24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਵਿਧਾਇਕ ਉੱਗੋਕੇ

ਤਪਾ ਮੰਡੀ, 23 ਅਗਸਤ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪੂਰਾ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਗਈ ਹੈ।

ਅਜੀਤ ਡੈਸਕ 24-08-2026
ਤਪਾ ਮੰਡੀ, 23 ਅਗਸਤ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਪੂਰਾ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਵਿਕਾਸ ਦੀ ਹਨੇਰੀ ਲਿਆ ਦਿੱਤੀ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਲਸ਼ਕਰੀ ਪੱਤੀ ’ਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਪੰਜਾਬ ਦਾ ਸਹੀ ਵਿਕਾਸ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ 2027 ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਵੀ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵੋਟਰ ਹੁਣ ਸੂਝਵਾਨ ਹੋ ਚੁੱਕਾ ਹੈ ਜਿਸ ਸਦਕਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਟੀਚਾ ਸਿੱਖਿਆ ਤੇ ਸਿਹਤ ਸਬੰਧੀ ਸੇਵਾਵਾਂ ਵਿਚ ਸੁਧਾਰ ਕਰਨਾ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ, ਸਾਬਕਾ ਟਰੱਕ ਯੂਨੀਅਨ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਸਰਪੰਚ ਹਰਚਰਨ ਸਿੰਘ ਆਦਿ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਲਗਾਇਆ ਤਿੰਨ ਰੋਜ਼ਾ ਪੁਸਤਕ ਮੇਲਾ ਸਮਾਪਤ, - ਨਾਟਕਾਂ ‘ਸੁਕਰਾਤ’ ਅਤੇ ‘ਠੱਗੀ’ ਦਾ ਹੋਇਆ ਸਫਲ ਮੰਚਣ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।