30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਚੇਅਰਮੈਨ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸਾਂ ਕੀਤੀਆਂ ਰਵਾਨਾ

ਰੂੜੇਕੇ ਕਲਾਂ, 29 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚਲਾਈ ਗਈ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਹਨੇਕੇ ਧਰਮਸ਼ਾਲਾ ਵਿਚੋਂ ਦੋ ਬੱਸਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਬਜ਼ੁਰਗ ਯਾਤਰੂਆਂ ਦੀਆਂ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰਵਾਨਾ ਕੀਤੀਆਂ। ਬੱਸਾਂ ਰਵਾਨਾ ਕਰਦਿਆਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਕਿਹਾ ਕਿ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਵਿਚ ਹਲਕੇ ਦੇ ਸਾਰੇ ਪਿੰਡਾਂ ਦੇ ਵਸਨੀਕ ਬਜ਼ੁਰਗਾਂ ਨੂੰ ਤੀਰਥ ਯਾਤਰਾ ਯੋਜਨਾ ਦਾ ਲਾਭ ਮਿਲ ਰਿਹਾ ਹੈ।

ਅਜੀਤ ਡੈਸਕ 30-08-2026
ਰੂੜੇਕੇ ਕਲਾਂ, 29 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚਲਾਈ ਗਈ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਹਨੇਕੇ ਧਰਮਸ਼ਾਲਾ ਵਿਚੋਂ ਦੋ ਬੱਸਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਬਜ਼ੁਰਗ ਯਾਤਰੂਆਂ ਦੀਆਂ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰਵਾਨਾ ਕੀਤੀਆਂ। ਬੱਸਾਂ ਰਵਾਨਾ ਕਰਦਿਆਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਕਿਹਾ ਕਿ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਵਿਚ ਹਲਕੇ ਦੇ ਸਾਰੇ ਪਿੰਡਾਂ ਦੇ ਵਸਨੀਕ ਬਜ਼ੁਰਗਾਂ ਨੂੰ ਤੀਰਥ ਯਾਤਰਾ ਯੋਜਨਾ ਦਾ ਲਾਭ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਪਿੰਡਾਂ, ਸ਼ਹਿਰਾਂ ਦੇ ਬਜ਼ੁਰਗਾਂ ਮਰਦ ਤੇ ਔਰਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਮਿਲਦਾ ਹੈ। ਇਸ ਯੋਜਨਾ ਤਹਿਤ ਬਜ਼ੁਰਗ ਯਾਤਰੀਆਂ ਨੂੰ ਸਾਰੀਆਂ ਸਿਹਤ ਅਤੇ ਰਹਿਣ ਦੀਆਂ ਵਧੀਆਂ ਸਹੂਲਤਾਂ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਨ। ਯਾਤਰਾ ’ਤੇ ਜਾਣ ਵਾਲੇ ਬਜ਼ੁਰਗਾਂ ਨੂੰ ਚੇਅਰਮੈਨ ਕਾਹਨੇਕੇ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਬਬਲਪ੍ਰੀਤ ਸਿੰਘ ਬਬਲਾ ਕਾਹਨੇਕੇ, ਪੰਚ ਡਾ: ਰਣਜੀਤ ਸਿੰਘ ਰਣੀ, ਪ੍ਰਗਟ ਸਿੰਘ ਗਿੱਲ ਧੂਰਕੋਟ, ਡਾ: ਕਾਲਾ ਸਿੰਘ ਧੂਰਕੋਟ, ਨੰਬਰਦਾਰ ਨੰਦ ਸਿੰਘ ਕਾਹਨੇਕੇ, ਗੁਰਚਰਨ ਸਿੰਘ, ਭਗਵੰਤ ਸਿੰਘ, ਕਾਲਾ ਸਿੰਘ, ਮਹਿੰਗਾ ਸਿੰਘ, ਰਾਜ ਸਿੰਘ, ਗਮਦੂਰ ਸਿੰਘ, ਨਛੱਤਰ ਸਿੰਘ, ਬਹਾਦਰ ਸਿੰਘ, ਨਾਥਾ ਸਿੰਘ, ਬਲਦੇਵ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ, ਪੰਜਾਬ ਨੂੰ ਸਿਰਫ਼ ਕਰਜ਼ਾਈ ਕੀਤਾ-ਵਿਧਾਇਕ ਕੁਲਦੀਪ ਸਿੰਘ ਢਿੱਲੋਂ ਅਗਲੀ ਖ਼ਬਰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।