29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬਿਜਲੀ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 28 ਅਗਸਤ (ਵਿਜੇ ਸ਼ਰਮਾ)-ਸਾਂਝੀ ਤਾਲਮੇਲ ਮੁਲਾਜ਼ਮ, ਪੈਨਸ਼ਨਰ ਕਮੇਟੀ ਪੰਜਾਬ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸਬ ਡਿਵੀਜ਼ਨ ਤਪਾ 1-2 ਦੇ ਬਿਜਲੀ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਜੀਤ ਡੈਸਕ 29-08-2026
ਤਪਾ ਮੰਡੀ, 28 ਅਗਸਤ (ਵਿਜੇ ਸ਼ਰਮਾ)-ਸਾਂਝੀ ਤਾਲਮੇਲ ਮੁਲਾਜ਼ਮ, ਪੈਨਸ਼ਨਰ ਕਮੇਟੀ ਪੰਜਾਬ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਸਬ ਡਿਵੀਜ਼ਨ ਤਪਾ 1-2 ਦੇ ਬਿਜਲੀ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ ਅੱਜ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾ ਰਹੇ ਹਨ ਜਿਸ ਤਹਿਤ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਬੂਰ ਪੈ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ 16 ਫ਼ੀਸਦੀ ਡੀ.ਏ. ਅਤੇ ਪੁਰਾਣੀ ਪੈਨਸ਼ਨ ਅਤੇ ਹੋਰ ਮੁਲਾਜ਼ਮਾਂ ਦੀਆ ਮੰਗਾਂ ਤੇ ਮੀਟਿੰਗ ਕਰਨ ਤੋਂ ਮੁੱਕਰਨ ਅਤੇ ਮੁਲਾਜ਼ਮਾਂ ਦੀਆ ਮੰਗਾਂ ਨਾ ਮੰਨਣ ’ਤੇ ਇਹ ਸੰਘਰਸ਼ ਕੀਤਾ ਗਿਆ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਜੇ.ਈ., ਕੁਲਦੀਪ ਸਿੰਘ ਜੇ.ਈ., ਤਰਲੋਚਨ ਸਿੰਘ, ਹਰਬੰਸ ਕੌਰ, ਸੁਖਪਾਲ ਸਿੰਘ ਲਾਇਨਮੈਨ, ਕੇਵਲ ਸਿੰਘ ਲਾਇਨਮੈਨ, ਨਵੀਨ ਗਰਗ , ਬੂਟਾ ਸਿੰਘ ਲਾਇਨਮੈਨ ,ਗੁਰਮੀਤ ਸਿੰਘ, ਸੁਖਦੇਵ ਸਿੰਘ, ਜਗਮੀਤ ਸਿੰਘ ਅਤੇ ਸਾਰੇ ਮੁਲਾਜ਼ਮ ਹਾਜ਼ਰ ਹਨ।
ਪਿਛਲੀ ਖ਼ਬਰ ਬਾਬਾ ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਕਲੱਬ ਨੇ ਸਟੇਸ਼ਨਰੀ ਤੇ ਕਾਪੀਆਂ ਵੰਡੀਆਂ ਅਗਲੀ ਖ਼ਬਰ ਤਪਾ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਚੋਰੀ ਦੀਆਂ ਕੇਬਲ ਤਾਰਾਂ ਸਣੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।