ਜ਼ਿਲ੍ਹੇ ਦੀਆਂ ਤਿੰਨੇ ਸੀਟਾਂ ’ਤੇ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕਾਲਾ ਢਿੱਲੋਂ
ਬਰਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਲਾਡੀ)-27 ਅਗਸਤ ਨੂੰ ਸਾਂਝੀ ਤਾਲਮੇਲ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਮੁੱਖ ਮੰਤਰੀ ਦੇ ਭਗੌੜਾ ਹੋ ਜਾਣ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ਵਲੋਂ ਰੋਸ ਦੇ ਪ੍ਰਗਟਾਵੇ ਲਈ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਸੱਦੇ ਨੂੰ ਸਾਂਝੀ ਤਾਲਮੇਲ ਕਮੇਟੀ ਬਰਨਾਲਾ ਨੇ ਲਾਗੂ ਕਰਦਿਆਂ ਜਿੱਥੇ ਮੁੱਖ ਮੰਤਰੀ ਦੇ ਤਾਨਾਸ਼ਾਹੀ ਟਵੀਟ ਅਤੇ ਗ਼ੈਰਹਾਜ਼ਰ ਮੁਲਾਜ਼ਮਾਂ ਬਾਰੇ ਜਾਰੀ ਕੀਤੇ ਗਏ ਧਮਕੀ ਭਰੇ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਉੱਥੇ ਜ਼ਿਲ੍ਹਾ ਪੱਧਰ ’ਤੇ ਵੱਡੀ ਗਿਣਤੀ ਵਿਚ ਡੀ. ਸੀ.
ਬਰਨਾਲਾ, 29 ਅਗਸਤ (ਗੁਰਪ੍ਰੀਤ ਸਿੰਘ ਲਾਡੀ)-27 ਅਗਸਤ ਨੂੰ ਸਾਂਝੀ ਤਾਲਮੇਲ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਮੁੱਖ ਮੰਤਰੀ ਦੇ ਭਗੌੜਾ ਹੋ ਜਾਣ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ਵਲੋਂ ਰੋਸ ਦੇ ਪ੍ਰਗਟਾਵੇ ਲਈ ਤਾਲਮੇਲ ਕਮੇਟੀ ਵਲੋਂ ਦਿੱਤੇ ਗਏ ਸੱਦੇ ਨੂੰ ਸਾਂਝੀ ਤਾਲਮੇਲ ਕਮੇਟੀ ਬਰਨਾਲਾ ਨੇ ਲਾਗੂ ਕਰਦਿਆਂ ਜਿੱਥੇ ਮੁੱਖ ਮੰਤਰੀ ਦੇ ਤਾਨਾਸ਼ਾਹੀ ਟਵੀਟ ਅਤੇ ਗ਼ੈਰਹਾਜ਼ਰ ਮੁਲਾਜ਼ਮਾਂ ਬਾਰੇ ਜਾਰੀ ਕੀਤੇ ਗਏ ਧਮਕੀ ਭਰੇ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਉੱਥੇ ਜ਼ਿਲ੍ਹਾ ਪੱਧਰ ’ਤੇ ਵੱਡੀ ਗਿਣਤੀ ਵਿਚ ਡੀ.ਸੀ. ਕੰਪਲੈਕਸ ਵਿਖੇ ਇਕੱਠ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਚਹਿਰੀ ਚੌਂਕ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਤਰਸੇਮ ਭੱਠਲ, ਸ਼ਿੰਦਰ ਸਿੰਘ ਧੌਲਾ, ਦਰਸ਼ਨ ਚੀਮਾ, ਬਲਜਿੰਦਰ ਪ੍ਰਭੂ, ਪ੍ਰਿੰਸੀਪਲ ਕੌਰ ਸਿੰਘ, ਗਮਦੂਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਮੁਲਾਜ਼ਮ ਕਿਸੇ ਵੀ ਅਨੁਸ਼ਾਸਨੀ ਕਾਰਵਾਈ ਜਾਂ ਧਮਕੀ ਭਰੇ ਸਰਕੂਲਰਾਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਚੇਤਾਵਨੀਆਂ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਦੀ ਸਰਕਾਰ ਦੀ ਪਹੁੰਚ ਦੀ ਸਖ਼ਤ ਨਿੰਦਾ ਕੀਤੀ। ਮੁਲਾਜ਼ਮਾਂ ਵਿਚ ਵਿਆਪਕ ਰੋਸ ਦਾ ਕਾਰਨ ਇਨ੍ਹਾਂ ਦੀਆਂ ਜਾਇਜ਼ ਮੰਗਾਂ ਜਿਨ੍ਹਾਂ ਵਿਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖ਼ਾਹ ਸਕੇਲਾਂ ਨੂੰ ਰੱਦ ਨਾ ਕਰਨਾ, ਬਜਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਨਾ ਕਰਨ, ਮੁਲਾਜ਼ਮਾਂ ਦਾ 18 ਫ਼ੀਸਦੀ ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰ ਕੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਪੈਂਡਿੰਗ ਲਾਭ ਨਾ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ,ਰੀਕਾਸਟ ਲਿਸਟਾਂ ਦੇ ਨਾਂ ਹੇਠ 41 61 ਮਾਸਟਰ, 6635 ਈ.ਟੀ.ਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰ ਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨਾ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ। ਆਗੂਆਂ ਹਰਿੰਦਰ ਮੱਲੀਆਂ, ਗੁਰਪ੍ਰੀਤ ਭੋਤਨਾ, ਰਾਜੀਵ ਕੁਮਾਰ, ਨਿਰਮਲਜੀਤ ਚਾਨੇ, ਪਰਮਿੰਦਰ ਸਿੰਘ ਬਰਨਾਲਾ, ਚਰਨਜੀਤ ਕੌਰ ਭੋਤਨਾ, ਨੀਲਮ ਰਾਣੀ, ਜੋਰਾ ਸਿੰਘ ਖਿਆਲੀ, ਰਾਜਿੰਦਰ ਸਿੰਘ ਕਾਨੂੰਗੋ, ਨਰਿੰਦਰ ਸ਼ਹਿਣਾ, ਗੁਰਪ੍ਰੀਤ ਸ਼ਹਿਣਾ, ਪਰਦੀਪ ਕੁਮਾਰ, ਸੋਹਣ ਸਿੰਘ ਮਾਝੀ, ਗੁਰਮੀਤ ਸੁਖਪੁਰ, ਨਰੈਣ ਦੱਤ, ਬਲੌਰ ਸਿੰਘ ਛੰਨਾਂ, ਦਲਜੀਤ ਸਿੰਘ, ਸੁਖਜੀਤ ਸਿੰਘ ਸੰਧੂ, ਅੰਮ੍ਰਿਤਪਾਲ ਕੋਟਦੁੱਨਾ, ਕਰਮਜੀਤ ਭੋਤਨਾ, ਜਗਤਾਰ ਪੱਤੀ, ਜਸਵੀਰ ਭੋਤਨਾ, ਕੁਲਦੀਪ ਸੰਘੇੜਾ, ਰਮਨਦੀਪ ਸਿੰਘ, ਕੁਲਦੀਪ ਸਿੰਘ ਸੰਘੇੜਾ, ਜਗਦੀਸ਼ ਸਿੰਘ ਨਾਈਵਾਲਾ, ਬਹਾਦਰ ਸੰਘੇੜਾ, ਤੀਰਥ ਦਾਸ ਬਾਵਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਅਤੇ ਸਾਰਥਿਕ ਹੱਲ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਸੂਬੇ ਦੇ ਹਰ ਬਲਾਕ ਅਤੇ ਜ਼ਿਲ੍ਹੇ ਵਿਚ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ 30 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਹੋਣ ਵਾਲੇ ਫ਼ੈਸਲਿਆਂ ਨੂੰ ਜ਼ਿਲ੍ਹੇ ਭਰ ਵਿਚ ਵੱਧ ਚੜ੍ਹ ਕੇ ਲਾਗੂ ਕੀਤਾ ਜਾਵੇਗਾ।