30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

‘ ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਬਰਨਾਲਾ ਵਲੋਂ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼

ਬਰਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਨਗਰ ਨਿਗਮ ਬਰਨਾਲਾ ਵਲੋਂ ਕਚਹਿਰੀ ਚੌਕ ਬਰਨਾਲਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਅਤੇ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ।

ਅਜੀਤ ਡੈਸਕ 30-08-2026
ਬਰਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਨਗਰ ਨਿਗਮ ਬਰਨਾਲਾ ਵਲੋਂ ਕਚਹਿਰੀ ਚੌਕ ਬਰਨਾਲਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਅਤੇ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ। ਜਿਸ ਦੌਰਾਨ ਵਿਆਪਕ ਪੱਧਰ ਉੱਤੇ ਸ਼ਹਿਰ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੂੜੇ ਦੇ ਸੈਕੰਡਰੀ ਪੁਆਇੰਟ ਸਾਫ਼ ਕੀਤੇ ਜਾਣਗੇ ਅਤੇ ਵੱਡੇ ਪੱਧਰ ਉੱਤੇ ਕੂੜੇ ਦੇ ਢੇਰ ਹਟਾਏ ਜਾਣਗੇ। ਇਸ ਮੁਹਿੰਮ ਤਹਿਤ ਐਮ-ਸੇਵਾ ਐਪ ਵੀ ਚੱਲ ਹੀ ਹੈ, ਜਿਸ ਉੱਤੇ ਰਜਿਸਟਰੇਸ਼ਨ ਕਰ ਕੇ ਬਰਨਾਲਾ ਵਾਸੀ ਫ਼ੋਟੋ ਅਪਲੋਡ ਕਰ ਸਕਦੇ ਹਨ ਅਤੇ ਉਸ ਥਾਂ ਦੀ ਸਫ਼ਾਈ ਕਰਮਚਾਰੀਆਂ ਵਲੋਂ ਸਫ਼ਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬਾਕੀ ਸਫ਼ਾਈ ਕਾਰਜ ਆਮ ਵਾਂਗ ਜਾਰੀ ਰਹਿਣਗੇ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਇਕਾਈਆਂ ਵਿਚ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਨਗਰ ਕੌਂਸਲਰ ਰਾਜੀਵ ਲੂਬੀ, ਰੋਹਿਤ ਕੁਮਾਰ ਓਸ਼ੋ ਅਤੇ ਹੋਰ ਕੌਂਸਲਰ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ’ਤੇ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕਾਲਾ ਢਿੱਲੋਂ ਅਗਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।