰਡ ਰਹੀਮਾਬਾਦ ਖ਼ੁਰਦ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡਾਂ ਵਿਚ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਵਿੱਢੀ ਡੋਰ-ਟੂ-ਡੋਰ ਮੁਹਿੰਮ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਹਲਕਾ ਸਮਰਾਲਾ ਤੋਂ ਇੰਚਾਰਜ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਲੋਕ ਹਿਤਾਂ ਲਈ ਲੜਾਈ ਲੜ ਰਹੀ ਹੈ।
ਅਜੀਤ ਡੈਸਕ
30-11-2026