ਛੋਟੇ ਹਾਥੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ
ਬਰਨਾਲਾ, 28 ਅਗਸਤ (ਨਰਿੰਦਰ ਅਰੋੜਾ)-ਭੈਣ ਤੋਂ ਰੱਖੜੀ ਬੰਨਵਾਉਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਨੌਜਵਾਨ ਨੂੰ ਛੋਟੇ ਹਾਥੀ ਵਲੋਂ ਟੱਕਰ ਮਾਰ ਜਾਣ ਕਾਰਨ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 8 ਵਜੇ ਅਮਨਜੋਤ (22 ਸਾਲ) ਵਾਸੀ ਖੋਖਰ ਆਪਣੀ ਮਾਸੀ ਦੀ ਕੁੜੀ ਤੋਂ ਰੱਖੜੀ ਬੰਨ੍ਹਾਉਣ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਜਦੋਂ ਉਹ ਡੀ.
ਬਰਨਾਲਾ, 28 ਅਗਸਤ (ਨਰਿੰਦਰ ਅਰੋੜਾ)-ਭੈਣ ਤੋਂ ਰੱਖੜੀ ਬੰਨਵਾਉਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਨੌਜਵਾਨ ਨੂੰ ਛੋਟੇ ਹਾਥੀ ਵਲੋਂ ਟੱਕਰ ਮਾਰ ਜਾਣ ਕਾਰਨ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ ਸਾਢੇ 8 ਵਜੇ ਅਮਨਜੋਤ (22 ਸਾਲ) ਵਾਸੀ ਖੋਖਰ ਆਪਣੀ ਮਾਸੀ ਦੀ ਕੁੜੀ ਤੋਂ ਰੱਖੜੀ ਬੰਨ੍ਹਾਉਣ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਜਦੋਂ ਉਹ ਡੀ. ਮਾਰਟ ਨੇੜੇ ਪੁੱਜਾ ਤਾਂ ਇਕ ਗ਼ਲਤ ਸਾਈਡ ਤੋਂ ਆ ਰਹੇ ਛੋਟੇ ਹਾਥੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਛੋਟੇ ਹਾਥੀ ਚਾਲਕ ਦਾ ਨਸ਼ਾ ਕੀਤਾ ਹੋਇਆ ਸੀ ਅਤੇ ਉਹ ਦੁਰਘਟਨਾ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਜਲਦ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਨਹੀਂ ਤਾਂ ਸਾਡੇ ਵਲੋਂ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਜਦੋਂ ਇਸ ਸਬੰਧੀ ਥਾਣਾ ਸਿਟੀ-2 ਬਰਨਾਲਾ ਦੇ ਐਸ.ਐੱਚ.ਓ. ਚਰਨਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਿਖੇ ਜਾ ਰਹੇ ਹਨ। ਬਿਆਨਾਂ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਵਾਹਨਾਂ ਛੋਟਾ ਹਾਥੀ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਰਹੀ ਗੱਲ ਛੋਟਾ ਹਾਥੀ ਚਾਲਕ ਦੇ ਨਸ਼ਾ ਕਰਨ ਦੀ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੈਡੀਕਲ ਤੋਂ ਹੀ ਪਤਾ ਚੱਲ ਸਕੇਗਾ।