23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਇਕਾਈ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਤਪਾ ਮੰਡੀ, 22 ਅਗਸਤ (ਵਿਜੇ ਸ਼ਰਮਾ)-ਐੱਨ. ਐੱਚ.

ਅਜੀਤ ਡੈਸਕ 23-08-2026
ਤਪਾ ਮੰਡੀ, 22 ਅਗਸਤ (ਵਿਜੇ ਸ਼ਰਮਾ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਰੋਸ ਜਤਾਇਆ ਕਿ ਇਕ ਪਾਸੇ ਤਾਂ ਸਰਕਾਰ ਆਪਣੇ ਵਿਗਿਆਪਨਾਂ, ਹੋਰ ਸਕੀਮਾਂ ਤੇ ਬੇਹਿਸਾਬ ਪੈਸਾ ਖ਼ਰਚ ਕਰ ਰਹੀ ਹੈ ਪਰ ਐਨ.ਐੱਚ.ਐਮ. ਕਾਮੇ ਜਿਹੜੇ ਇਸ ਮਹਿੰਗਾਈ ਭਰੇ ਦੌਰ ਵਿਚ ਤਨਖ਼ਾਹਾਂ ਵਿਚ ਵਾਧੇ ਦੀ ਮੰਗ ਕਰ ਰਹੇ ਹਨ, ਯੂਨੀਅਨ ਨੇ ਸਰਕਾਰ ਦੀਆਂ ਇਨ੍ਹਾਂ ਦੋਗਲੀਆਂ ਨੀਤੀਆਂ ’ਤੇ ਸਵਾਲ ਚੁੱਕਿਆ ਹੈ ਕਿ ਹੋਰ ਸਕੀਮਾਂ ਲਈ ਪੈਸਾ ਕਿੱਥੋਂ ਆ ਰਿਹਾ ਹੈ। ਇਸ ਮੌਕੇ ਯੂਨੀਅਨ ਦੀ ਇਕਾਈ ਬਰਨਾਲਾ ਵਲੋਂ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫ਼ੂਕ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ। ਯੂਨੀਅਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਵਲੋਂ ਸਰਕਾਰ ਨਾਲ ਯੂਨੀਅਨ ਦੇ ਮੁੱਦਿਆਂ ਸਬੰਧੀ 50 ਤੋਂ ਜ਼ਿਆਦਾ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਫਿਰ ਵੀ ਸਰਕਾਰ ਵਲੋਂ ਠੇਕੇ ’ਤੇ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਇਸ ਦੇ ਸਿੱਟੇ ਵਜੋਂ ਐਨ.ਐੱਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ 24 ਅਗਸਤ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ। ਇਸ ਹੜਤਾਲ ’ਚ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੂਰੀ ਤਰਾਂ ਪ੍ਰਭਾਵਿਤ ਰਹੀਆਂ। ਇਸ ਹੜਤਾਲ ਦੌਰਾਨ ਐਨ.ਐੱਚ.ਐਮ. ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਐਨ.ਐੱਚ.ਐਮ. ਮੁਲਾਜ਼ਮਾਂ ਦੀ ਮੁੱਖ ਮੰਗਾਂ ਜਿਵੇਂ ਕਿ ਤਨਖ਼ਾਹਾਂ ਵਿਚ ਸਨਮਾਨਜਨਕ ਵਾਧਾ, ਗਰੈਚੁਟੀ, ਰਿਟਾਇਰਮੈਂਟ ਉਮਰ ਹੱਦ ਵਾਧਾ ਆਦਿ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਮੁਲਾਜ਼ਮਾਂ ਨੇ ਸਾਂਝੀ ਆਵਾਜ਼ ਵਿਚ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫ਼ਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਜੇਕਰ ਸਰਕਾਰ ਦੁਬਾਰਾ ਫਿਰ ਟਾਲ ਮਟੋਲ ਦੀ ਨੀਤੀ ਵਰਤਦੀ ਹੈ ਤਾਂ ਸਾਨੂੰ ਮਜਬੂਰ ਹੋ ਕੇ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣਾ ਪਵੇਗਾ ਅਤੇ ਜਲਦੀ ਹੀ ਸਟੇਟ ਹੈੱਡ ਕੁਆਰਟਰ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ। ਇਸ ਹੜਤਾਲ ਦੌਰਾਨ ਪ੍ਰਭਾਵਿਤ ਹੋਣ ਵਾਲੀਆਂ ਸਿਹਤ ਸੇਵਾਵਾਂ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਵਿਭਾਗ ਦੀ ਹੋਵੇਗੀ। ਇਸ ਮੌਕੇ ਵਿੱਕੀ, ਰੁਪਿੰਦਰ ਕੌਰ, ਪਰਮਜੀਤ ਕੌਰ, ਪ੍ਰਦੀਪ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੱਦੋਵਾਲ ਦੇ ਨੌਜਵਾਨ ਦੀ ਮੌਤ ਮਾਮਲੇ ’ਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਪੀੜਤ ਪਰਿਵਾਰ ਨੇ ਕੀਤਾ ਰੋਸ ਪ੍ਰ... ਅਗਲੀ ਖ਼ਬਰ ਗੱਡੀ ’ਤੇ ਮੀਂਹ ਦੇ ਪਾਣੀ ਦੇ ਛਿੱਟੇ ਪੈਣ ਕਾਰਨ ਹੋਈ ਲੜਾਈ, ਕਾਰ ਦੀ ਕੀਤੀ ਭੰਨਤੋੜ, ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।