26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਹਿਲ ਖ਼ੁਰਦ ਦੇ ਸਾਬਕਾ ਸਰਪੰਚ ਭਗਵਾਨ ਸਿੰਘ ਹਰੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ

ਮਹਿਲ ਕਲਾਂ, 25 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਮਹਿਲ ਖ਼ੁਰਦ ਦੇ ਸਾਬਕਾ ਸਰਪੰਚ ਬਚਿੱਤਰ ਸਿੰਘ ਹਰੀ ਦੇ ਛੋਟੇ ਭਰਾ ਭਗਵਾਨ ਸਿੰਘ ਹਰੀ ਖੜਕੇ (75) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਸਿਹਤ ਖ਼ਰਾਬ ਰਹਿਣ ਕਾਰਨ ਬਿਮਾਰ ਚੱਲ ਰਹੇ ਸਨ।

ਅਜੀਤ ਡੈਸਕ 26-08-2026
ਮਹਿਲ ਕਲਾਂ, 25 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਮਹਿਲ ਖ਼ੁਰਦ ਦੇ ਸਾਬਕਾ ਸਰਪੰਚ ਬਚਿੱਤਰ ਸਿੰਘ ਹਰੀ ਦੇ ਛੋਟੇ ਭਰਾ ਭਗਵਾਨ ਸਿੰਘ ਹਰੀ ਖੜਕੇ (75) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਸਿਹਤ ਖ਼ਰਾਬ ਰਹਿਣ ਕਾਰਨ ਬਿਮਾਰ ਚੱਲ ਰਹੇ ਸਨ। ਅੱਜ ਪਿੰਡ ਮਹਿਲ ਖ਼ੁਰਦ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਰਿਸ਼ਤੇਦਾਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਮ ਅੱਖਾਂ ਨਾਲ ਵਿੱਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਗੁਰਮੀਤ ਸਿੰਘ ਹਰੀ ਅਤੇ ਜਗਮੀਤ ਸਿੰਘ ਜੱਗਾ ਨੇ ਦਿਖਾਈ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਅਤੇ ਅੰਤਿਮ ਯਾਤਰਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਚੇਅਰਮੈਨ ਰੂਬਲ ਗਿੱਲ ਕੈਨੇਡਾ, ਚੇਅਰਮੈਨ ਗੁਰੀ ਔਲਖ, ਪ੍ਰਵਾਸੀ ਭਾਰਤੀ ਬਿੰਦਰ ਹੈਰੀ ਕੈਨੇਡਾ, ਅਮਰ ਸਿੰਘ ਜਲਾਲਦੀਵਾਲ, ਸਰਪੰਚ ਹਰਪਾਲ ਸਿੰਘ ਸਿੱਖਾਂ ਦੇ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਗੁਰਪ੍ਰੀਤ ਸਿੰਘ ਖ਼ਿਆਲੀ, ਬਲਵਿੰਦਰ ਸਿੰਘ ਹਰੀ, ਜਸਵੰਤ ਸਿੰਘ ਲਾਲੀ, ਬੇਅੰਤ ਸਿੰਘ ਹਰੀ, ਗੁਰਮੇਲ ਸਿੰਘ ਹਰੀ, ਗਿੰਦਰ ਸਿੰਘ ਰਾਜਾ, ਡਾ: ਨਰਿੰਦਰ ਸਿੰਘ, ਨਛੱਤਰ ਸਿੰਘ ਨੰਬਰਦਾਰ, ਗੁਲਵੰਤ ਸਿੰਘ ਔਲਖ, ਅਵਤਾਰ ਸਿੰਘ ਹਰੀ, ਜਰਨੈਲ ਸਿੰਘ ਜਗਦੇ, ਮਿੰਟੂ ਹੈਰੀ, ਪ੍ਰਗਟ ਸਿੰਘ ਹਰੀ, ਗੁਰਦੀਪ ਸਿੰਘ ਟਿਵਾਣਾ, ਬਿੱਟੂ ਧਨੇਰ ਅਤੇ ਜਗਸੀਰ ਸਿੰਘ ਜਗਦੇ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ। ਜਾਣਕਾਰੀ ਅਨੁਸਾਰ ਭਗਵਾਨ ਸਿੰਘ ਹਰੀ ਖੜਕੇ ਦੇ ਫ਼ੁੱਲ ਚੁਗਣ ਦੀ ਰਸਮ 27 ਅਗਸਤ ਨੂੰ ਸਵੇਰੇ 9 ਵਜੇ ਪਿੰਡ ਮਹਿਲ ਖ਼ੁਰਦ (ਜ਼ਿਲ੍ਹਾ ਬਰਨਾਲਾ) ਵਿਖੇ ਕੀਤੀ ਜਾਵੇਗੀ।
ਪਿਛਲੀ ਖ਼ਬਰ ਬਲਾਕ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੰਚਾਇਤ ਵਿਕਾਸ ਯੋਜਨਾ ਸੰਬੰਧੀ ਦਿੱਤੀ ਸਿਖਲਾਈ ਅਗਲੀ ਖ਼ਬਰ ਬੀ.ਜੀ.ਐੱਸ. ਮਹਿਲ ਕਲਾਂ ਦੀ ਵਿਦਿਆਰਥਣ ਨੇ ਕਰਾਟੇ ਨੈਸ਼ਨਲ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।