29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਹਿਲ ਕਲਾਂ ਹਲਕੇ ’ਚ ਹਰਜੀਤ ਸਿੰਘ ਖ਼ਿਆਲੀ ਦੀਆਂ ਸਿਆਸੀ ਸਰਗਰਮੀਆਂ ਤੇਜ਼

ਟੱਲੇਵਾਲ, 28 ਅਗਸਤ (ਸੋਨੀ ਚੀਮਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਹਿਲ ਕਲਾਂ ਹਲਕੇ ਵਿਚ ਆਪਣੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਤੇਜ਼ ਕਰਦਿਆਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ। ਪਾਰਟੀ ਆਗੂ ਹਰਜੀਤ ਸਿੰਘ ਖ਼ਿਆਲੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਦੌਰੇ ਕਰ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 29-08-2026
ਟੱਲੇਵਾਲ, 28 ਅਗਸਤ (ਸੋਨੀ ਚੀਮਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮਹਿਲ ਕਲਾਂ ਹਲਕੇ ਵਿਚ ਆਪਣੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਤੇਜ਼ ਕਰਦਿਆਂ ਪਿੰਡ-ਪਿੰਡ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ। ਪਾਰਟੀ ਆਗੂ ਹਰਜੀਤ ਸਿੰਘ ਖ਼ਿਆਲੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਦੌਰੇ ਕਰ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕੀਤਾ ਜਾ ਰਿਹਾ ਹੈ। ਹਰਜੀਤ ਸਿੰਘ ਖ਼ਿਆਲੀ ਵਲੋਂ ਇਨ੍ਹਾਂ ਮਿਲਣੀਆਂ ਦੌਰਾਨ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਦੁਕਾਨਦਾਰਾਂ, ਅਧਿਆਪਕਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਵਲੋਂ ਹਲਕੇ ਨਾਲ ਸਬੰਧਿਤ ਬੁਨਿਆਦੀ ਸਹੂਲਤਾਂ, ਰੁਜ਼ਗਾਰ, ਕਿਸਾਨੀ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਨਾਲ ਜੁੜੇ ਹੋਰ ਅਹਿਮ ਮੁੱਦਿਆਂ ਨੂੰ ਵੀ ਵਿਚਾਰ-ਚਰਚਾ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਪਾਰਟੀ ਵਰਕਰਾਂ ਅਨੁਸਾਰ ਪਿੰਡਾਂ ਵਿਚ ਹੋ ਰਹੀਆਂ ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਵੱਡੀ ਗਿਣਤੀ ਵਿਚ ਲੋਕ ਮੀਟਿੰਗਾਂ ਵਿਚ ਸ਼ਾਮਿਲ ਹੋ ਕੇ ਆਪਣੇ ਵਿਚਾਰ ਅਤੇ ਸਮੱਸਿਆਵਾਂ ਸਾਂਝੀਆਂ ਕਰ ਰਹੇ ਹਨ। ਇਸ ਨਾਲ ਹਲਕੇ ਵਿਚ ਪਾਰਟੀ ਦੀ ਜਥੇਬੰਦਕ ਸਰਗਰਮੀ ਨੂੰ ਵੀ ਮਜ਼ਬੂਤੀ ਮਿਲ ਰਹੀ ਹੈ। ਇਸ ਮੌਕੇ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਰਾਜਨੀਤੀ ਦਾ ਅਸਲ ਮਕਸਦ ਲੋਕਾਂ ਤੋਂ ਦੂਰ ਰਹਿ ਕੇ ਸਿਰਫ਼ ਚੋਣਾਂ ਸਮੇਂ ਸਰਗਰਮ ਹੋਣਾ ਨਹੀਂ, ਸਗੋਂ ਹਰ ਸਮੇਂ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀ ਗੱਲ ਸੁਣਨਾ ਅਤੇ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਿਲ ਕਲਾਂ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਰਿਸ਼ਤਾ ਸਿਆਸਤ ਤੋਂ ਉੱਪਰ ਉੱਠ ਕੇ ਭਰੋਸੇ, ਸਤਿਕਾਰ ਅਤੇ ਸੇਵਾ ਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚ ਬਣਾਈ ਜਾਵੇਗੀ। ਲੋਕਾਂ ਵਲੋਂ ਸਾਹਮਣੇ ਲਿਆਂਦੇ ਜਾ ਰਹੇ ਮੁੱਦਿਆਂ ਨੂੰ ਇਕੱਠਾ ਕਰ ਕੇ ਉਨ੍ਹਾਂ ਨੂੰ ਸਬੰਧਿਤ ਪੱਧਰ ’ਤੇ ਉਠਾਉਣ ਦੇ ਨਾਲ-ਨਾਲ ਹਲਕੇ ਦੀਆਂ ਸਮੱਸਿਆਵਾਂ ਲਈ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ, ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਵਰਗੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਇਸ ਮੌਕੇ ਰਣਜੀਤ ਸਿੰਘ ਚੰਨਣਵਾਲ, ਕਵੀਸ਼ਰ ਜਗਦੇਵ ਸਿੰਘ ਕਲਾਲਾ, ਲਛਮਣ ਸਿੰਘ, ਬਿੱਕਰ ਸਿੰਘ ਕੁਰੜ, ਸੁਮਨਦੀਪ ਕੌਰ, ਰਾਜਵਿੰਦਰ ਕੌਰ ਲੋਹਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਪਾ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਚੋਰੀ ਦੀਆਂ ਕੇਬਲ ਤਾਰਾਂ ਸਣੇ ਕਾਬੂ ਅਗਲੀ ਖ਼ਬਰ ਆਰ.ਪੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।