29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸਫ਼ਾਈ ਸੇਵਕਾਂ ਨੇ ਪ੍ਰਧਾਨ ਅਤੇ ਈ.ਓ. ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਹੰਡਿਆਇਆ, 28 ਅਗਸਤ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਨੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਨਾ ਮਤਾ ਪਾਉਣ ਸਬੰਧੀ ਪ੍ਰਧਾਨ ਤੇ ਈ. ਓ.

ਅਜੀਤ ਡੈਸਕ 29-08-2026
ਹੰਡਿਆਇਆ, 28 ਅਗਸਤ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਸਫ਼ਾਈ ਸੇਵਕਾਂ ਨੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਨਾ ਮਤਾ ਪਾਉਣ ਸਬੰਧੀ ਪ੍ਰਧਾਨ ਤੇ ਈ.ਓ. ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਇਸ ਸਬੰਧੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਜੇ ਕੁਮਾਰ ਖੁੱਡੀ, ਸੀਨੀਅਰ ਮੀਤ ਪ੍ਰਧਾਨ ਰਾਣੀ ਕੌਰ, ਸਕੱਤਰ ਪੰਕਜ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਫ਼ਾਈ ਸੇਵਕਾਂ ਵਲੋਂ ਹੰਡਿਆਇਆ ਦੇ ਪ੍ਰਧਾਨ ਸਰਬਜੀਤ ਕੌਰ ਤੇ ਕਾਰਜ ਸਾਧਕ ਅਫ਼ਸਰ ਨੂੰ 11 ਅਗਸਤ ਨੂੰ ਲਿਖਤੀ ਪੱਤਰ ਦਿੱਤਾ ਸੀ ਪਰ ਕੋਈ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਦੇ 27 ਜੁਲਾਈ ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੋਇਆ ਹੈ, ਜਿਸ ਵਿਚ ਆਊਟਸੋਰਸ ਸਫ਼ਾਈ ਕਰਮਚਾਰੀਆਂ ਨੂੰ ਕੰਟਰੈਕਟ ਵੇਜ ’ਤੇ ਕੀਤਾ ਜਾਵੇ ਪਰ ਪ੍ਰਧਾਨ ਤੇ ਕਾਰਜ ਸਾਧਕ ਅਫ਼ਸਰ ਵਲੋਂ ਨਾਮਨਜ਼ੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ 21 ਅਗਸਤ ਨੂੰ ਮੀਟਿੰਗ ਹੋਈ ਸੀ ਇਨ੍ਹਾਂ ਆਊਟਸੋਰਸ ਕਰਮਚਾਰੀਆਂ ਦਾ ਮਤਾ ਪਾਸ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਜਲਦੀ ਮੁਲਾਜ਼ਮਾਂ ਨੂੰ ਆਊਟਸੋਰਸ ਤੋਂ ਕੰਟਰੈਕਟ ਵੇਜ ’ਤੇ ਕਰਨ ਲਈ ਮਤਾ ਪਾਸ ਕੀਤਾ ਜਾਵੇ। ਇਸ ਮੌਕੇ ਰਵੀ ਕੁਮਾਰ ਖੁੱਡੀ, ਨਿਖਿਲ ਕੁਮਾਰ, ਅਮਨਦੀਪ ਸਿੰਘ, ਸੁਨੀਤਾ, ਕਿਰਨਾ, ਕਮਲਾ, ਨੀਤੂ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਣਐਲਾਨੇ ਪਾਵਰ ਕੱਟਾਂ ਨੇ ਸਤਾਏ ਪਿੰਡ ਗਹਿਲ ਵਾਸੀ, ਪੰਚਾਇਤ ਨੇ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ਪਿੰਡ ਭਗਤਪੁਰਾ ਦੀ ਪੰਚਾਇਤ ਨੇ ਸ਼ਮਸ਼ਾਨਘਾਟ ਵਿਚ ਸ਼ੈੱਡ ਅਤੇ ਚਾਰਦੀਵਾਰੀ ਦਾ ਕੰਮ ਸ਼ੁਰੂ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।